ਲੁਧਿਆਣਾ ‘ਚ ਮਹਿਲਾ ਨੇ ਡਾ ਅੰਬੇਡਕਰ ਦੇ ਬੁੱਤ ਦਾ ਸ਼ੀਸ਼ਾ ਤੋੜਿਆ, ਪੁਲਿਸ ਨੇ ਹਿਰਾਸਤ ‘ਚ ਲਿਆ; 4 ਮਹੀਨੇ ਪਹਿਲਾ ਵੀ ਹਈ ਸੀ ਤੋੜ ਭੰਨ

Updated On: 

30 Oct 2026 16:09 PM IST

ਲੁਧਿਆਣਾ ਦੇ ਸਲੇਮ ਟਾਬਰੀ ਅਧੀਨ ਪੈਂਦੇ ਜਲੰਧਰ ਬਾਈਪਾਸ ਮੁੱਖ ਚੌਕ ਵਿਖੇ ਸਥਾਪਿਤ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਆਲੇ-ਦੁਆਲੇ ਲੱਗਿਆ ਸੁਰੱਖਿਆ ਸ਼ੀਸ਼ਾ ਇੱਕ ਵਾਰ ਫਿਰ ਭੰਨ-ਤੋੜ ਦਾ ਸ਼ਿਕਾਰ ਹੋ ਗਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਸ਼ਰਾਰਤੀ ਅਨਸਰ ਵੱਲੋਂ ਪੱਥਰ ਮਾਰ ਕੇ ਇਹ ਸ਼ੀਸ਼ਾ ਤੋੜਿਆ ਗਿਆ ਹੈ।

ਲੁਧਿਆਣਾ ਚ ਮਹਿਲਾ ਨੇ ਡਾ ਅੰਬੇਡਕਰ ਦੇ ਬੁੱਤ ਦਾ ਸ਼ੀਸ਼ਾ ਤੋੜਿਆ, ਪੁਲਿਸ ਨੇ ਹਿਰਾਸਤ ਚ ਲਿਆ; 4 ਮਹੀਨੇ ਪਹਿਲਾ ਵੀ ਹਈ ਸੀ ਤੋੜ ਭੰਨ

ਲੁਧਿਆਣਾ ਦੇ ਸਲੇਮ ਟਾਬਰੀ ਅਧੀਨ ਪੈਂਦੇ ਜਲੰਧਰ ਬਾਈਪਾਸ ਮੁੱਖ ਚੌਕ ਵਿਖੇ ਸਥਾਪਿਤ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਆਲੇ-ਦੁਆਲੇ ਲੱਗਿਆ ਸੁਰੱਖਿਆ ਸ਼ੀਸ਼ਾ ਇੱਕ ਵਾਰ ਫਿਰ ਭੰਨ-ਤੋੜ ਦਾ ਸ਼ਿਕਾਰ ਹੋ ਗਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਸ਼ਰਾਰਤੀ ਅਨਸਰ ਵੱਲੋਂ ਪੱਥਰ ਮਾਰ ਕੇ ਇਹ ਸ਼ੀਸ਼ਾ ਤੋੜਿਆ ਗਿਆ ਹੈ।

ਲਗਾਤਾਰ ਤੀਜੀ ਵਾਰ ਵਾਪਰੀ ਇਸ ਮੰਦਭਾਗੀ ਘਟਨਾ ਕਾਰਨ ਸਮੁੱਚੇ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ ਹੈ। ਸਥਿਤੀ ਦੀ ਗੰਭੀਰਤਾ ਨੂੰ ਭਾਂਪਦਿਆਂ ਪ੍ਰਸ਼ਾਸਨ ਨੇ ਜਲੰਧਰ ਬਾਈਪਾਸ ਚੌਕ ਅਤੇ ਆਸ-ਪਾਸ ਦੇ ਖੇਤਰ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਇਸੇ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲੇ ਨਾਲ ਜੁੜੀ ਇੱਕ ਸ਼ੱਕੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਘਟਨਾ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲਦਿਆਂ ਹੀ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਆਗੂ, ਵਰਕਰ ਅਤੇ ਵਾਲਮੀਕਿ ਭਾਈਚਾਰੇ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਮੌਕੇ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਘਟਨਾ ਬਾਰੇ ਐਡਵੋਕੇਟ ਨਰਿੰਦਰ ਆਦਿਆ ਨੇ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਸਮਾਜ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਅਤੇ ਗੁੱਸੇ ਦੀ ਲਹਿਰ ਦੌੜ ਗਈ।

ਸੁਰੱਖਿਆ ਪ੍ਰਬੰਧਾਂ ‘ਤੇ ਉੱਠੇ ਸਵਾਲ

ਘਟਨਾ ਦੀ ਇਤਲਾਹ ਮਿਲਣ ਸਾਰ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਟੀਮ ਮੌਕੇ ‘ਤੇ ਪੁੱਜੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਜਾਂਚ ਆਰੰਭ ਦਿੱਤੀ। ਜ਼ਿਕਰਯੋਗ ਹੈ ਕਿ ਇਸ ਚੌਕ ‘ਤੇ ਪਹਿਲਾਂ ਵੀ ਵਿਵਾਦਿਤ ਘਟਨਾਵਾਂ ਵਾਪਰ ਚੁੱਕੀਆਂ ਹਨ। ਬੀਤੇ ਦਿਨੀਂ ਬੁੱਤ ‘ਤੇ ਹਾਰ ਪਾਉਣ ਦੀ ਗੱਲ ਨੂੰ ਲੈ ਕੇ ਕਾਫ਼ੀ ਹੰਗਾਮਾ ਅਤੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਚੌਕ ਵਿੱਚ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਸਨ। ਹਾਲਾਂਕਿ, ਤੀਜੀ ਵਾਰ ਵਾਪਰੀ ਇਸ ਘਟਨਾ ਨੇ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ ਕਿ ਕੈਮਰਿਆਂ ਦੀ ਮੌਜੂਦਗੀ ਦੇ ਬਾਵਜੂਦ ਅਜਿਹੀਆਂ ਹਰਕਤਾਂ ਕਿਵੇਂ ਹੋ ਰਹੀਆਂ ਹਨ।

ਮਾਹੌਲ ਖ਼ਰਾਬ ਕਰਨ ਦੀ ਡੂੰਘੀ ਸਾਜ਼ਿਸ਼

ਮੌਕੇ ‘ਤੇ ਪਹੁੰਚੇ ਆਗੂ ਚੌਧਰੀ ਯਸ਼ਪਾਲ ਨੇ ਘਟਨਾ ਦਾ ਸਖ਼ਤ ਵਿਰੋਧ ਕਰਦਿਆਂ ਰੋਸ ਪ੍ਰਗਟਾਇਆ। ਉਨ੍ਹਾਂ ਆਖਿਆ ਕਿ ਇਹ ਸ਼ਹਿਰ ਦਾ ਆਪਸੀ ਭਾਈਚਾਰਾ ਅਤੇ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਜਾਪਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਿਨਾਂ ਕਿਸੇ ਪੱਖਪਾਤ ਦੇ ਤੁਰੰਤ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਸਾਫ਼ ਹੋ ਸਕੇ ਕਿ ਇਹ ਸ਼ੀਸ਼ਾ ਕਿਵੇਂ ਟੁੱਟਿਆ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਕਿਸੇ ਸ਼ਰਾਰਤੀ ਅਨਸਰ ਨੇ ਜਾਣਬੁੱਝ ਕੇ ਇਹ ਕਾਰਾ ਕੀਤਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੀ ਹਰਕਤ ਦੁਹਰਾਈ ਨਾ ਜਾ ਸਕੇ।

ਫ਼ਿਲਹਾਲ ਸਲੇਮ ਟਾਬਰੀ ਥਾਣੇ ਦੀ ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਅਤੇ ਚੌਕ ਵਿੱਚ ਲੱਗੇ ਸਮੂਹ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੁਟੇਜ ਰਾਹੀਂ ਇਸ ਗੱਲ ਦੀ ਪੁਖ਼ਤਾ ਪੜਤਾਲ ਕੀਤੀ ਜਾ ਰਹੀ ਹੈ ਕਿ ਸ਼ੀਸ਼ਾ ਕਿਸੇ ਸ਼ਰਾਰਤ ਕਾਰਨ ਟੁੱਟਿਆ ਹੈ ਜਾਂ ਫਿਰ ਇਹ ਕੋਈ ਹਾਦਸਾ ਸੀ। ਜਾਂਚ ਮੁਕੰਮਲ ਹੋਣ ਮਗਰੋਂ ਹੀ ਅਸਲ ਤੱਥ ਸਾਹਮਣੇ ਆਉਣਗੇ। ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਇਲਾਕੇ ਵਿੱਚ ਵਾਧੂ ਪੁਲਿਸ ਤਾਇਨਾਤ ਕਰਕੇ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ।

Loading...
Unable to load recommendations.
Follow Us