AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

LPU ‘ਚ 10 ਦਿਨਾਂ ਲਈ ਰੈਗੂਲਰ ਕਲਾਸਾਂ ਮੁਅੱਤਲ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ

ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਮਾਪਿਆਂ ਨਾਲ ਸਲਾਹ-ਮਸ਼ਵਰਾ ਕਰਕੇ 10 ਦਿਨਾਂ ਦੀ ਮਿਆਦ ਦੌਰਾਨ ਆਪਣੇ ਘਰ ਜਾ ਸਕਦੇ ਹਨ। ਇਸ ਸਬੰਧੀ ਵਿਦਿਆਰਥੀਆਂ ਨੂੰ ਆਪਣੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਫੈਸਲਾ ਕਰਨ ਦੀ ਸਲਾਹ ਦਿੱਤੀ ਗਈ ਹੈ। ਜਿਹੜੇ ਵਿਦਿਆਰਥੀ ਯੂਨੀਵਰਸਿਟੀ ਜਾਂ ਆਪਣੇ ਮੌਜੂਦਾ ਰਹਿਣ ਵਾਲੇ ਸਥਾਨ 'ਤੇ ਰਹਿਣਗੇ, ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਹੋਸਟਲ ਜਾਂ ਰਹਿਣ ਵਾਲੀ ਥਾਂ 'ਤੇ ਹੀ ਰਹਿਣ ਤੇ ਬਿਨਾਂ ਲੋੜ ਬਾਹਰ ਨਾ ਨਿਕਲਣ।

LPU 'ਚ 10 ਦਿਨਾਂ ਲਈ ਰੈਗੂਲਰ ਕਲਾਸਾਂ ਮੁਅੱਤਲ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ
LPU ‘ਚ 10 ਦਿਨਾਂ ਲਈ ਰੈਗੂਲਰ ਕਲਾਸਾਂ ਮੁਅੱਤਲ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ
davinder-kumar-jalandhar
| Updated On: 28 Sep 2026 09:44 AM IST
Share

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ‘ਚ ਪੈਦਾ ਹੋਏ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਅਹਿਮ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ 28 ਸਤੰਬਰ 2026, ਸੋਮਵਾਰ ਤੋਂ ਅਗਲੇ 10 ਦਿਨਾਂ ਲਈ ਰੈਗੂਲਰ ਕਲਾਸਾਂ ਮੁਅੱਤਲ ਰਹਿਣਗੀਆਂ।

ਇਸ ਦੇ ਨਾਲ ਹੀ ਮਿਡ-ਟਰਮ ਪ੍ਰੀਖਿਆਵਾਂ ਨੂੰ ਵੀ ਅਗਲੀ ਸੂਚਨਾ ਤੱਕ ਟਾਲ ਦਿੱਤਾ ਗਿਆ ਹੈ। ਪ੍ਰੀਖਿਆਵਾਂ ਦਾ ਨਵਾਂ ਸ਼ਡਿਊਲ ਯੂਨੀਵਰਸਿਟੀ ਦੇ UMS (ਯੂਨੀਵਰਸਿਟੀ ਮਨੇਜਮੈਂਟ ਸਿਸਟਮ) ਰਾਹੀਂ ਵਿਦਿਆਰਥੀਆਂ ਨੂੰ ਵੱਖਰੇ ਤੌਰ ‘ਤੇ ਦੱਸਿਆ ਜਾਵੇਗਾ।

ਵਿਦਿਆਰਥੀ ਮਾਪਿਆਂ ਨਾਲ ਸਲਾਹ ਕਰਕੇ ਜਾ ਸਕਦੇ ਹਨ ਘਰ

ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਮਾਪਿਆਂ ਨਾਲ ਸਲਾਹ-ਮਸ਼ਵਰਾ ਕਰਕੇ 10 ਦਿਨਾਂ ਦੀ ਮਿਆਦ ਦੌਰਾਨ ਆਪਣੇ ਘਰ ਜਾ ਸਕਦੇ ਹਨ। ਇਸ ਸਬੰਧੀ ਵਿਦਿਆਰਥੀਆਂ ਨੂੰ ਆਪਣੀ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਫੈਸਲਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਜਿਹੜੇ ਵਿਦਿਆਰਥੀ ਯੂਨੀਵਰਸਿਟੀ ਜਾਂ ਆਪਣੇ ਮੌਜੂਦਾ ਰਹਿਣ ਵਾਲੇ ਸਥਾਨ ‘ਤੇ ਰਹਿਣਗੇ, ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਹੋਸਟਲ ਜਾਂ ਰਹਿਣ ਵਾਲੀ ਥਾਂ ‘ਤੇ ਹੀ ਰਹਿਣ ਤੇ ਬਿਨਾਂ ਲੋੜ ਬਾਹਰ ਨਾ ਨਿਕਲਣ।

ਵਿਦਿਆਰਥੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ

ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਵਾਲੀ ਗਤੀਵਿਧੀ ‘ਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ ਹੈ। ਵਿਦਿਆਰਥੀਆਂ ਨੂੰ ਸ਼ਾਂਤ ਰਹਿਣ, ਅਧਿਕਾਰਤ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅੱਗੇ ਦੀ ਸਾਰੀ ਜਾਣਕਾਰੀ ਤੇ ਨਵੇਂ ਨਿਰਦੇਸ਼ਾਂ ਲਈ ਵਿਦਿਆਰਥੀ ਆਪਣੇ UMS ਨਾਲ ਜੁੜੇ ਰਹਿਣ।

ਯੂਨੀਵਰਸਿਟੀ ‘ਚ ਪਿਛਲੇ ਦਿਨਾਂ ਤੋਂ ਬਣਿਆ ਹੋਇਆ ਹੈ ਤਣਾਅਪੂਰਨ ਮਾਹੌਲ

ਜ਼ਿਕਰਯੋਗ ਹੈ ਕਿ LPU ਕੈਂਪਸ ‘ਚ ਪਿਛਲੇ ਦੋ ਦਿਨਾਂ ਤੋਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਕਾਰਨ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਵਿਦਿਆਰਥੀਆਂ ਵੱਲੋਂ ਇੱਕ ਕਥਿਤ ਘਟਨਾ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ ਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਵੱਖ-ਵੱਖ ਦਾਅਵੇ ਵੀ ਸਾਹਮਣੇ ਆਏ ਹਨ, ਹਾਲਾਂਕਿ ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ SIT ਵੀ ਗਠਿਤ ਕੀਤੀ ਗਈ ਹੈ। ਇਸ ਪੂਰੇ ਘਟਨਾਕ੍ਰਮ ਦੇ ਵਿਚਕਾਰ ਹੁਣ ਯੂਨੀਵਰਸਿਟੀ ਵੱਲੋਂ 10 ਦਿਨਾਂ ਲਈ ਰੈਗੂਲਰ ਕਲਾਸਾਂ ਮੁਅੱਤਲ ਕਰਨ ਤੇ ਮਿਡ-ਟਰਮ ਪ੍ਰੀਖਿਆਵਾਂ ਨੂੰ ਅਗਲੀ ਸੂਚਨਾ ਤੱਕ ਟਾਲਣ ਦਾ ਫੈਸਲਾ ਲਿਆ ਗਿਆ ਹੈ।

Follow Us
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...