ਕਾਂਗਰਸ ਦਾ ਹੱਥ ਫੜ੍ਹਣਗੇ ਧਰਮਵੀਰ ਗਾਂਧੀ, ਹੋ ਸਕਦੇ ਨੇ ਪਟਿਆਲਾ ਤੋਂ ਉਮੀਦਵਾਰ
ਸਾਬਕਾ ਸਾਂਸਦ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਉਹ ਇਸ ਤੋਂ ਪਹਿਲਾਂ ਪਟਿਆਲਾ ਲੋਕਸਭਾ ਸੀਟ ਤੋਂ ਸਾਂਸਦ ਬਣ ਸਨ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਜਦੋਂ ਪੰਜਾਬ ਵਿੱਚ ਪਹੁੰਚੀ ਸੀ ਤਾਂ ਧਰਮਵੀਰ ਗਾਂਧੀ ਵੀ ਰਾਜਪੁਰਾ ਤੋਂ ਲੁਧਿਆਣਾ ਤੱਕ ਇਸ ਯਾਤਰਾ ਦਾ ਹਿੱਸਾ ਬਣੇ ਸਨ। ਇਸ ਤੋਂ ਇਲਾਵਾ ਉਹ ਜੰਮੂ-ਕਸ਼ਮੀਰ ਦੇ ਲਾਲ ਚੌਕ ਤੱਕ 3 ਦਿਨ ਰਾਹੁਲ ਗਾਂਧੀ ਨਾਲ ਵੀ ਰਹੇ ਸਨ।
ਧਰਮਵੀਰ ਗਾਂਧੀ ਦੀ ਤਸਵੀਰ
ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਆਪਣੇ ਆਪ ਨੂੰ ਮਜ਼ਬੂਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਪਿਛਲੀ ਦਿਨੀਂ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਇਸ ਤੋਂ ਇਲਾਵਾ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਵੀ ਹੁਣ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹਨ ਅਤੇ ਪਟਿਆਲਾ ਤੋਂ ਭਾਜਪਾ ਦੀ ਟਿਕਟ ਤੇ ਚੋਣ ਵੀ ਲੜ ਰਹੇ ਹਨ। ਅਜਿਹੇ ਵਿੱਚ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਜੇਕਰ ਸੂਤਰਾਂ ਦੀ ਮੰਨੀਏ ਤਾਂ ਸਾਬਕਾ ਸਾਂਸਦ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ।
ਭਲਕੇ ਦਿੱਲੀ ਵਿੱਚ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਜਾ ਸਕਦਾ ਹੈ। ਦਰਅਸਲ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਜਦੋਂ ਪੰਜਾਬ ਵਿੱਚ ਪਹੁੰਚੀ ਸੀ ਤਾਂ ਧਰਮਵੀਰ ਗਾਂਧੀ ਵੀ ਰਾਜਪੁਰਾ ਤੋਂ ਲੁਧਿਆਣਾ ਤੱਕ ਇਸ ਯਾਤਰਾ ਦਾ ਹਿੱਸਾ ਬਣੇ ਸਨ। ਇਸ ਤੋਂ ਇਲਾਵਾ ਉਹ ਜੰਮੂ-ਕਸ਼ਮੀਰ ਦੇ ਲਾਲ ਚੌਕ ਤੱਕ 3 ਦਿਨ ਰਾਹੁਲ ਗਾਂਧੀ ਨਾਲ ਵੀ ਰਹੇ ਸਨ।


