AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

LPU-ਚਿਤਕਾਰਾ ਮਾਮਲੇ ‘ਤੇ AAP ਦਾ ਵੱਡਾ ਬਿਆਨ, ‘ਪੰਜਾਬ ਸੁਰੱਖਿਅਤ ਸੂਬਾ, ਵਿਦਿਆਰਥੀਆਂ ਨਾਲ ਬੱਚਿਆਂ ਵਾਂਗ ਕੀਤਾ ਸਲੂਕ’

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਤੇ ਚਿਤਕਾਰਾ ਯੂਨੀਵਰਸਿਟੀ 'ਚ ਹਾਲ ਹੀ 'ਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਦੌਰਾਨ ਵਿਦਿਆਰਥੀਆਂ ਨਾਲ ਸਬਰ ਤੇ ਪੇਸ਼ੇਵਰ ਢੰਗ ਨਾਲ ਵਿਵਹਾਰ ਕੀਤਾ।

LPU-ਚਿਤਕਾਰਾ ਮਾਮਲੇ 'ਤੇ AAP ਦਾ ਵੱਡਾ ਬਿਆਨ, 'ਪੰਜਾਬ ਸੁਰੱਖਿਅਤ ਸੂਬਾ, ਵਿਦਿਆਰਥੀਆਂ ਨਾਲ ਬੱਚਿਆਂ ਵਾਂਗ ਕੀਤਾ ਸਲੂਕ'
tv9-punjabi
| Updated On: 28 Sep 2026 14:53 PM IST
Share

ਆਮ ਆਦਮੀ ਪਾਰਟੀ (ਪੰਜਾਬ) ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਨੇ ਚਿਤਕਾਰਾ ਯੂਨੀਵਰਸਿਟੀ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਵਾਦ ਨੂੰ ਲੈ ਕੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਪੰਨੂ ਨੇ ਕਿਹਾ ਹੈ ਕਿ ਪੰਜਾਬ ਨੂੰ ਸੁਰੱਖਿਅਤ ਸੂਬਾ ਮੰਨੇ ਜਾਣ ਕਾਰਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ-ਨਾਲ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਇੱਥੇ ਪੜ੍ਹਾਈ ਲਈ ਆਉਂਦੇ ਹਨ। ਪੰਜਾਬ ਨੂੰ ਐਜੂਕੇਸ਼ਨ ਹੱਬ ਵਜੋਂ ਜਾਣਿਆ ਜਾਂਦਾ ਹੈ ਤੇ ਖਾਸ ਕਰਕੇ ਸੁਰੱਖਿਅਤ ਸੂਬਾ ਹੋਣ ਦੇ ਚਲਦੇ ਮਾਪੇ ਆਪਣੀਆਂ ਧੀਆਂ ਨੂੰ ਪੰਜਾਬ ‘ਚ ਪੜ੍ਹਨ ਲਈ ਭੇਜਦੇ ਹਨ।

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਤੇ ਚਿਤਕਾਰਾ ਯੂਨੀਵਰਸਿਟੀ ‘ਚ ਹਾਲ ਹੀ ‘ਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਦੌਰਾਨ ਵਿਦਿਆਰਥੀਆਂ ਨਾਲ ਸਬਰ ਤੇ ਪੇਸ਼ੇਵਰ ਢੰਗ ਨਾਲ ਵਿਵਹਾਰ ਕੀਤਾ।

‘ਵਿਦਿਆਰਥੀਆਂ ਨਾਲ ਆਪਣੇ ਬੱਚਿਆਂ ਵਾਂਗ ਕੀਤਾ ਗਿਆ ਸਲੂਕ’

ਬਲਤੇਜ ਪੰਨੂ ਨੇ ਕਿਹਾ ਕਿ ਪੁਲਿਸ ਵੱਲੋਂ ਵਿਦਿਆਰਥੀਆਂ ਖ਼ਿਲਾਫ਼ ਕਿਸੇ ਤਰ੍ਹਾਂ ਦਾ ਤਸ਼ੱਦਦ ਨਹੀਂ ਕੀਤਾ ਗਿਆ ਤੇ ਉਨ੍ਹਾਂ ਨਾਲ ਆਪਣੇ ਧੀਆਂ-ਪੁੱਤਾਂ ਵਾਂਗ ਸਲੂਕ ਕੀਤਾ ਗਿਆ। ਉਨ੍ਹਾਂ ਮੁਤਾਬਕ ਸਥਿਤੀ ਨੂੰ ਕਾਬੂ ਕਰਨ ‘ਚ ਕੁਝ ਸਮਾਂ ਜ਼ਰੂਰ ਲੱਗਿਆ, ਪਰ ਪੰਜਾਬ ਪੁਲਿਸ ਨੇ ਪੂਰੇ ਪੇਸ਼ੇਵਰ ਢੰਗ ਨਾਲ ਹਾਲਾਤ ਨੂੰ ਸੰਭਾਲਿਆ।

‘ਪੰਜਾਬ ਸਰਕਾਰ ਵਿਦਿਅਕ ਅਦਾਰਿਆਂ ਨੂੰ ਗੰਭੀਰਤਾ ਨਾਲ ਲੈਂਦੀ’

ਪੰਨੂ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਦਿਅਕ ਅਦਾਰਿਆਂ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਹੋਰ ਸੂਬਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੀ ਵੱਡੀ ਗਿਣਤੀ ਹੈ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਲਈ ਸੁਰੱਖਿਅਤ ਤੇ ਸੁਖਾਵਾਂ ਵਿੱਦਿਅਕ ਮਾਹੌਲ ਯਕੀਨੀ ਬਣਾਉਣਾ ਹੈ।

LPU ਮਾਮਲੇ ਦੀ SIT ਕਰ ਰਹੀ ਜਾਂਚ

LPU ਨਾਲ ਜੁੜੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਪੰਨੂ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਿਦਿਆਰਥੀ ਆਗੂਆਂ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ, ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ।

ਪੰਨੂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਮੌਕੇ ‘ਤੇ ਪਹੁੰਚ ਕੇ ਖ਼ੁਦ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਹੌਲ ਨੂੰ ਸ਼ਾਂਤ ਕਰਵਾ ਦਿੱਤਾ ਗਿਆ ਹੈ ਤੇ SIT ਦੀ ਜਾਂਚ ਵਿੱਚ ਸਾਹਮਣੇ ਆਉਣ ਵਾਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਵਿਰੋਧੀ ਧਿਰਾਂ ‘ਤੇ ਵੀ ਸਾਧਿਆ ਨਿਸ਼ਾਨਾ

ਇਸ ਦੌਰਾਨ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਵਿਰੋਧੀਆਂ ਦੀ ਸਿਆਸਤ ਨੂੰ ‘ਗਿਰਝਾਂ ਦੀ ਰਾਜਨੀਤੀ’ ਕਰਾਰ ਦਿੰਦਿਆਂ ਕਿਹਾ ਕਿ ਜਿਵੇਂ ਗਿਰਝਾਂ ਲਾਸ਼ਾਂ ਦੀ ਭਾਲ ‘ਰਹਿੰਦੀਆਂ ਹਨ, ਉਂਝ ਹੀ ਵਿਰੋਧੀ ਰਾਜਨੀਤੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਸ਼ਾਇਦ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਸਰਕਾਰ ਨੇ ਸਥਿਤੀ ਨੂੰ ਕਾਬੂ ‘ਚ ਕਿਵੇਂ ਲਿਆ।

Follow Us
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...