ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, ਪੁਛਗਿੱਛ ਮਗਰੋ ED ਨੇ ਕੀਤਾ ਗ੍ਰਿਫਤਾਰ | ludhiana Bharat Bhushan ashu congress former minister ED interrogation in jalandhar know full in punjabi Punjabi news - TV9 Punjabi

ਟੈਂਡਰ ਘੁਟਾਲਾ ਮਾਮਲਾ- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਮਗਰੋ ED ਨੇ ਕੀਤਾ ਗ੍ਰਿਫਤਾਰ

Updated On: 

02 Aug 2024 11:22 AM

ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ED ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।

ਟੈਂਡਰ ਘੁਟਾਲਾ ਮਾਮਲਾ- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਮਗਰੋ ED ਨੇ ਕੀਤਾ ਗ੍ਰਿਫਤਾਰ

5 ਦਿਨ ਰਿਮਾਂਡ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਨੇ ਚੁੱਕੇ ਸਵਾਲ

Follow Us On

ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ED ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਅੱਜ ਸਾਰਾ ਦਿਨ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਗਈ। ਇਸ ਪੁੱਛਗਿੱਛ ਮਗਰੋਂ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਪੇਸ਼ ਹੋਣ ਲਈ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਈਡੀ ਦੇ ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦਾ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਇਲਜ਼ਾਮ ਲੱਗੇ ਸਨ।

ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ED ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।

ਪੰਜਾਬ ਵਿਜੀਲੈਂਸ ਨੇ ਵੀ ਕੀਤੀ ਜਾਂਚ

ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ED ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ED ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।

ਜਾਣੋਂ ਕੀ ਹੈ ਮਾਮਲਾ

ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਲਿਖੇ ਗਲਤ ਵਾਹਨਾਂ ਦੇ ਨੰਬਰ ਲਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ। ਇਸ ਤੋਂ ਬਾਅਦ ਮਾਮਲੇ ਨੇ ਤੁਲ ਫੜ ਲਿਆ।

ਕਥਿਤ ਘੁਟਾਲੇ ਮਾਮਲੇ ਵਿਚ ਕੁੱਝ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ ਲਾਏ ਸਨ। ਜਿਸ ਮਗਰੋਂ ਮਾਮਲੇ ਦੀ ਜਾਂਚ ਵਿਜੀਲੈਂਸ ਵੱਲੋਂ ਅਰੰਭੀ ਗਈ ਅਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤ ਭੂਸ਼ਣ ਆਸ਼ੂ ‘ਤੇ 2,000 ਕਰੋੜ ਰੁਪਏ ਦੇ ਟੈਂਡਰ ਘੋਟਾਲੇ ਦਾ ਵੀ ਇਲਜ਼ਾਮ ਹੈ।

Exit mobile version