ਲੁਧਿਆਣਾ ਦੇ 200 ਫੁੱਟੀ ਰੋਡ ‘ਤੇ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸਵਿਫਟ ਕਾਰ ‘ਚ ਫ਼ਰਾਰ ਹੋਏ ਕਾਤਲ
ਥਾਣਾ ਇੰਚਾਰਜ ਦੁਗਰੀ ਅਵਨੀਤ ਕੌਰ ਨੇ ਕਿਹਾ ਕਿ ਕੁਲਦੀਪ ਸਿੰਘ ਨਾਮਕ ਪ੍ਰਾਪਰਟੀ ਡੀਲਰ ਦੀ ਤੇਜ਼ਧਾਰ ਹਥਿਆਰਾਂ ਨਾਲ ਕੁਝ ਨੌਜਵਾਨਾਂ ਨੇ ਵਾਰ ਕਰਕੇ ਕਤਲ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਹੈ ਕਿ, ਹਮਲਾਵਰ ਕੌਣ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਕੋਈ ਆਪਸੀ ਰੰਜਿਸ਼ ਸੀ ਜਾਂ ਕੋਈ ਹੋਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ।

ਲੁਧਿਆਣਾ ਦੇ ਥਾਣਾ ਦੁਗਰੀ ਅਧੀਨ 200 ਫੁੱਟੀ ਰੋਡ ਤੇ ਇੱਕ ਪ੍ਰਾਪਰਟੀ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਰਟੀ ਕਾਰੋਬਾਰੀ ਕੁਲਦੀਪ ਸਿੰਘ ਆਪਣੇ ਫਾਰਮ ਹਾਊਸ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਅਚਾਨਕ ਸਵਿਫਟ ਕਾਰ ‘ਤੇ ਸਵਾਰ ਨੌਜਵਾਨਾਂ ਦੇ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਕੁਲਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਦਾ ਨਿੱਜੀ ਸਹਾਇਕ (ਪੀਏ) ਰਹਿ ਚੁੱਕਿਆ ਹੈ।
ਪੁਲਿਸ ਮਾਮਲੇ ਦੀ ਕਰ ਰਹੀ ਮਾਮਲੇ ਦੀ ਜਾਂਚ
ਥਾਣਾ ਇੰਚਾਰਜ ਦੁਗਰੀ ਅਵਨੀਤ ਕੌਰ ਨੇ ਕਿਹਾ ਕਿ ਕੁਲਦੀਪ ਸਿੰਘ ਨਾਮਕ ਪ੍ਰਾਪਰਟੀ ਡੀਲਰ ਦੀ ਤੇਜ਼ਧਾਰ ਹਥਿਆਰਾਂ ਨਾਲ ਕੁਝ ਨੌਜਵਾਨਾਂ ਨੇ ਵਾਰ ਕਰਕੇ ਕਤਲ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਹੈ ਕਿ, ਹਮਲਾਵਰ ਕੌਣ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਕੋਈ ਆਪਸੀ ਰੰਜਿਸ਼ ਸੀ ਜਾਂ ਕੋਈ ਹੋਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ।
ਸਰਪੰਚ ਨੇ ਦਿੱਤੀ ਜਾਣਕਾਰੀ
ਉੱਧਰ ਸ਼ਹੀਦ ਭਗਤ ਸਿੰਘ ਨਗਰ ਦੇ ਸਰਪੰਚ ਸੰਜੇ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਕੁਲਦੀਪ ਸਿੰਘ ਪ੍ਰਾਪਰਟੀ ਕਾਰੋਬਾਰੀ ਸਨ ਤੇ ਇਨ੍ਹਾਂ ਦਾ ਕੁੱਝ ਨੌਜਵਾਨਾਂ ਵੱਲੋਂ ਕਤਲ ਕੀਤਾ ਗਿਆ ਹੈ।