AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

LPU ਹਿੰਸਾ ਮਾਮਲਾ: ਰਾਜਸਥਾਨ ਤੇ ਬਿਹਾਰ ਤੋਂ 2 ਵਿਦਿਆਰਥੀ ਗ੍ਰਿਫ਼ਤਾਰ, ਹੁਣ ਤੱਕ 21 ਨਾਮਜ਼ਦ ਤੇ 11 ਅਰੈਸਟ

ਇਸ ਤੋਂ ਪਹਿਲਾਂ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 3 ਮੁਲਜ਼ਮਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਨ੍ਹਾਂ ਦੀ ਪਛਾਣ ਗਗਨ, ਜੇਮਸ ਦਹੀਆ ਤੇ ਅਭੀ ਵਜੋਂ ਹੋਈ ਹੈ।

LPU ਹਿੰਸਾ ਮਾਮਲਾ: ਰਾਜਸਥਾਨ ਤੇ ਬਿਹਾਰ ਤੋਂ 2 ਵਿਦਿਆਰਥੀ ਗ੍ਰਿਫ਼ਤਾਰ, ਹੁਣ ਤੱਕ 21 ਨਾਮਜ਼ਦ ਤੇ 11 ਅਰੈਸਟ
davinder-kumar-jalandhar
| Published: 05 Oct 2026 10:58 AM IST
Share
ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਲਨ ਯੂਨੀਵਰਸਿਟੀ (LPU) ‘ਚ ਹੋਈ ਹਿੰਸਾ ਦੇ ਮਾਮਲੇ ‘ਚ ਪੁਲਿਸ ਨੇ ਰਾਜਸਥਾਨ ਤੇ ਬਿਹਾਰ ਤੋਂ 2 ਹੋਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ LPU ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਰਾਜਸਥਾਨ ਦੇ ਵਿਦਿਆਰਥੀ ਯੋਗੇਸ਼ ਅਪੂਰਵ ਨੂੰ ਫਗਵਾੜਾ ਦੀ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਨੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਦੂਜੇ ਗ੍ਰਿਫ਼ਤਾਰ ਵਿਦਿਆਰਥੀ ਦੀ ਪਛਾਣ ਬਿਹਾਰ ਦੇ ਆਦਿਤਿਆ ਕੁਮਾਰ ਵਜੋਂ ਹੋਈ ਹੈ।

ਪਹਿਲਾਂ ਗ੍ਰਿਫ਼ਤਾਰ 3 ਮੁਲਜ਼ਮ ਜੇਲ੍ਹ ਭੇਜੇ

ਇਸ ਤੋਂ ਪਹਿਲਾਂ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ 3 ਮੁਲਜ਼ਮਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਨ੍ਹਾਂ ਦੀ ਪਛਾਣ ਗਗਨ, ਜੇਮਸ ਦਹੀਆ ਤੇ ਅਭੀ ਵਜੋਂ ਹੋਈ ਹੈ। ਦੱਸ ਦੇਈਏ ਕਿ 27 ਅਤੇ 28 ਸਤੰਬਰ ਦੀ ਰਾਤ LPU ‘ਚ ਹਿੰਸਕ ਪ੍ਰਦਰਸ਼ਨ ਹੋਏ ਸਨ ਤੇ ਇਸ ਦੌਰਾਨ ਪੁਲਿਸ ਨਾਲ ਝੜਪ ਵੀ ਹੋਈ ਸੀ। ਪ੍ਰਦਰਸ਼ਨ ਦੌਰਾਨ ਪੁਲਿਸ ਦੀਆਂ 6 ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ ਸੀ। ਪੁਲਿਸ ਵੱਲੋਂ ਗਗਨ, ਜੇਮਸ ਦਹੀਆ ਤੇ ਅਭੀ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ‘ਚ ਹੋਰ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ।

ਕਈ ਹੋਰ ਵਿਦਿਆਰਥੀਆਂ ਦੀ ਪਛਾਣ

ਪੁਲਿਸ ਸੂਤਰਾਂ ਮੁਤਾਬਕ ਹਿੰਸਾ ‘ਚ ਸ਼ਾਮਲ ਕਈ ਹੋਰ ਵਿਦਿਆਰਥੀਆਂ ਦੀ ਪਛਾਣ ਕਰ ਲਈ ਗਈ ਹੈ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਹੁਣ ਤੱਕ 4 FIR ਦਰਜ ਕੀਤੀਆਂ ਜਾ ਚੁੱਕੀਆਂ ਹਨ। ਇੱਕ FIR ਵਿਦਿਆਰਥਣ ਨਾਲ ਕਥਿਤ ਗਲਤ ਹਰਕਤ, ਦੂਜੀ ਲੁੱਟ-ਖੋਹ ਤੇ ਭੰਨਤੋੜ, ਤੀਜੀ ਹਾਈਵੇ ਜਾਮ ਕਰਨ ਤੇ ਚੌਥੀ ਸਰਕਾਰੀ ਵਾਹਨਾਂ ਨੂੰ ਅੱਗ ਲਗਾਉਣ ਨਾਲ ਸਬੰਧਤ ਹੈ। ਹੁਣ ਤੱਕ ਇਸ ਮਾਮਲੇ ‘ਚ 21 ਲੋਕ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ‘ਚੋਂ 11 ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚ 9 LPU ਦੇ ਵਿਦਿਆਰਥੀ ਦੱਸੇ ਜਾ ਰਹੇ ਹਨ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...