AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ‘ਚ ਕਾਮਨਵੈਲਥ ਗੇਮਜ਼ ‘ਚੋਂ ਸਿਲਵਰ ਮੈਡਲ ਜਿੱਤ ਕੇ ਪਰਤੇ ਵੇਟਲਿਫਟਰ ਲਵਪ੍ਰੀਤ ਸਿੰਘ, ਏਅਰਪੋਰਟ ‘ਤੇ ਸ਼ਾਨਦਾਰ ਸਵਾਗਤ

ਕਾਮਨਵੈਲਥ ਗੇਮਜ਼ 2026 ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ ਹੋਣਹਾਰ ਵੇਟਲਿਫਟਰ ਲਵਪ੍ਰੀਤ ਸਿੰਘ ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਪਹੁੰਚਣ 'ਤੇ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿਵੇਂ ਹੀ ਲਵਪ੍ਰੀਤ ਸਿੰਘ ਏਅਰਪੋਰਟ ਤੋਂ ਬਾਹਰ ਆਏ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਪਿੰਡ ਬੱਲ ਸਚੰਦਰ ਦੇ ਵਸਨੀਕਾਂ ਅਤੇ ਖੇਡ ਪ੍ਰੇਮੀਆਂ ਨੇ ਢੋਲ-ਨਗਾੜਿਆਂ ਦੀ ਧੁਨ 'ਤੇ ਭੰਗੜਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

ਅੰਮ੍ਰਿਤਸਰ 'ਚ ਕਾਮਨਵੈਲਥ ਗੇਮਜ਼ 'ਚੋਂ ਸਿਲਵਰ ਮੈਡਲ ਜਿੱਤ ਕੇ ਪਰਤੇ ਵੇਟਲਿਫਟਰ ਲਵਪ੍ਰੀਤ ਸਿੰਘ, ਏਅਰਪੋਰਟ 'ਤੇ ਸ਼ਾਨਦਾਰ ਸਵਾਗਤ
lalit-sharma
| Updated On: 04 Aug 2026 17:42 PM IST
Share

ਕਾਮਨਵੈਲਥ ਗੇਮਜ਼ 2026 ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ ਹੋਣਹਾਰ ਵੇਟਲਿਫਟਰ ਲਵਪ੍ਰੀਤ ਸਿੰਘ ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿਵੇਂ ਹੀ ਲਵਪ੍ਰੀਤ ਸਿੰਘ ਏਅਰਪੋਰਟ ਤੋਂ ਬਾਹਰ ਆਏ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਪਿੰਡ ਬੱਲ ਸਚੰਦਰ ਦੇ ਵਸਨੀਕਾਂ ਅਤੇ ਖੇਡ ਪ੍ਰੇਮੀਆਂ ਨੇ ਢੋਲ-ਨਗਾੜਿਆਂ ਦੀ ਧੁਨ ‘ਤੇ ਭੰਗੜਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਏਅਰਪੋਰਟ ਦਾ ਪੂਰਾ ਮਾਹੌਲ ਦੇਸ਼ਭਗਤੀ ਅਤੇ ਜਸ਼ਨ ਦੇ ਰੰਗਾਂ ਵਿੱਚ ਰੰਗਿਆ ਨਜ਼ਰ ਆਇਆ। ਇਸ ਮੌਕੇ ਫੁੱਲਾਂ ਦੇ ਹਾਰ ਪਾ ਕੇ ਅਤੇ ਮਿਠਾਈਆਂ ਵੰਡ ਕੇ ਇਸ ਇਤਿਹਾਸਕ ਉਪਲਬਧੀ ਦੀ ਖੁਸ਼ੀ ਮਨਾਈ ਗਈ।

ਭਾਰਤੀ ਨੇਵੀ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਲਵਪ੍ਰੀਤ ਸਿੰਘ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਅਥਾਹ ਸਖ਼ਤ ਮਿਹਨਤ ਦੇ ਬਲਬੂਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ‘ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਇਤਿਹਾਸਕ ਸਫ਼ਲਤਾ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਪੂਰੇ ਪਿੰਡ, ਜ਼ਿਲ੍ਹੇ ਅਤੇ ਪੰਜਾਬ ਵਿੱਚ ਜਸ਼ਨ ਦਾ ਮਾਹੌਲ ਹੈ।

ਸਰਪੰਚ ਜੁਗਰਾਜ ਸਿੰਘ ਵੱਲੋਂ ਮਾਣ ਦਾ ਪ੍ਰਗਟਾਵਾ

ਇਸ ਮੌਕੇ ਪਿੰਡ ਬੱਲ ਸਚੰਦਰ ਦੇ ਸਰਪੰਚ ਜੁਗਰਾਜ ਸਿੰਘ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਲਵਪ੍ਰੀਤ ਸਿੰਘ ਨੇ ਆਪਣੇ ਪਿੰਡ, ਪਰਿਵਾਰ, ਜ਼ਿਲ੍ਹੇ, ਪੰਜਾਬ ਅਤੇ ਪੂਰੇ ਭਾਰਤ ਦਾ ਨਾਮ ਵਿਸ਼ਵ ਪੱਧਰ ‘ਤੇ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਝੋਲੀ ਵਿੱਚ ਕਾਮਨਵੈਲਥ ਗੇਮਜ਼ ਦਾ ਚਾਂਦੀ ਦਾ ਤਗਮਾ ਪਾ ਕੇ ਲਵਪ੍ਰੀਤ ਨੇ ਹਰ ਪੰਜਾਬੀ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਸਰਪੰਚ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਲਵਪ੍ਰੀਤ ਦੀ ਇਸ ਜਿੱਤ ‘ਤੇ ਵਧਾਈ ਦਿੱਤੀ ਗਈ ਹੈ, ਜਿਸ ਨਾਲ ਪੂਰੇ ਪਿੰਡ ਵਾਸੀਆਂ ਦਾ ਮਾਣ ਹੋਰ ਵਧ ਗਿਆ ਹੈ।

ਇਸ ਦੇ ਨਾਲ ਹੀ ਸਰਪੰਚ ਜੁਗਰਾਜ ਸਿੰਘ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਕਿਸੇ ਗਰੀਬ ਪਰਿਵਾਰ ਦਾ ਕੋਈ ਹੋਣਹਾਰ ਖਿਡਾਰੀ ਰਾਸ਼ਟਰੀ ਜਾਂ ਅੰਤਰਰਾਸ਼ਟਰੀ ਪੱਧਰ ‘ਤੇ ਖੇਡਣਾ ਚਾਹੁੰਦਾ ਹੈ ਅਤੇ ਆਰਥਿਕ ਤੰਗੀ ਕਾਰਨ ਅੱਗੇ ਨਹੀਂ ਵਧ ਪਾ ਰਿਹਾ, ਤਾਂ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਉਹ ਅਜਿਹੇ ਖਿਡਾਰੀਆਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਖੇਡਾਂ ਨਾਲ ਜੋੜਨਾ ਹੈ, ਇਸ ਲਈ ਖੇਡਾਂ ਨੂੰ ਵੱਧ ਤੋਂ ਵੱਧ ਉਤਸ਼ਾਹ ਮਿਲਣਾ ਚਾਹੀਦਾ ਹੈ।

ਕੋਚ ਹੀਰਾ ਸਿੰਘ ਨੇ ਸਾਂਝਾ ਕੀਤਾ ਲਵਪ੍ਰੀਤ ਦਾ ਸੰਘਰਸ਼

ਲਵਪ੍ਰੀਤ ਸਿੰਘ ਦੇ ਕੋਚ ਹੀਰਾ ਸਿੰਘ ਨੇ ਉਨ੍ਹਾਂ ਦੀ ਮਿਹਨਤ ਬਾਰੇ ਦੱਸਦਿਆਂ ਕਿਹਾ ਕਿ ਲਵਪ੍ਰੀਤ ਪਿਛਲੇ ਡੇਢ ਸਾਲ ਤੋਂ ਆਪਣੇ ਘਰ ਨਹੀਂ ਗਿਆ ਸੀ, ਕਿਉਂਕਿ ਉਸ ਦਾ ਪੂਰਾ ਧਿਆਨ ਕਾਮਨਵੈਲਥ ਗੇਮਜ਼ ਵਿੱਚ ਮੈਡਲ ਜਿੱਤਣ ਦੇ ਟੀਚੇ ‘ਤੇ ਸੀ। ਉਨ੍ਹਾਂ ਕਿਹਾ ਕਿ ਭਾਵੇਂ ਮਹਿਜ਼ ਇੱਕ ਕਿਲੋਗ੍ਰਾਮ ਦੇ ਫਰਕ ਨਾਲ ਗੋਲਡ ਮੈਡਲ ਹੱਥੋਂ ਨਿਕਲ ਗਿਆ, ਪਰ ਸਿਲਵਰ ਮੈਡਲ ਵੀ ਦੇਸ਼ ਲਈ ਇੱਕ ਬਹੁਤ ਵੱਡੀ ਉਪਲਬਧੀ ਹੈ। ਕੋਚ ਨੇ ਦੱਸਿਆ ਕਿ ਲਵਪ੍ਰੀਤ ਨੇ ਸਿਰਫ਼ 13 ਸਾਲ ਦੀ ਉਮਰ ਵਿੱਚ ਵੇਟਲਿਫਟਿੰਗ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਉਸ ਦੀ ਸਾਲਾਂ ਦੀ ਅਣਥੱਕ ਮਿਹਨਤ ਰੰਗ ਲਿਆਈ ਹੈ।

ਮਜ਼ਬੂਤ ਇਰਾਦੇ ਨਾਲ ਅਗਲੇ ਟੀਚੇ ਵੱਲ ਲਵਪ੍ਰੀਤ ਦੇ ਕਦਮ

ਸਵਾਗਤ ਤੋਂ ਭਾਵੁਕ ਹੋਏ ਲਵਪ੍ਰੀਤ ਸਿੰਘ ਨੇ ਆਪਣੇ ਪਰਿਵਾਰ, ਪਿੰਡ ਵਾਸੀਆਂ ਅਤੇ ਹਵਾਈ ਅੱਡੇ ‘ਤੇ ਪਹੁੰਚੇ ਹਰ ਖੇਡ ਪ੍ਰੇਮੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਤਗਮਾ ਲੰਬੇ ਸੰਘਰਸ਼, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ। ਲਵਪ੍ਰੀਤ ਨੇ ਮੰਨਿਆ ਕਿ ਇੱਕ ਕਿਲੋਗ੍ਰਾਮ ਦੇ ਫਰਕ ਨਾਲ ਗੋਲਡ ਮੈਡਲ ਖੁੰਝਣ ਦਾ ਅਫ਼ਸੋਸ ਜ਼ਰੂਰ ਹੈ, ਪਰ ਹੁਣ ਉਨ੍ਹਾਂ ਦਾ ਅਗਲਾ ਟੀਚਾ ਆਉਣ ਵਾਲੀਆਂ ਅੰਤਰਰਾਸ਼ਟਰੀ ਪ੍ਰਤੀਯੋਗਿਤਾਵਾਂ ਵਿੱਚ ਗੋਲਡ ਮੈਡਲ ਜਿੱਤ ਕੇ ਦੇਸ਼ ਦੀ ਸ਼ਾਨ ਵਧਾਉਣਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਜੀਵਨ ਵਿੱਚ ਕਾਮਯਾਬੀ ਹਾਸਲ ਕਰਨੀ ਹੈ ਤਾਂ ਖੇਡਾਂ ਅਤੇ ਸਿੱਖਿਆ ਨੂੰ ਅਪਣਾਓ, ਕਿਉਂਕਿ ਮਿਹਨਤ ਦਾ ਕੋਈ ਵਿਕਲਪ ਨਹੀਂ ਹੁੰਦਾ। ਲਵਪ੍ਰੀਤ ਨੇ ਅੱਗੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਹ ਪਟਿਆਲਾ ਅਤੇ ਮੋਦੀ ਨਗਰ ਵਿੱਚ ਲਗਾਤਾਰ ਕਠਿਨ ਟ੍ਰੇਨਿੰਗ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮੈਡਲ ਜਿੱਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨਾਲ ਗੱਲਬਾਤ ਕਰਕੇ ਵਧਾਈ ਦਿੱਤੀ।

ਇਸ ਵੇਲੇ ਭਾਰਤੀ ਨੇਵੀ ਵਿੱਚ ਸੇਵਾ ਨਿਭਾ ਰਹੇ ਲਵਪ੍ਰੀਤ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਉਨ੍ਹਾਂ ਨੂੰ ਆਪਣੇ ਗ੍ਰਹਿ ਰਾਜ ਪੰਜਾਬ ਵਿੱਚ ਵੀ ਉੱਚ ਅਹੁਦੇ ‘ਤੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਦਾ ਅਗਲਾ ਮੁੱਖ ਟੀਚਾ ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣਾ ਹੈ ਅਤੇ ਇਸ ਲਈ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ।

ਪਰਿਵਾਰ ਦਾ ਸਾਥ ਅਤੇ ਜਸ਼ਨ ਦਾ ਮਾਹੌਲ

ਲਵਪ੍ਰੀਤ ਸਿੰਘ ਦੇ ਭਰਾ ਸਾਹਿਬ ਸਿੰਘ ਨੇ ਦੱਸਿਆ ਕਿ ਸਾਲ 2022 ਵਿੱਚ ਲਵਪ੍ਰੀਤ ਨੇ ਕਾਂਸੀ ਦਾ ਤਗਮਾ ਜਿੱਤਿਆ ਸੀ ਅਤੇ ਹੁਣ 2026 ਵਿੱਚ ਚਾਂਦੀ ਦਾ ਤਗਮਾ ਹਾਸਲ ਕਰਕੇ ਉਸ ਨੇ ਆਪਣੀ ਕਾਮਯਾਬੀ ਦਾ ਗ੍ਰਾਫ਼ ਹੋਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਹਰ ਮੁਸ਼ਕਲ ਵੇਲੇ ਲਵਪ੍ਰੀਤ ਦਾ ਸਾਥ ਦਿੱਤਾ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਹ ਗੋਲਡ ਮੈਡਲ ਜਿੱਤ ਕੇ ਤਿਰੰਗਾ ਹੋਰ ਉੱਚਾ ਲਹਿਰਾਏਗਾ। ਏਅਰਪੋਰਟ ‘ਤੇ ਢੋਲ ਦੀਆਂ ਧੁਨਾਂ, ਭੰਗੜੇ ਅਤੇ “ਭਾਰਤ ਮਾਤਾ ਕੀ ਜੈ” ਦੇ ਨਾਅਰਿਆਂ ਨਾਲ ਇਸ ਜਿੱਤ ਦਾ ਜਸ਼ਨ ਪੂਰੀ ਤਰ੍ਹਾਂ ਯਾਦਗਾਰ ਬਣ ਗਿਆ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...