ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ, ਕੱਲ੍ਹ ਤੱਕ ਗ੍ਰਿਫ਼ਤਾਰੀ ਦਾ ਅਲਟੀਮੇਟਮ; ਭੀਮ ਰਾਓ ਅੰਬੇਡਕਰ ਦੀ ਬੇਅਦਬੀ ‘ਤੇ ਭੜਕੀਆਂ ਜਥੇਬੰਦੀਆਂ
ਜਥੇਬੰਦੀਆਂ ਵੱਲੋਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਕੱਲ੍ਹ ਤੱਕ ਦੀ ਗ੍ਰਿਫ਼ਤਾਰੀ ਨਾ ਹੋਈ ਤੇ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਤਾਂ ਆਉਣ ਵਾਲੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਕੀਤਾ ਜਾਵੇਗਾ। ਇਸ ਬੰਦ ਦੌਰਾਨ ਮੈਡੀਕਲ ਸਹੂਲਤਾਂ ਤੇ ਵਿਦਿਅਕ ਅਦਾਰਿਆਂ ਨੂੰ ਛੋਟ ਦੇਣ ਦੀ ਗੱਲ ਵੀ ਕਹੀ ਗਈ ਹੈ। ਆਗੂਆਂ ਨੇ ਵਪਾਰੀ ਵਰਗ ਨੂੰ ਵੀ ਇਸ ਰੋਸ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਲੁਧਿਆਣਾ ‘ਚ ਸੰਵਿਧਾਨ ਨਿਰਮਾਤਾ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ (ਬੁੱਤ) ਨਾਲ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਮੇਤ ਦੇਸ਼ ਭਰ ਦੀਆਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚਲਦਿਆਂ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪਾਇਆ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਭੰਡਾਰੀ ਪੁੱਲ ਤੋਂ ਹੈਰੀਟੇਜ ਸਟਰੀਟ ਸਥਿਤ ਬਾਬਾ ਸਾਹਿਬ ਦੀ ਪ੍ਰਤਿਮਾ ਤੱਕ ਰੋਸ ਮਾਰਚ ਵੀ ਕੱਢਿਆ ਗਿਆ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਪੰਜਾਬ ‘ਚ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਪੱਕੇ ਪ੍ਰਬੰਧ ਕੀਤੇ ਜਾਣ। ਜਥੇਬੰਦੀਆਂ ਨੇ ਕਿਹਾ ਕਿ ਪ੍ਰਤਿਮਾਵਾਂ ਵਾਲੀਆਂ ਥਾਵਾਂ ਤੇ ਸੀਸੀਟੀਵੀ ਕੈਮਰੇ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।
ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਦੇ ਯੂਥ ਵਿੰਗ ਪੰਜਾਬ ਦੇ ਚੇਅਰਮੈਨ ਤੇ ਮਿਸ਼ਨ ਏਕਤਾ ਪੰਜਾਬ ਦੇ ਮੈਂਬਰ ਅਮਨ ਅਵਾਲਮੀਕ ਸਮੇਤ ਵੱਖ-ਵੱਖ ਆਗੂਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ। ਆਗੂਆਂ ਨੇ ਇਲਜ਼ਾਮ ਲਾਇਆ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ‘ਚ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਨਾਕਾਮ ਰਹੀ ਹੈ।
ਕੱਲ੍ਹ ਤੱਕ ਗ੍ਰਿਫ਼ਤਾਰੀ ਨਾ ਹੋਈ ਤਾਂ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਕੀਤਾ ਜਾਵੇਗਾ
ਜਥੇਬੰਦੀਆਂ ਵੱਲੋਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਕੱਲ੍ਹ ਤੱਕ ਦੀ ਗ੍ਰਿਫ਼ਤਾਰੀ ਨਾ ਹੋਈ ਤੇ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਤਾਂ ਆਉਣ ਵਾਲੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਕੀਤਾ ਜਾਵੇਗਾ। ਇਸ ਬੰਦ ਦੌਰਾਨ ਮੈਡੀਕਲ ਸਹੂਲਤਾਂ ਤੇ ਵਿਦਿਅਕ ਅਦਾਰਿਆਂ ਨੂੰ ਛੋਟ ਦੇਣ ਦੀ ਗੱਲ ਵੀ ਕਹੀ ਗਈ ਹੈ। ਆਗੂਆਂ ਨੇ ਵਪਾਰੀ ਵਰਗ ਨੂੰ ਵੀ ਇਸ ਰੋਸ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਮੰਗਾਂ ਤੇ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
