ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤਲ, ਦੋਸਤ ਦੀ ਜਨਮਦਿਨ ਪਾਰਟੀ ਅਟੈਂਡ ਕਰ ਆ ਰਿਹਾ ਸੀ ਵਾਪਸ

Updated On: 

18 Aug 2026 14:45 PM IST

ਮ੍ਰਿਤਕ ਆਪਣੇ ਦੋਸਤ ਦੀ ਜਨਮਦਿਨ ਪਾਰਟੀ 'ਚ ਸ਼ਾਮਲ ਹੋਣ ਲਈ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਗੱਡੀ ਸਵਾਰ ਕੁਝ ਨੌਜਵਾਨਾਂ ਨਾਲ ਉਸ ਦੀ ਬਹਿਸਬਾਜ਼ੀ ਹੋ ਗਈ। ਇਸ ਤੋਂ ਬਾਅਦ ਗੱਡੀ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਲੁਧਿਆਣਾ ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤਲ, ਦੋਸਤ ਦੀ ਜਨਮਦਿਨ ਪਾਰਟੀ ਅਟੈਂਡ ਕਰ ਆ ਰਿਹਾ ਸੀ ਵਾਪਸ

ਲੁਧਿਆਣਾ ‘ਚ ਗੋਲੀਬਾਰੀ ਦੀ ਇੱਕ ਹੋਰ ਵਾਰਦਾਤ ਸਾਹਮਣੇ ਆਈ ਹੈ। ਬੀਤੀ ਰਾਤ ਮੇਨ ਘੰਟਾਘਰ ਚੌਕ ‘ਚ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪੇਸ਼ੇ ਤੋਂ ਵੀਡੀਓ ਫੋਟੋਗ੍ਰਾਫਰ ਦਾ ਕੰਮ ਕਰਦਾ ਸੀ।

ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਦੋਸਤ ਦੀ ਜਨਮਦਿਨ ਪਾਰਟੀ ‘ਚ ਸ਼ਾਮਲ ਹੋਣ ਲਈ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਗੱਡੀ ਸਵਾਰ ਕੁਝ ਨੌਜਵਾਨਾਂ ਨਾਲ ਉਸ ਦੀ ਬਹਿਸਬਾਜ਼ੀ ਹੋ ਗਈ। ਇਸ ਤੋਂ ਬਾਅਦ ਗੱਡੀ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਦੋ ਛੋਟੇ ਬੱਚੇ ਛੱਡ ਗਿਆ

ਮ੍ਰਿਤਕ ਦੀ ਪਤਨੀ ਅਤੇ ਮਾਂ ਨੇ ਦੱਸਿਆ ਕਿ ਉਹ ਪਰਿਵਾਰ ਵਿੱਚ ਇਕੱਲਾ ਕਮਾਉਣ ਵਾਲਾ ਸੀ। ਉਹ ਫੋਟੋਗ੍ਰਾਫੀ ਤੇ ਵੀਡੀਓ ਮਿਕਸਿੰਗ ਦਾ ਕੰਮ ਕਰਦਾ ਸੀ। ਪਰਿਵਾਰ ਮੁਤਾਬਕ ਉਸ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਉਹ ਆਪਣੇ ਦੋਸਤ ਦੀ ਜਨਮਦਿਨ ਪਾਰਟੀ ‘ਚ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਨੂੰ ਫੋਨ ਆਇਆ ਕਿ ਉਹ ਜ਼ਖਮੀ ਹੋ ਗਿਆ ਹੈ ਤੇ ਹਸਪਤਾਲ ‘ਚ ਦਾਖਲ ਹੈ।

ਪਰਿਵਾਰਕ ਮੈਂਬਰ ਜਦੋਂ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਦੀ ਮਾਂ ਨੇ ਮੁੱਖ ਮੰਤਰੀ ਤੋਂ ਇਨਸਾਫ਼ ਦੀ ਮੰਗ ਕੀਤੀ

ਮ੍ਰਿਤਕ ਦੀ ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਸ ਦੇ ਪੁੱਤਰ ਦੇ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ‘ਚ ਹੁਣ ਕੋਈ ਕਮਾਉਣ ਵਾਲਾ ਨਹੀਂ ਰਿਹਾ ਤੇ ਦੋ ਛੋਟੇ ਬੱਚਿਆਂ ਦੀ ਜ਼ਿੰਮੇਵਾਰੀ ਵੀ ਪਰਿਵਾਰ ‘ਤੇ ਆ ਗਈ ਹੈ।

ਗੱਡੀ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ

ਉਧਰ, ਮੌਕੇ ‘ਤੇ ਮੌਜੂਦ ਇੱਕ ਚਸ਼ਮਦੀਦ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਵਾਪਰੀ। ਉਸ ਦੇ ਮੁਤਾਬਕ, ਗੱਡੀ ‘ਚ ਸਵਾਰ ਹੋ ਕੇ ਆਏ ਕੁਝ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Loading...
Unable to load recommendations.
Follow Us