AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਉੱਤਰ ਭਾਰਤ ਦੇ ਕਈ ਹਿੱਸਿਆਂ ਸਣੇ ਲੁਧਿਆਣਾ ਦੀ ਆਬੋ ਹਵਾ ਖਰਾਬ, AQI ਪਹੁੰਚਿਆ 150 ਤੋਂ ਪਾਰ, ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ

ਮੌਸਮ ਵਿਭਾਗ ਮੁਤਾਬਕ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਅਕਤੂਬਰ ਮਹੀਨੇ ਵਿੱਚ ਬਾਰਿਸ਼ ਬਹੁਤ ਘੱਟ ਹੋਈ ਹੈ। ਖਰਾਬ ਹਵਾ ਦੀ ਗੁਣਵੱਤਾ ਦਾ ਇਹ ਵੀ ਇਕ ਕਾਰਨ ਹੈ। ਮੌਸਮ ਵਿਗਿਆਨ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੀ ਹਵਾ ਦੀ ਗੁਣਵੱਤਾ ਵਿਗੜ ਸਕਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਦੁਸਹਿਰੇ ਅਤੇ ਦਿਵਾਲੀ ਦੇ ਆਸ-ਪਾਸ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਸ਼ੁਰੂ ਕਰ ਦਿੰਦੇ ਹਨ।

ਉੱਤਰ ਭਾਰਤ ਦੇ ਕਈ ਹਿੱਸਿਆਂ ਸਣੇ ਲੁਧਿਆਣਾ ਦੀ ਆਬੋ ਹਵਾ ਖਰਾਬ, AQI ਪਹੁੰਚਿਆ 150 ਤੋਂ ਪਾਰ, ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ
tv9-punjabi
| Published: 23 Oct 2023 15:02 PM IST
Share
ਉੱਤਰ ਭਾਰਤ ‘ਚ ਝੋਨੇ ਦੀ ਕਟਾਈ ਦੇ ਸੀਜ਼ਨ ਅਤੇ ਤਿਉਹਾਰਾਂ ਦੇ ਸੀਜ਼ਨ ਹੋਣ ਕਰਕੇ ਲਗਾਤਾਰ ਮੌਸਮ ਦੇ ਵਿੱਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਇੱਕ ਪਾਸੇ ਜਿੱਥੇ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 300 ਤੋਂ ਬਾਹਰ ਪਹੁੰਚ ਗਿਆ ਹੈ ਉੱਥੇ ਹੀ ਪੰਜਾਬ ਦੇ ਵਿੱਚ ਵੀ ਕਈ ਸ਼ਹਿਰਾਂ ਦੇ ਅੰਦਰ ਏਅਰ ਕੁਆਲਿਟੀ ਇੰਡੈਕਸ 150 ਦੇ ਨੇੜੇ ਚੱਲ ਰਿਹਾ ਹੈ। ਖਾਸ ਕਰਕੇ ਲੁਧਿਆਣਾ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਏਅਰ ਕੁਆਲਿਟੀ ਇੰਡੈਕਸ 150 ਰਿਹਾ ਹੈ। ਜਿਸ ਕਰਕੇ ਸ਼ਹਿਰ ਦੀ ਆਬੂ ਹਵਾ ਖਰਾਬ ਹੋ ਚੁੱਕੀ ਹੈ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਗਿਆਨੀ ਕੁਲਵਿੰਦਰ ਕੌਰ ਗਿੱਲ ਹੋਰਾਂ ਦਾ ਕਹਿਣਾ ਹੈ ਕਿ 26 ਅਕਤੂਬਰ ਤੱਕ ਤਾਂ ਮੌਸਮ ਸਹੀ ਰਹੇਗਾ ਪਰ ਉਸ ਤੋਂ ਬਾਅਦ ਬੱਦਲ ਬਾਈ ਵਾਲਾ ਮੌਸਮ ਬਣ ਜਾਵੇਗਾ। ਜਿਸ ਨਾਲ ਡਸਟ ਪਾਰਟੀਕਲਸ ਹਵਾ ਦੇ ਵਿੱਚ ਜਾਣ ਦੇ ਜਿਆਦਾ ਚਾਂਸ ਬਣ ਜਾਣਗੇ ਅਤੇ ਪ੍ਰਦੂਸ਼ਣ ਦਾ ਪੱਧਰ ਹੋਰ ਵੱਧ ਜਾਵੇਗਾ। ਉਨ੍ਹਾਂ ਕਿਹਾ ਕਿ ਮੀਂਹ ਦੇ ਨਾਲ ਮੌਸਮ ਸਾਫ ਹੋ ਜਾਂਦਾ ਹੈ ਪਰ ਲਗਾਤਾਰ ਏਅਰ ਕੁਆਲਿਟੀ ਇੰਡੈਕਸ ਦੇ ਵਿੱਚ ਜੋ ਇਜਾਫਾ ਹੋ ਰਿਹਾ ਉਹ ਸਿਹਤ ਲਈ ਸਹੀ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਤਾਪਮਾਨ ਆਮ ਨਾਲੋਂ ਦੋ ਡਿਗਰੀ ਘੱਟ ਹੀ ਚੱਲ ਰਿਹਾ ਹੈ।

ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨਾ ਸਾੜਨ ਦੀ ਅਪੀਲ

ਹਾਲਾਂਕਿ, ਮੌਸਮ ਵਿਗਿਆਨ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੀ ਹਵਾ ਦੀ ਗੁਣਵੱਤਾ ਵਿਗੜ ਸਕਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਦੁਸਹਿਰੇ ਅਤੇ ਦਿਵਾਲੀ ਦੇ ਆਸ-ਪਾਸ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਸ਼ੁਰੂ ਕਰ ਦਿੰਦੇ ਹਨ। ਹਾਲਾਂਕਿ ਦਿੱਲੀ ਸਰਕਾਰ ਨੇ ਕਿਸਾਨਾਂ ਨੂੰ ਕਈ ਵਾਰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ।

ਪਟਾਕੇ ਚਲਾਉਣ ‘ਤੇ ਪਾਬੰਦੀ ਹੋਣੀ ਚਾਹੀਦੀ ਹੈ

ਮੌਸਮ ਵਿਭਾਗ ਦੇ ਇੱਕ ਅਧਿਕਾਰੀ ਮੁਤਾਬਕ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਅਕਤੂਬਰ ਵਿੱਚ ਮੀਂਹ ਬਹੁਤ ਘੱਟ ਹੋਇਆ ਹੈ। ਖਰਾਬ ਹਵਾ ਦੀ ਗੁਣਵੱਤਾ ਦਾ ਇਹ ਵੀ ਇਕ ਕਾਰਨ ਹੈ। ਪਿਛਲੇ ਸਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦਿਵਾਲੀ ਮੌਕੇ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।

Follow Us
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...