ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਐਲਾਨ, 19 ਜੂਨ ਨੂੰ ਪੈਣਗੀਆਂ ਵੋਟਾਂ, 23 ਨੂੰ ਆਉਣਗੇ ਨਤੀਜੇ

rajinder-arora-ludhiana
Updated On: 

25 May 2025 10:35 AM

Ludhaina West ByPoll: ਲੁਧਿਆਣਾ ਦੇ ਪੱਛਮੀ ਹਲਕੇ ਵਿੱਚ 19 ਜੂਨ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ, ਚੋਣ ਕਮਿਸ਼ਨ ਨੇ ਇਸ ਸੀਟ ਨੂੰ ਖਾਲੀ ਘੋਸ਼ਿਤ ਕਰ ਦਿੱਤਾ ਸੀ। ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਚੋਣਾਂ 19 ਜੂਨ ਨੂੰ ਹੋਣਗੀਆਂ ਜਦੋਂ ਕਿ ਈਵੀਐਮ 23 ਜੂਨ ਨੂੰ ਖੋਲ੍ਹੀਆਂ ਜਾਣਗੀਆਂ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਐਲਾਨ, 19 ਜੂਨ ਨੂੰ ਪੈਣਗੀਆਂ ਵੋਟਾਂ, 23 ਨੂੰ ਆਉਣਗੇ ਨਤੀਜੇ
Follow Us On

Ludhaina West ByPoll on 19th June: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਐਲਾਨ ਹੋ ਚੁੱਕਾ ਹੈ। ਜ਼ਿਮਨੀ ਚੋਣਾਂ ਲਈ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਨਤੀਜੇ ਸਾਹਮੇ ਆਉਣਗੇ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੈ। ਕਾਂਗਰਸ-ਆਪ ਅਤੇ ਭਾਜਪਾ ਇੱਥੇ ਲੰਬੇ ਸਮੇਂ ਤੋਂ ਆਪਣੀ ਤਾਕਤ ਦਿਖਾ ਰਹੀਆਂ ਹਨ। ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਜ਼ਿਮਨੀ ਚੋਣ ਦੀ ਉਡੀਕ ਕਰ ਰਹੇ ਸਨ।

ਸਿਆਸੀ ਪਾਰਟੀਆਂ ਲਈ ਵਕਾਰ ਦਾ ਸਵਾਲ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਇਸ ਵੇਲੇ ਸਿਆਸੀ ਪਾਰਟੀਆਂ ਲਈ ਵਕਾਰ ਦਾ ਸਵਾਲ ਬਣਿਆ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ ਸਿਆਸੀ ਮੈਦਾਨ ਵਿੱਚ ਹਨ। ਪੰਜਾਬ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸੂ ਚੋਣ ਲੜ ਰਹੇ ਹਨ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਰਉਪਕਾਰ ਸਿੰਘ ਸਿਆਸੀ ਅਖਾੜੇ ਵਿੱਚ ਹਨ। ਦੱਸ ਦਈਏ ਕਿ ਬੀਜੇਪੀ ਵੱਲੋਂ ਹਾਲੇ ਤੱਕ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ ਹੈ।

26 ਮਈ ਤੋਂ ਨਾਮਜ਼ਦਗੀਆਂ ਭਰਣਗੇ ਉਮੀਦਵਾਰ

ਕੱਲ੍ਹ ਯਾਨੀ 26 ਮਈ ਤੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਨਾਮਜ਼ਦਗੀਆਂ ਭਰਣਗੇ। 2 ਜੂਨ ਨੂੰ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਕ ਹੋਵੇਗੀ। 3 ਜੂਨ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 5 ਜੂਨ ਯਾਨੀ ਵੀਰਵਾਰ ਨੂੰ ਨਾਮਜ਼ਦਗੀਆਂ ਵਾਪਿਸ ਲਈਆਂ ਜਾ ਸਕਦੀਆਂ ਹਨ। ਜਿਸ ਤੋਂ ਬਾਅਦ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਈਵੀਐਮ ਖੋਲ੍ਹੀਆਂ ਜਾਣਗੀਆਂ।