ਮਨਪ੍ਰੀਤ ਬਾਦਲ ਦੇ ਖਿਲਾਫ ਲੁੱਕ ਆਊਟ ਸਰਕੂਰਲਰ ਜਾਰੀ, ਸਾਬਕਾ ਵਿੱਤ ਮੰਤਰੀ ਦੀ ਵਿਦੇਸ਼ ਭੱਜਣ ਦੀ ਸੰਭਾਵਨਾ
ਮਨਪ੍ਰੀਤ ਬਾਦਲ ਦੇ ਖਿਲਾਫ ਸਰਕਾਰ ਨੇ ਹੋਰ ਸ਼ਿਕੰਜਾ ਕੱਸ ਦਿੱਤਾ ਹੈ। ਉਹ ਕਿਤੇ ਵਿਦੇਸ਼ ਨਾ ਭੱਜ ਜਾਣ ਜਿਸ ਕਰਕੇ ਉਨ੍ਹਾਂ ਦੇ ਖਿਲਾਫ ਵਿਜੀਲੈਂਸ ਨੇ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਇਸਦੇ ਤਹਿਤ ਸਾਰੇ ਏਅਰਪੋਰਟਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਦਰਅਸਲ ਸਾਬਕਾ ਵਿੱਤ ਮੰਤਰੀ ਤੇ ਪਲਾਟਾਂ ਚ ਘੋਟਾਲਾ ਕਰਨ ਦਾ ਇਲਜ਼ਾਮ ਲੱਗਿਆ ਹੈ ਜਿਸ ਕਾਰਨ ਉਨ੍ਹਾਂ ਦੇ ਖਿਲਾਫ ਵਿਜੀਲੈਂਸ ਜਾਂਚ ਕਰ ਰਹੀ ਹੈ।

ਪੰਜਾਬ ਨਿਊਜ। ਮਨਪ੍ਰੀਤ ਸਿੰਘ ਬਾਦਲ ਨੇ ਕੋਰਟ ਵਿੱਚ ਜਿਹੜੀ ਜਮਾਨਤ ਲਈ ਪਟੀਸ਼ਨ ਪਾਈ ਸੀ ਉਹ ਹੁਣ ਵਾਪਸ ਲੈ ਲਈ ਹੈ। ਸਾਬਕਾ ਵਿੱਤ ਮੰਤਰੀ ਨੇ ਆਪਣੇ ਤੇ ਲੱਗੇ ਸਾਰੇ ਇਲਜ਼ਾਮ ਬੇਬੁਨਿਆਦ ਦੱਸਦੇ ਹੋਏ ਬਠਿੰਡਾ ਅਦਾਲਤ (Bathinda Court) ਤੋਂ ਜਮਾਨਤ ਦੀ ਮੰਗ ਕੀਤੀ ਸੀ। ਪਰ ਹੁਣ ਇਹ ਪਟੀਸ਼ਨ ਵਾਪਸ ਲੈ ਲਈ ਹੈ। ਉਨ੍ਹਾਂ ਦੇ ਵਕੀਲ ਸੁਖਵਿੰਦਰ ਸਿੰਘ ਭਿੰਡਰ ਨੇ ਇਹ ਤਰਕ ਦਿੱਤਾ ਹੈ ਕਿ ਜਮਾਨਤ ਪਾਉਣ ਵੇਲੇ ਉਨ੍ਹਾਂ ਤੇ ਜਿਹੜੇ ਇਲਜ਼ਾਮ ਲੱਗੇ ਸਨ ਉਨ੍ਹਾਂ ਦੀ ਜਾਂਚ ਜਾਰੀ ਸੀ। ਪਰ ਹੁਣ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਜਿਸ ਕਾਰਨ ਪੁਰਾਣੀ ਜ਼ਮਾਨਤ ਲਈ ਪਾਈ ਪਟੀਸ਼ਨ ਵਾਪਸ ਲੈ ਲਈ ਹੈ ਤੇ ਹੁਣ ਇਹ ਪਟੀਸ਼ ਨਵੇਂ ਤੱਥਾਂ ਨਾਲ ਮੁੜ ਪਾਈ ਜਾਵੇਗੀ।
ਉੱਧਰ ਵਿਜੀਲੈਂਸ ਨੂੰ ਨੂੰ ਸ਼ੱਕ ਹੈ ਕਿ ਕਿਤੇ ਸਾਬਕਾ ਵਿੱਤ ਮੰਤਰੀ (Former Finance Minister) ਵਿਦੇਸ਼ ਨਾ ਭੱਜ ਦਾਣ ਜਿਸ ਕਰਕੇ ਉਨ੍ਹਾਂ ਦੇ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਨੇ ਸਾਰੇ ਏਅਰਪੋਰਟਸ ਤੇ ਅਲਰਟ ਕਰ ਦਿੱਤਾ ਗਿਆ ਹੈ। ਜਿਵੇਂ-ਜਿਵੇਂ ਮਨਪ੍ਰੀਤ ਬਾਦਲ ਤੇ ਸ਼ਿਕੰਜਾ ਕੱਸਦਾ ਜਾ ਰਿਹਾ ਹੈ ਉਸਨੂੰ ਵੇਖਦੇ ਹੋਏ ਵਿਜੀਲੈਂਸ ਨੂੰ ਡਾਊਟ ਸੀ ਕਿਤੇ ਉਹ ਵਿਦੇਸ਼ ਨਾ ਭੱਜ ਜਾਣ, ਜਿਸ ਕਾਰਨ ਲੁੱਕ ਆਊਟ ਸਰਕੂਲਰ ਜਾਰੀ ਕਰਕੇ ਉਨ੍ਹਾਂ ਦੇ ਖਿਲਾਫ ਹੋਰ ਸਖਤੀ ਵਧਾਈ ਹੈ।
ਪਲਾਟ ਖਰੀਦਣ ‘ਚ ਕੀਤਾ ਵੱਡਾ ਘੋਟਾਲਾ
ਗੌਰ ਹੋ ਕਿ ਸੀਨੀਅਰ ਬੀਜੇਪੀ (BJP) ਆਗੂ ਸਰੂਪ ਚੰਦ ਸਿੰਗਲ ਨੇ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਨੇ ਪਲਾਟ ਖਰੀਦਣ ਵਿੱਚ ਵੱਡਾ ਘਪਲਾ ਕੀਤਾ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਬਾਦਲ ਇੱਕਲੇ ਹੀ ਨਹੀਂ ਸਗੋਂ ਉਨ੍ਹਾਂ ਨਾਲ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ। ਤੇ ਹੁਣ ਮਨਪ੍ਰੀਤ ਸਿੰਘ ਬਾਦਲ ਨੂੰ ਡਰ ਹੈ ਕਿ ਕਿਤੇ ਵਿਜੀਲੈਂਸ ਉਨ੍ਹਾਂ ਨੂੰ ਗ੍ਰਿਫਤਾਰ ਨਾ ਕਰ ਲਵੇ, ਜਿਸ ਕਾਰਨ ਉਨ੍ਹਾਂ ਨੇ ਅਗਾਊਂ ਜ਼ਮਾਨਤ ਦੀ ਅਦਾਲਤ ਤੋਂ ਮੰਗ ਕੀਤੀ ਸੀ। ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਦੇ ਜੱਦੀ ਘਰ ਵਿਖੇ ਵੀ ਛਾਪਾ ਮਾਰਿਆ ਸੀ ਪਰ ਉਹ ਨਹੀਂ ਮਿਲੇ।
3 ਦੋਸ਼ੀਆਂ ਨੂੰ ਕੀਤਾ ਗਿਆ ਗ੍ਰਿਫਤਾਰ
ਮਨਪ੍ਰੀਤ ਬਾਦਲ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 3 ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ 28 ਸਤੰਬਰ ਤੱਕ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਆਪਣੀ ਹੀ ਪਾਰਟੀ ਦੇ ਨੇਤਾ ਦੀ ਸ਼ਿਕਾਇਤ ‘ਤੇ ਫਸੇ ਬਾਦਲ
ਬਠਿੰਡਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਖਿਲਾਫ ਸ਼ਿਕਾਇਤ ਕੀਤੀ ਸੀ। ਹਾਲਾਂਕਿ ਉਸ ਸਮੇਂ ਮਨਪ੍ਰੀਤ ਬਾਦਲ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ ਅਤੇ ਸਰੂਪ ਸਿੰਗਲਾ ਅਕਾਲੀ ਦਲ ਦੇ ਆਗੂ ਸਨ। ਇਸ ਤੋਂ ਬਾਅਦ ਸਰੂਪ ਸਿੰਗਲਾ ਭਾਜਪਾ ਵਿੱਚ ਸ਼ਾਮਲ ਹੋ ਗਏ। ਜਦੋਂ ਕਾਂਗਰਸ ਦੀ ਸਰਕਾਰ ਨਹੀਂ ਬਣੀ ਅਤੇ ਮਨਪ੍ਰੀਤ ਬਠਿੰਡਾ ਤੋਂ ਚੋਣ ਹਾਰ ਗਏ ਤਾਂ ਉਹ ਵੀ ਭਾਜਪਾ ਵਿਚ ਸ਼ਾਮਲ ਹੋ ਗਏ।ਹਾਲਾਂਕਿ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਰੂਪ ਸਿੰਗਲਾ ਦੀ ਸ਼ਿਕਾਇਤ ਦੀ ਜਾਂਚ ਕੀਤੀ ਗਈ ਸੀ ਅਤੇ ਮਨਪ੍ਰੀਤ ਤੋਂ ਇਲਾਵਾ ਬਠਿੰਡਾ ਵਿਕਾਸ ਅਥਾਰਟੀ ਦੇ ਸੁਪਰਡੈਂਟ ਪ੍ਰਦੀਪ ਕਾਲੀਆ ਅਤੇ ਏਡੀਸੀ ਵਿਕਰਮਜੀਤ ਸ਼ੇਰਗਿੱਲ ਦੇ ਖਿਲਾਫ ਤਿੰਨ ਨਿੱਜੀ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ
ਸ਼ਿਕੰਜੇ ‘ਚ ਫਸੇ ਇਮਾਨਦਾਰੀ ਦੀਆਂ ਗੱਲਾਂ ਕਰਨ ਵਾਲੇ-ਮਾਨ
ਮਨਪ੍ਰੀਤ ਬਾਦਲ ਦੀ ਪਾਰਟੀ ਪੀਪੀਪੀ ਤੋਂ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਸੀਐਮ ਭਗਵੰਤ ਮਾਨ ਨੇ ਮਨਪ੍ਰੀਤ ਬਾਦਲ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਤਰਲੋਮੱਛੀ ਹੋ ਰਹੇ ਹਨ। ਸੱਚ ਬੋਲਣ ਅਤੇ ਸੱਚ ਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੈ। ਇਸ ਤੋਂ ਪਹਿਲਾਂ ਇਹ ਆਗੂ ਅਕਸਰ ਕਿਹਾ ਕਰਦਾ ਸੀ ਕਿ ਉਸ ਵਿਰੁੱਧ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰਨਗੇ। ਹੁਣ ਗ੍ਰਿਫਤਾਰੀ ਦਾ ਸ਼ੱਕ ਜ਼ਾਹਰ ਕਰਦੇ ਹੋਏ ਉਹ ਕਾਨੂੰਨੀ ਰਾਹਤ ਦੀ ਮੰਗ ਕਰ ਰਹੇ ਹਨ।
2018 ‘ਚ ਕੀਤਾ ਸੀ ਘਪਲਾ
ਵਿਜੀਲੈਂਸ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਸੀ। ਜਾਂਚ ਰਿਪੋਰਟ ਅਨੁਸਾਰ ਮਨਪ੍ਰੀਤ ਬਾਦਲ 2018 ਅਤੇ 2021 ਵਿੱਚ ਸੂਬੇ ਦੇ ਵਿੱਤ ਮੰਤਰੀ ਸਨ। ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਦੇ ਸਥਾਨਕ ਅਧਿਕਾਰੀਆਂ ‘ਤੇ ਉਨ੍ਹਾਂ ਦਾ ਕਾਫੀ ਸਿਆਸੀ ਦਬਾਅ ਅਤੇ ਪ੍ਰਭਾਵ ਸੀ। ਸਾਲ 2018 ਤੋਂ ਮਾਡਲ ਟਾਊਨ ਫੇਜ਼ ਵਨ ਬਠਿੰਡਾ ਵਿੱਚ ਟੀਵੀ ਟਾਵਰ ਦੇ ਕੋਲ ਇੱਕ ਪਲਾਟ ਖਰੀਦਣ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਜਿਸ ਕਾਰਨ ਪੁੱਡਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਨ੍ਹਾਂ ਪਲਾਟਾਂ ਦੇ ਜਾਅਲੀ ਨੰਬਰ ਆਪਣੇ ਤੌਰ ‘ਤੇ ਲਗਾ ਲਏ। ਫਿਰ 2018 ਵਿੱਚ ਹੀ ਇੱਕ ਈਵੈਂਟ ਬਣਾਇਆ ਗਿਆ ਅਤੇ ਈ-ਨਿਲਾਮੀ ਰਾਹੀਂ ਬੋਲੀ ਲਗਾਈ ਗਈ।