AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

LPU ਵਿਰੋਧ ਮਾਮਲਾ: ਯੂਨੀਵਰਸਿਟੀ ਦਾ ਅਧਿਕਾਰਤ ਬਿਆਨ ਆਇਆ ਸਾਹਮਣੇ, ਅਫਵਾਹਾਂ ਬਾਰੇ ਦਿੱਤਾ ਸਪੱਸ਼ਟੀਕਰਨ

ਦੱਸ ਦੇਈਏ ਕਿ ਕੈਂਪਸ 'ਚ ਸ਼ਨੀਵਾਰ ਦੇਰ ਰਾਤ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ। ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਸਾਹਮਣੇ ਹਾਈਵੇਅ ਵੀ ਜਾਮ ਕਰ ਦਿੱਤਾ ਸੀ। ਸੋਸ਼ਲ ਮੀਡੀਆ ਤੇ ਕੀਤੇ ਜਾ ਰਹੇ ਦਾਅਵਿਆਂ ਮੁਤਾਬਕ, ਗਰਲਜ਼ ਹੋਸਟਲ ਨਾਲ ਸਬੰਧਤ ਇੱਕ ਕਥਿਤ ਘਟਨਾ ਨੂੰ ਲੈ ਕੇ ਵਿਦਿਆਰਥੀਆਂ 'ਚ ਨਾਰਾਜ਼ਗੀ ਦੇਖਣ ਨੂੰ ਮਿਲੀ।

LPU ਵਿਰੋਧ ਮਾਮਲਾ: ਯੂਨੀਵਰਸਿਟੀ ਦਾ ਅਧਿਕਾਰਤ ਬਿਆਨ ਆਇਆ ਸਾਹਮਣੇ, ਅਫਵਾਹਾਂ ਬਾਰੇ ਦਿੱਤਾ ਸਪੱਸ਼ਟੀਕਰਨ
davinder-kumar-jalandhar
| Updated On: 27 Sep 2026 11:41 AM IST
Share

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨੇ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਫੈਲਾਈਆਂ ਜਾ ਰਹੀਆਂ ਕਥਿਤ ਝੂਠੀਆਂ, ਬੇਬੁਨਿਆਦ ਤੇ ਮਨਘੜਤ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਕੁਝ ਸਮਾਜ ਵਿਰੋਧੀ ਤੱਤ ਵਿਦਿਆਰਥੀਆਂ ‘ਚ ਬੇਲੋੜਾ ਵਿਵਾਦ ਪੈਦਾ ਕਰਨ ਤੇ ਯੂਨੀਵਰਸਿਟੀ ਦੇ ਸ਼ਾਂਤਮਈ ਅਕਾਦਮਿਕ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਦੱਸ ਦੇਈਏ ਕਿ ਕੈਂਪਸ ‘ਚ ਸ਼ਨੀਵਾਰ ਦੇਰ ਰਾਤ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ। ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਸਾਹਮਣੇ ਹਾਈਵੇਅ ਵੀ ਜਾਮ ਕਰ ਦਿੱਤਾ ਸੀ। ਸੋਸ਼ਲ ਮੀਡੀਆ ਤੇ ਕੀਤੇ ਜਾ ਰਹੇ ਦਾਅਵਿਆਂ ਮੁਤਾਬਕ, ਗਰਲਜ਼ ਹੋਸਟਲ ਨਾਲ ਸਬੰਧਤ ਇੱਕ ਕਥਿਤ ਘਟਨਾ ਨੂੰ ਲੈ ਕੇ ਵਿਦਿਆਰਥੀਆਂ ‘ਚ ਨਾਰਾਜ਼ਗੀ ਦੇਖਣ ਨੂੰ ਮਿਲੀ।

ਸੋਸ਼ਲ ਮੀਡੀਆ ਤੇ ਕੀਤੀਆਂ ਕੁਝ ਪੋਸਟਾਂ ‘ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਇੱਕ ਵਿਦਿਆਰਥਣ ਨਾਲ ਕਥਿਤ ਤੌਰ ਤੇ ਜਬਰ-ਜਨਾਹ ਹੋਇਆ ਤੇ ਇਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਕੁਝ ਸੋਸ਼ਲ ਮੀਡੀਆ ਦਾਅਵਿਆਂ ‘ਚ ਇੱਕ ਵਰਕਰ ਨੂੰ ਵੀ ਇਸ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ, ਇਨ੍ਹਾਂ ਦਾਅਵਿਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਨਕਾਰਿਆ ਗਿਆ ਹੈ।

“ਜਾਣਬੁੱਝ ਕੇ ਛਵੀ ਨੂੰ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼”

ਯੂਨੀਵਰਸਿਟੀ ਨੇ ਕਿਹਾ ਕਿ ਅਜਿਹੀ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਨੂੰ ਜਿਸ ਤਰੀਕੇ ਨਾਲ ਸੋਸ਼ਲ ਮੀਡੀਆ ਅਤੇ ਹੋਰ ਚੈਨਲਾਂ ਰਾਹੀਂ ਲਗਾਤਾਰ ਫੈਲਾਇਆ ਜਾ ਰਿਹਾ ਹੈ, ਉਹ ਯੂਨੀਵਰਸਿਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਅਤੇ ਇਸ ਦੀ ਛਵੀ ਨੂੰ ਖ਼ਰਾਬ ਕਰਨ ਦੀ ਇੱਕ ਜਾਣਬੁੱਝ ਕੇ ਕੀਤੀ ਜਾ ਰਹੀ ਕੋਸ਼ਿਸ਼ ਜਾਪਦੀ ਹੈ।

LPU ਨੇ ਸਪੱਸ਼ਟ ਕੀਤਾ ਹੈ ਕਿ ਇਸ ਸਮੇਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਯੂਨੀਵਰਸਿਟੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਫਵਾਹਾਂ ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਇਨ੍ਹਾਂ ਨੂੰ ਅੱਗੇ ਸਾਂਝਾ ਜਾਂ ਪ੍ਰਚਾਰਿਤ ਕਰਨ।

“ਅਧਿਕਾਰਤ ਜਾਣਕਾਰੀ ‘ਤੇ ਭਰੋਸਾ ਕਰਨ ਦੀ ਅਪੀਲ”

ਯੂਨੀਵਰਸਿਟੀ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਵੀ ਜਾਣਕਾਰੀ ਲਈ ਸਿਰਫ਼ ਯੂਨੀਵਰਸਿਟੀ ਦੇ ਅਧਿਕਾਰਤ ਚੈਨਲਾਂ ਰਾਹੀਂ ਜਾਰੀ ਕੀਤੀ ਜਾਣਕਾਰੀ ਤੇ ਹੀ ਭਰੋਸਾ ਕਰਨਾ ਚਾਹੀਦਾ ਹੈ। LPU ਨੇ ਅਕਾਦਮਿਕ ਮਾਹੌਲ ਨੂੰ ਸ਼ਾਂਤਮਈ ਅਤੇ ਸੁਚਾਰੂ ਬਣਾਈ ਰੱਖਣ ਲਈ ਸਾਰਿਆਂ ਨੂੰ ਜ਼ਿੰਮੇਵਾਰੀ ਨਾਲ ਜਾਣਕਾਰੀ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...