AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ: ਕਾਰਾਂ ਦੇ ਲਗਜ਼ਰੀ ਸ਼ੋਰੂਮ ‘ਤੇ ਫਾਈਰਿੰਗ, ਗੈਂਗਸਟਰਾਂ ਦੇ ਨਾਮ ਦੀ ਸੁੱਟ ਗਈ ਪਰਚੀ

ਬਦਮਾਸ਼ਾਂ ਦੇ ਜਾਣ ਤੋਂ ਬਾਅਦ ਜਦੋਂ ਸ਼ੋਰੂਮ ਕਰਮਚਾਰੀ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਦੋ ਪਰਚੀਆਂ ਸੁੱਟੀਆਂ ਹੋਈਆਂ ਮਿਲੀਆਂ। ਇਨ੍ਹਾਂ 'ਤੇ ਗੈਂਗਸਟਰ ਪਵਨ ਸ਼ੌਕੀਨ ਤੇ ਮੁਹੱਬਤ ਰੰਧਾਵਾ ਦਾ ਨਾਮ ਲਿਖਿਆ ਹੋਇਆ ਸੀ। ਪੁਲਿਸ ਨੇ ਇਨ੍ਹਾਂ ਪਰਚੀਆਂ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਨਾਲ ਹੀ ਸ਼ੋਰੂਮ 'ਚ ਪਈਆਂ ਗੋਲੀਆਂ ਦੇ ਖੋਲ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ।

ਲੁਧਿਆਣਾ: ਕਾਰਾਂ ਦੇ ਲਗਜ਼ਰੀ ਸ਼ੋਰੂਮ 'ਤੇ ਫਾਈਰਿੰਗ, ਗੈਂਗਸਟਰਾਂ ਦੇ ਨਾਮ ਦੀ ਸੁੱਟ ਗਈ ਪਰਚੀ
ਲੁਧਿਆਣਾ: ਕਾਰਾਂ ਦੇ ਲਗਜ਼ਰੀ ਸ਼ੋਰੂਮ ‘ਤੇ ਫਾਈਰਿੰਗ, ਗੈਂਗਸਟਰਾਂ ਦੇ ਨਾਮ ਦੀ ਸੁੱਟ ਗਈ ਪਰਚੀ
rajinder-arora-ludhiana
| Updated On: 10 Jan 2026 23:01 PM IST
Share

ਲੁਧਿਆਣਾ ਦੇ ਥਾਣਾ ਮੁੱਲਾਪੁਰ ਅਧੀਨ ਪੈਂਦੇ ਬੱਦੋਵਾਲ ਤੋਂ ਇੱਕ ਖੌਫ਼ਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਲਗਜ਼ਰੀ ਕਾਰਾਂ ਦੇ ਸ਼ੋਰੂਮ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਦੱਸ ਦੇਈਏ ਕਿ ਬਾਈਕ ‘ਤੇ ਆਏ ਦੋ ਨਕਾਬਪੋਸ਼ ਬਦਮਾਸ਼ਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਵੱਲੋਂ ਪੰਜ ਤੋਂ ਛੇ ਦੇ ਕਰੀਬ ਫਾਇਰ ਕੀਤੇ ਗਏ। ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ, ਧਮਕੀ ਦੀ ਗੱਲ ਜ਼ਰੂਰ ਸਾਹਮਣੇ ਆ ਰਹੀ ਹੈ।

ਬਦਮਾਸ਼ਾਂ ਦੇ ਜਾਣ ਤੋਂ ਬਾਅਦ ਜਦੋਂ ਸ਼ੋਰੂਮ ਕਰਮਚਾਰੀ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਦੋ ਪਰਚੀਆਂ ਸੁੱਟੀਆਂ ਹੋਈਆਂ ਮਿਲੀਆਂ। ਇਨ੍ਹਾਂ ‘ਤੇ ਗੈਂਗਸਟਰ ਪਵਨ ਸ਼ੌਕੀਨ ਤੇ ਮੁਹੱਬਤ ਰੰਧਾਵਾ ਦਾ ਨਾਮ ਲਿਖਿਆ ਹੋਇਆ ਸੀ। ਪੁਲਿਸ ਨੇ ਇਨ੍ਹਾਂ ਪਰਚੀਆਂ ਨੂੰ ਕਬਜ਼ੇ ‘ਚ ਲੈ ਲਿਆ ਹੈ ਤੇ ਨਾਲ ਹੀ ਸ਼ੋਰੂਮ ‘ਚ ਪਈਆਂ ਗੋਲੀਆਂ ਦੇ ਖੋਲ ਨੂੰ ਵੀ ਕਬਜ਼ੇ ‘ਚ ਲੈ ਲਿਆ ਹੈ।

ਫਿਲਹਾਲ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ 10 ਵਜੇ ਦੇ ਕਰੀਬ ਮਿਲੀ ਹੈ। ਉਨ੍ਹਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਦੋ ਗੋਲੀਆਂ ਸ਼ੋਰੂਮ ਦੇ ਸ਼ੀਸ਼ੇ ‘ਤੇ ਲੱਗੀਆਂ ਹਨ, ਜਦਕਿ ਦੋ ਤੋਂ ਤਿੰਨ ਫਾਇਰ ਗੱਡੀਆਂ ‘ਤੇ ਲੱਗੇ ਹਨ।

ਡੀਐਸਪੀ ਖੋਸਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਦਮਾਸ਼ਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਹੈ ਤੇ ਦੋਸ਼ੀਆਂ ਨੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਸੀਸੀਟੀਵੀ ਕੈਮਰਿਆਂ ਦੀ ਵੀ ਮਦਦ ਲਈ ਜਾ ਰਹੀ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...