ਲੁਧਿਆਣਾ ‘ਚ ਪਰਾਲੀ ਸਾੜਨ ਦੇ 372 ਮਾਮਲੇ, ਕਿਸਾਨਾਂ ਨੂੰ 9.25 ਲੱਖ ਰੁਪਏ ਤੱਕ ਦਾ ਜੁਰਮਾਨਾ; 73 ਖ਼ਿਲਾਫ਼ FIR

Updated On: 

21 Nov 2026 14:52 PM IST

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਜੋਹਲ ਨੇ ਦੱਸਿਆ ਕਿ ਇਸ ਵਾਰ ਲੁਧਿਆਣਾ ਜ਼ਿਲ੍ਹੇ 'ਚ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ ਵਧੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾਂਦਾ ਹੈ।

ਲੁਧਿਆਣਾ ਚ ਪਰਾਲੀ ਸਾੜਨ ਦੇ 372 ਮਾਮਲੇ, ਕਿਸਾਨਾਂ ਨੂੰ 9.25 ਲੱਖ ਰੁਪਏ ਤੱਕ ਦਾ ਜੁਰਮਾਨਾ; 73 ਖ਼ਿਲਾਫ਼ FIR

ਸੰਕੇਤਕ ਤਸਵੀਰ

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਲੁਧਿਆਣਾ ਜ਼ਿਲ੍ਹੇ ‘ਚ ਹੁਣ ਤੱਕ ਪਰਾਲੀ ਸਾੜਨ ਦੇ 372 ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਦਿਆਂ 73 ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਦਕਿ 132 ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ‘ਚ ਰੈੱਡ ਐਂਟਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ‘ਤੇ ਕੁੱਲ 9.25 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਜੋਹਲ ਨੇ ਦੱਸਿਆ ਕਿ ਇਸ ਵਾਰ ਲੁਧਿਆਣਾ ਜ਼ਿਲ੍ਹੇ ‘ਚ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ ਵਧੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾਂਦਾ ਹੈ।

ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਰੀ ਦੇਣ ਦੇ ਬਾਵਜੂਦ ਵਧੇ ਮਾਮਲੇ

ਡਾ. ਗੁਰਦੀਪ ਸਿੰਘ ਜੋਹਲ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤਹਿਤ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀਬਾੜੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਅਪੀਲਾਂ ਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਬਾਵਜੂਦ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲਿਆ ਹੈ।

73 ਕਿਸਾਨਾਂ ਖ਼ਿਲਾਫ਼ FIR, 132 ਦੀ ਰੈੱਡ ਐਂਟਰੀ

ਜ਼ਿਲ੍ਹਾ ਖੇਤੀਬਾੜੀ ਅਫ਼ਸਰ ਅਨੁਸਾਰ, ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਤੱਕ 73 ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਤੇ 132 ਕਿਸਾਨਾਂ ਦੀ ਜ਼ਮੀਨੀ ਰਿਕਾਰਡ ‘ਚ ਰੈੱਡ ਐਂਟਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 9.25 ਲੱਖ ਰੁਪਏ ਤੱਕ ਦੇ ਜੁਰਮਾਨੇ ਵੀ ਲਗਾਏ ਗਏ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਤੇ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈ ਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ।

Loading...
Unable to load recommendations.
Follow Us
Related Stories
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸਸਕਾਰ, ਪੋਤੇ ਨੇ ਦਿੱਤੀ ਅੰਤਿਮ ਵਿਦਾਈ
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਕੱਲ੍ਹ ਅਟਾਰੀ-ਵਾਹਗਾ ਸਰਹੱਦ ਰਾਹੀਂ ਰਵਾਨਾ ਹੋਵੇਗਾ ਜਥਾ
ਜੱਲੂਪੁਰ ਖੇੜਾ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ; ਚਾਚਾ ਹਰਜੀਤ ਸਿੰਘ ਨੂੰ ਵੀ 3 ਦਿਨ ਦੀ ਪੈਰੋਲ
ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ ‘ਚ ਪਹੁੰਚੇ ਪਰਵਿੰਦਰ ਝੋਟੇ ਦੇ ਪਿਤਾ, ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ
ਗ੍ਰੀਸ ‘ਚ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, 18 ਦਿਨਾਂ ਬਾਅਦ ਅੰਮ੍ਰਿਤਸਰ ਪਹੁੰਚੀਆਂ ਮ੍ਰਿਤਕ ਦੇਹਾਂ; ਮਾਮੇ ‘ਤੇ ਕਤਲ ਦਾ ਇਲਜ਼ਾਮ
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਏਅਰਪੋਰਟ ਤੋਂ ਪਿੰਡ ਲਈ ਰਵਾਨਾ ਹੋਈ ਪੁਲਿਸ, ਸਖ਼ਤ ਸੁਰੱਖਿਆ ਹੇਠ ਜੱਲੂਪੁਰ ਖੇੜਾ ਪਹੁੰਚਣਗੇ MP