AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਵਿੱਚ ਅੱਗ ਸੁਰੱਖਿਆ ਨਿਯਮਾਂ ਨੂੰ ਯਕੀਨੀ ਬਣਾਉਣ ਵਿੱਚ ‘ਆਪ’ ਸਰਕਾਰ ਦੇ ਬੇਪਰਵਾਹ:ਬਾਜਵਾ

Ludhiana Fire: ਇਸ ਘਟਨਾ ਚ ਮਹਿੰਦਰ ਕੁਮਾਰ ਅਤੇ ਰਵਿੰਦਰ ਚੋਪੜਾ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ। ਅਸ਼ਵਨੀ ਕੁਮਾਰ ਅਤੇ ਗੁਲਸ਼ਨ ਕੁਮਾਰ ਨਾਂ ਦੇ ਵਿਅਕਤੀਆਂ ਦੀ ਹਾਲਤ ਲਗਾਤਾਰ ਗੰਭੀਰ ਬਣੀ ਹੋਈ ਹੈ ਅਤੇ ਦੋਵੇਂ ਵੈਂਟੀਲੇਟਰ ਸਪੋਰਟ 'ਤੇ ਹਨ।

ਪੰਜਾਬ ਵਿੱਚ ਅੱਗ ਸੁਰੱਖਿਆ ਨਿਯਮਾਂ ਨੂੰ ਯਕੀਨੀ ਬਣਾਉਣ ਵਿੱਚ 'ਆਪ' ਸਰਕਾਰ ਦੇ ਬੇਪਰਵਾਹ:ਬਾਜਵਾ
tv9-punjabi
| Published: 15 Mar 2023 21:16 PM IST
Share
ਚੰਡੀਗੜ੍ਹ ਨਿਊਜ: ਪੰਜਾਬ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਅੱਗ ਦੀਆਂ ਕਈ ਘਟਨਾਵਾਂ ਨੇ ਪੰਜਾਬ ਭਰ ਵਿੱਚ ਅੱਗ ਸੁਰੱਖਿਆ ਨਿਯਮਾਂ (Fire Safety Rules) ਨੂੰ ਯਕੀਨੀ ਬਣਾਉਣ ਪ੍ਰਤੀ ‘ਆਪ’ ਸਰਕਾਰ ਦੇ ਬੇਪਰਵਾਹ ਰਵੱਈਏ ਦਾ ਪਰਦਾਫਾਸ਼ ਕੀਤਾ ਹੈ। ਲੁਧਿਆਣਾ ਦੀ ਘਟਨਾ ਦਾ ਜਿਕਰ ਕਰਦਿਆਂ ਬਾਜਵਾ ਨੇ ਅਫਸੋਸ ਪ੍ਰਗਟਾਇਆ ਕਿ ਇਥੋਂ ਦੇ ਅੱਗ ਕਾਂਡ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਲਾਸ਼ ਨੂੰ ਵੀ ਨਹੀਂ ਪਛਾਣਾ ਵੀ ਮੁਸ਼ਕਲ ਹੋ ਗਿਆ।

ਬਾਜਵਾ ਦੇ ਨਿਸ਼ਾਨੇ ਤੇ ਭਗਵੰਤ ਮਾਨ ਦੀ ਸਰਕਾਰ

ਉਨ੍ਹਾਂ ਕਿਹਾ ਅਜਿਹਾ ਲਗਦਾ ਹੈ ਕਿ ਪੰਜਾਬ ਸਰਕਾਰ ਨੇ ਕਦੇ ਵੀ ਫਾਇਰ ਸੇਫਟੀ ਦੀ ਪਾਲਣਾ ਅਤੇ ਇਸ ਦੀ ਨਿਯਮਤ ਨਿਗਰਾਨੀ ਦੀ ਮਹੱਤਤਾ ਨੂੰ ਸਮਝਿਆ ਨਹੀਂ ਹੈ ਜਾਂ ਉਹ ਕਿਸੇ ਵੱਡੀ ਘਟਨਾ ਦੀ ਉਡੀਕ ਕਰ ਰਹੀ ਸੀ। ਬਾਜਵਾ ਨੇ ਕਿਹਾ ਕਿ ਇਹ ਜਾਣਨਾ ਹੈਰਾਨੀ ਵਾਲੀ ਗੱਲ ਹੈ ਕਿ ਲੁਧਿਆਣਾ ਨਗਰ ਨਿਗਮ, ਜਿਸ ਨੂੰ ਫਾਇਰ ਬ੍ਰਿਗੇਡ ਵਿਭਾਗ ਰਾਹੀਂ ਇਮਾਰਤਾਂ ਲਈ ਅੱਗ ਦੇ ਐਨਓਸੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ, ਆਪਣੇ ਚਾਰ ਜ਼ੋਨਲ ਦਫਤਰਾਂ ਲਈ ਸਰਟੀਫਿਕੇਟ ਪ੍ਰਾਪਤ ਕਰਨ ਵਿੱਚ ਖੁਦ ਅਸਫਲ ਰਿਹਾ ਹੈ।

ਅੱਗ ਸੁਰੱਖਿਆ ਨਿਯਮਾਂ ਦੇ ਪ੍ਰਬੰਧਾਂ ਦੀ ਘੋਖ ਕਰਵਾਏ ਸਰਕਾਰ- ਬਾਜਵਾ

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਤੁਰੰਤ ਉੱਚੀਆਂ ਇਮਾਰਤਾਂ, ਭੀੜ-ਭੜੱਕੇ ਵਾਲੀਆਂ ਥਾਵਾਂ, ਮਾਲਾਂ, ਫੈਕਟਰੀਆਂ, ਕੋਚਿੰਗ ਸੈਂਟਰਾਂ, ਸਰਕਾਰੀ ਇਮਾਰਤਾਂ, ਥੀਏਟਰਾਂ, ਸਕੂਲਾਂ ਆਦਿ ਦਾ ਅੱਗ ਸੁਰੱਖਿਆ ਨਿਯਮਾਂ ਦੇ ਪ੍ਰਬੰਧਾਂ ਦੀ ਘੋਖ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੂੰ ਆਡਿਟ ਰਿਪੋਰਟਾਂ ਨੂੰ ਜਨਤਕ ਖੇਤਰ ਵਿੱਚ ਸਾਂਝਾ ਕਰਨਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਫਾਇਰ ਐਨਓਸੀ ਪ੍ਰਾਪਤ ਕਰਨਾ ਹਰ ਕਿਸੇ ਲਈ ਕੈਕਵਾਕ ਨਹੀਂ ਬਣਨਾ ਚਾਹੀਦਾ।

ਸੰਵੇਦਨਸ਼ੀਲ ਮਾਮਲਿਆਂ ਦਾ ਤੁਰੰਤ ਨੋਟਿਸ ਲਵੇ ਸਰਕਾਰ- ਬਾਜਵਾ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਅੱਗ ਸੁਰੱਖਿਆ ਨਿਯਮਾਂ ਅਤੇ ਡਿਜ਼ਾਸਟਰ ਮੈਨੇਜਮੈਂਟ ਸਬੰਧੀ ਕੀਤੀ ਗਈ ਮੀਟਿੰਗ ਬਾਰੇ ਵੀ ਸਪੱਸ਼ਟੀਕਰਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੱਗ ਬੁਝਾਊ ਯੰਤਰ ਲਗਾਉਣ ਨਾਲ ਮਕਸਦ ਪੂਰਾ ਨਹੀਂ ਹੋਵੇਗਾ, ਸਾਰੀਆਂ ਐਸ.ਓ.ਪੀਜ਼ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਬਾਜਵਾ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਕੋਲ ਉੱਚੀਆਂ ਇਮਾਰਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਉੱਚਿਤ ਹਾਈਡ੍ਰੌਲਿਕ ਫਾਇਰ ਟੈਂਡਰ ਵਾਹਨ ਨਹੀਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਦਾ ਤੁਰੰਤ ਨੋਟਿਸ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਸਿੱਧੇ ਤੌਰ ‘ਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਹੋਏ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...