LPU ਵਿਵਾਦ: ਬੀਤੀ ਰਾਤ ਵੀ ਵਿਦਿਆਰਥੀਆਂ ਦਾ ਹੰਗਾਮਾ, ਗੱਡੀਆਂ ਨੂੰ ਲਗਾਈ ਅੱਗ; ਸਥਿਤੀ ‘ਤੇ ਕਾਬੂ ਪਾਉਣ ਲਈ ਲਾਠੀਚਾਰਜ
ਮਾਹੌਲ ਤਣਾਅਪੂਰਨ ਹੁੰਦੇ ਦੇਖ ਪੁਲਿਸ ਵੀ ਹਰਕਤ 'ਚ ਆਈ। ਪੁਲਿਸ ਨੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਤੇ ਹਾਲਾਤਾਂ 'ਤੇ ਕਾਬੂ ਪਾਇਆ। ਪੁਲਿਸ ਨੇ ਯੂਨੀਵਰਸਿਟੀ ਅੰਦਰ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਤੇ ਯੂਨੀਵਰਸਿਟੀ ਅੰਦਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਦੇਰ ਰਾਤ ਡੀਆਈਜੀ ਨਵੀਨ ਸਿੰਗਲਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਯੂਨੀਵਰਸਿਟੀ ਪਹੁੰਚੇ।
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਬੀਤੀ ਸ਼ਾਮ ਵੀ ਮਾਹੌਲ ਤਣਾਅਪੂਰਨ ਬਣਿਆ ਰਿਹਾ। ਰਾਤ ਹੁੰਦੇ-ਹੁੰਦੇ ਹਾਲਾਤ ਇੰਨੇ ਵਿਗੜ ਗਏ ਕਿ ਵਿਦਿਆਰਥੀਆਂ ਨੇ ਮੁੜ ਭੰਨਤੋੜ ਸ਼ੁਰੂ ਕਰ ਦਿੱਤੀ। ਮੁੱਢਲੀ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੇ ਯੂਨੀਵਰਸਿਟੀ ਸਾਹਮਣੇ ਹਾਈਵੇਅ ‘ਤੇ ਕਈ ਗੱਡੀਆਂ ਦੀ ਭੰਨਤੋੜ ਕੀਤੀ ਤੇ 3 ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸ ‘ਚ ਪੁਲਿਸ ਦੀਆਂ ਗੱਡੀਆਂ ਵੀ ਸ਼ਾਮਲ ਹਨ।
ਮਾਹੌਲ ਤਣਾਅਪੂਰਨ ਹੁੰਦੇ ਦੇਖ ਪੁਲਿਸ ਵੀ ਹਰਕਤ ‘ਚ ਆਈ। ਪੁਲਿਸ ਨੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ ਤੇ ਹਾਲਾਤਾਂ ‘ਤੇ ਕਾਬੂ ਪਾਇਆ। ਪੁਲਿਸ ਨੇ ਯੂਨੀਵਰਸਿਟੀ ਅੰਦਰ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਤੇ ਯੂਨੀਵਰਸਿਟੀ ਅੰਦਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਦੇਰ ਰਾਤ ਡੀਆਈਜੀ ਨਵੀਨ ਸਿੰਗਲਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਯੂਨੀਵਰਸਿਟੀ ਪਹੁੰਚੇ।
ਸ਼ਨੀਵਾਰ ਦੇਰ ਰਾਤ ਤੋਂ ਸ਼ੁਰੂ ਹੋਇਆ ਪੂਰਾ ਵਿਵਾਦ
ਸ਼ਨੀਵਾਰ ਦੇਰ ਰਾਤ ਵਿਦਿਆਰਥੀਆਂ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਅੰਦਰ ਪ੍ਰਦਰਸ਼ਨ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ। ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਤੇ ਮੈਸੇਜ ਆਇਆ, ਜਿਸ ਮੁਤਾਬਕ ਗਰਲਜ਼ ਹੋਸਟਲ ‘ਚ ਇੱਕ ਕਥਿਤ ਘਟਨਾ ਹੋਈ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਦਾਅਵਿਆਂ ‘ਚ ਇੱਕ ਵਿਦਿਆਰਥਣ ਨਾਲ ਕਥਿਤ ਨਾਲ ਜਬਰ-ਜਨਾਹ ਤੇ ਇਸ ਤੋਂ ਬਾਅਦ ਉਸ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਗੱਲ ਕਹੀ ਗਈ। ਕੁਝ ਸੋਸ਼ਲ ਮੀਡੀਆ ਪੋਸਟਾਂ ‘ਚ ਇਸ ਮਾਮਲੇ ਸਬੰਧੀ ਇੱਕ ਵਰਕਰ ‘ਤੇ ਵੀ ਇਲਜ਼ਾਮ ਲਗਾਏ ਗਏ ਹਨ। ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਇਸ ਸਮੇਂ ਤੱਕ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਪੂਰੀ ਘਟਨਾ ਨੂੰ ਪੂਰੀ ਤਰ੍ਹਾਂ ਅਫਵਾਹ ਦੱਸਿਆ ਹੈ।
ਪੁਲਿਸ ਜਾਂਚ ਜਾਰੀ, SIT ਗਠਿਤ
ਵਿਦਿਆਰਥੀਆਂ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ‘ਤੇ ਪੁਲਿਸ ਨੇ ਐਫਆਈਆਰ ਦਰਜ ਕਰਨ ਤੋਂ ਇਲਾਵਾ 7 ਮੈਂਬਰੀ ਐਸਆਈਟੀ ਦਾ ਗਠਨ ਵੀ ਕਰ ਦਿੱਤਾ ਹੈ। ਇਸ ਐਸਆਈਟੀ ‘ਚ ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਥਿਤ ਤੌਰ ‘ਤੇ ਲੜਕੀ ਨਾਲ ਜਬਰ-ਜਨਾਹ ਹੋਇਆ ਹੈ। ਹਾਲਾਂਕਿ, ਕਿਸੇ ਨੂੰ ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਨਹੀਂ ਹੈ। ਕਿਸੇ ਵੀ ਵਿਦਿਆਰਥੀ ਨੂੰ ਇਹ ਪਤਾ ਨਹੀਂ ਹੈ ਕਿ ਪੀੜਤ ਕੌਣ ਹੈ। ਪੁਲਿਸ ਨੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ
ਪੂਰਾ ਮਾਮਲਾ ‘ਚ ਦਾਅਵੇ, ਪਰ ਕਿਸੇ ਨੂੰ ਪੀੜਤ ਬਾਰੇ ਕੁਝ ਨਹੀਂ ਪਤਾ…
ਇਸ ਮਾਮਲੇ ‘ਚ ਪੀੜਤ ਵੀ ਅਣਪਛਾਤਾ ਹੈ ਤੇ ਮੁਲਜ਼ਮ ਵੀ ਅਣਪਛਾਤਾ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਕਥਿਤ ਤੌਰ ‘ਤੇ ਕਿਸ ਲੜਕੀ ਨਾਲ ਜਬਰ-ਜਨਾਹ ਹੋਇਆ ਹੈ, ਤਾਂ ਉਸ ਦੇ ਮਾਪੇ ਸਾਹਮਣੇ ਆ ਸਕਦੇ ਸਨ। ਇਸ ਤੋਂ ਇਲਾਵਾ ਉਸ ਲੜਕੀ ਦੇ ਦੋਸਤ ਵੀ ਹੋ ਸਕਦੇ ਹਨ ਤੇ ਉਸ ਲੜਕੀ ਦੇ ਕਲਾਸ ਦੇ ਵਿਦਿਆਰਥੀਆਂ ਦੀ ਵੀ ਉਸ ਨਾਲ ਜਾਣ-ਪਛਾਣ ਹੋ ਸਕਦੀ ਹੈ। ਇਸ ਪੂਰੇ ਮਾਮਲੇ ‘ਚ ਵਿਦਿਆਰਥੀਆਂ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ, ਤੇ ਕਿਸੇ ਨੂੰ ਵੀ ਪੀੜਤ ਲੜਕੀ ਦਾ ਨਾਮ, ਲੜਕੀ ਕੀ ਪੜ੍ਹਾਈ ਕਰਦੀ ਸੀ, ਕਿੱਥੇ ਰਹਿੰਦੀ ਸੀ, ਕਿੱਥੇ ਦੀ ਸੀ, ਉਸ ਦੇ ਦੌਸਤ ਕੌਣ ਸੀ, ਇਸ ਤਰ੍ਹਾਂ ਦੇ ਹੋਰ ਵੀ ਕਈ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ।
ਵਿਦਿਆਰਥੀਆਂ ਦੇ ਦਾਅਵੇ
ਇਸ ਮਾਮਲੇ ‘ਚ ਵਿਦਿਆਰਥੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮਾਮਲੇ ਨੂੰ ਦਬਾਇਆ ਜਾ ਰਿਹਾ ਹੈ। ਵਿਦਿਆਰਥੀਆਂ ਦਾ ਦਾਅਵਾ ਹੈ ਕਿ ਕੁਝ ਦਿਨ ਪਹਿਲਾਂ ਇੱਕ ਵਿਦਿਆਰਥਣ ਨਾਲ ਯੂਨੀਵਰਸਿਟੀ ਦੇ ਹੀ ਵਰਕਰ ਨੇ ਜਬਰ-ਜਨਾਹ ਕੀਤਾ। ਵਿਦਿਆਰਥਣ ਨੇ ਸ਼ਿਕਾਇਤ ਕੀਤੀ, ਪਰ ਉਸ ਦੀ ਸੁਣਵਾਈ ਨਹੀਂ ਹੋਈ। ਇਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਮਾਮਲਾ ਦਬਾਉਣ ਲਈ ਉਸ ਵਿਦਿਆਰਥਣ ਨੂੰ ਘਰ ਭੇਜ ਦਿੱਤਾ, ਜਿਸ ਤੋਂ ਬਾਅਦ ਲੜਕੀ ਨੇ ਖ਼ੁਦਕੁਸ਼ੀ ਕਰ ਲਈ।


