lok sabha election 2024 paid leave for himachal pradesh chandigarh jammu kashmir rajasthan employee know full details in punjabi | lok sabha election 2024 paid leave for himachal pradesh chandigarh jammu kashmir rajasthan employee know full details in punjabi Punjabi news - TV9 Punjabi

ਮੁਲਾਜ਼ਮਾਂ ਨੂੰ ਲੋਕ ਸਭਾ ਚੋਣ ‘ਚ ਮਿਲੇਗੀ ਵਿਸ਼ੇਸ਼ ਛੁੱਟੀ, ਹਿਮਾਚਲ ਤੇ ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਐਲਾ

Updated On: 

02 Apr 2024 16:49 PM

ਜਾਣਕਾਰੀ ਮਿਲ ਰਹੀ ਹੈ ਕਿ ਇਸ ਦੇ ਲਈ ਉਨ੍ਹਾਂ ਨੂੰ ਆਪਣਾ ਵੋਟਰ ਕਾਰਡ ਦਿਖਾਉਣ ਪੈਣਗੇ। ਨਾਲ ਹੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਛੁੱਟੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਛੁੱਟੀ ਖਾਤਿਆਂ 'ਚੋਂ ਨਹੀਂ ਕੱਟੀ ਜਾਵੇਗੀ। ਪੰਜਾਬ 'ਚ ਕੰਮ ਕਰ ਰਹੇ ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਦੇ ਵੋਟਰਾਂ ਲਈ ਵੀ ਵਿਸ਼ੇਸ਼ ਛੁੱਟੀ ਉਲੀਕੀ ਗਈ ਹੈ। ਇਸ ਲਈ ਉਨ੍ਹਾਂ ਨੂੰ 1 ਜੂਨ ਨੂੰ ਛੁੱਟੀ ਮਿਲੇਗੀ।

ਮੁਲਾਜ਼ਮਾਂ ਨੂੰ ਲੋਕ ਸਭਾ ਚੋਣ ਚ ਮਿਲੇਗੀ ਵਿਸ਼ੇਸ਼ ਛੁੱਟੀ, ਹਿਮਾਚਲ ਤੇ ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਐਲਾ

ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ

Follow Us On

Lok Sabha Election 2024: ਲੋਕ ਸਭਾ ਚੋਣਾਂ 2024 ਨੂੰ ਪੰਜਾਬ ‘ਚ ਕੰਮ ਕਰ ਰਹੇ ਚੰਡੀਗੜ੍ਹ , ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਵੋਟ ਪਾਉਣ ਲਈ 19 ਅਪ੍ਰੈਲ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂਕ ਕਿਹਾ ਕਿ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡ-ਕਾਰਪੋਰੇਸ਼ਨਾਂ ਤੇ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਸਰਕਾਰੀ ਅਧਿਕਾਰੀਆਂ ਨੂੰ ਇਹ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ।

ਜਾਣਕਾਰੀ ਮਿਲ ਰਹੀ ਹੈ ਕਿ ਇਸ ਦੇ ਲਈ ਉਨ੍ਹਾਂ ਨੂੰ ਆਪਣਾ ਵੋਟਰ ਕਾਰਡ ਦਿਖਾਉਣ ਪੈਣਗੇ। ਨਾਲ ਹੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਛੁੱਟੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਛੁੱਟੀ ਖਾਤਿਆਂ ‘ਚੋਂ ਨਹੀਂ ਕੱਟੀ ਜਾਵੇਗੀ।

ਵੋਟ ਲਈ ਮਿਲੇਗੀ ਵਿਸ਼ੇਸ਼ ਛੁੱਟੀ

ਇਸ ਸਬੰਧ ਚ ਜਾਰੀ ਕੀਤੀ ਗਈ ਸੂਚਨਾ ‘ਚ ਕਿਹਾ ਗਿਆ ਹੈ ਕਿ ਪੰਜਾਬ ਦੇ ਕਿਸੇ ਵੀ ਉਦਯੋਗ, ਅਦਾਰੇ, ਕਾਰੋਬਾਰ, ਵਪਾਰ ਜਾਂ ਸੰਸਥਾ ‘ਚ ਕੰਮ ਕਰਦੇ ਜੰਮੂ-ਕਸ਼ਮੀਰ ਹਿਮਾਚਾਲ ਪ੍ਰਦੇਸ਼ , ਚੰਡੀਗੜ੍ਹ ਤੇ ਰਾਜਸਥਾਨ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ-1951 ਦੀ ਧਾਰਾ 134ਬੀ (1) ਪੇਡ ਛੁੱਟੀ ਦਿੱਤੀ ਜਾਵੇਗੀ। ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਅਧਿਕਾਰੀਆਂ ਨੂੰ ਇਹ ਛੁੱਟੀ 19 ਅਪ੍ਰੈਲ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਮੁਕਤਸਰ ‘ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਐਕਟ-1881 ਅਧੀਨ ਦਿੱਤੀ ਗਈ ਹੈ। ਇਸ ਸਬੰਧੀ ‘ਚ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਹਿਮਾਚਲ-ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਨੂੰ ਛੁੱਟੀ

ਇਸ ਤਰ੍ਹਾਂ ਪੰਜਾਬ ‘ਚ ਕੰਮ ਕਰ ਰਹੇ ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਦੇ ਵੋਟਰਾਂ ਲਈ ਵੀ ਵਿਸ਼ੇਸ਼ ਛੁੱਟੀ ਉਲੀਕੀ ਗਈ ਹੈ। ਇਸ ਲਈ ਉਨ੍ਹਾਂ ਨੂੰ 1 ਜੂਨ ਨੂੰ ਛੁੱਟੀ ਮਿਲੇਗੀ। ਇਸ ਹੁਕਮ ਦੀ ਕਾਪੀ ਪੰਜਾਬ ਦੇ ਸਾਰੇ ਦਫ਼ਤਰਾਂ ਤੇ ਸੰਸਥਾਵਾਂ ਨੂੰ ਭੇਜ ਦਿੱਤੀ ਹੈ।

Exit mobile version