AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੱਜ ਜਲੰਧਰ ਬੰਦ, ਕੱਲ੍ਹ ਅੰਮ੍ਰਿਤਸਰ ਬੰਦ ਦਾ ਅਲਟੀਮੇਟਮ; ਡਾ. ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਖ਼ਿਲਾਫ਼ ਜਥੇਬੰਦੀਆਂ ਦਾ ਰੋਸ

ਜਥੇਬੰਦੀਆਂ ਵੱਲੋਂ ਜਲੰਧਰ ਦੇ ਡਾ. ਭੀਮ ਰਾਓ ਅੰਬੇਡਕਰ ਚੌਕ 'ਤੇ ਮੁੱਖ ਧਰਨਾ ਜਾਣਾ ਹੈ। ਇਸ ਤੋਂ ਇਲਾਵਾ ਜਥੇਬੰਦੀਆਂ ਨੇ ਵੱਖ-ਵੱਖ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ ਬੰਦ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ। ਜਥੇਬੰਦੀਆਂ ਨੇ ਦਾਅਵਾ ਕੀਤਾ ਕਿ ਸ਼ਹਿਰ ਦੇ ਭੀੜ-ਭੜੱਕੇ ਵਾਲੇ ਰੈਨਕ ਬਾਜ਼ਾਰ ਦੇ ਵਪਾਰੀਆਂ ਵੱਲੋਂ ਵੀ ਉਨ੍ਹਾਂ ਨੂੰ ਸਮਰਥਨ ਮਿਲਿਆ ਹੈ।

ਅੱਜ ਜਲੰਧਰ ਬੰਦ, ਕੱਲ੍ਹ ਅੰਮ੍ਰਿਤਸਰ ਬੰਦ ਦਾ ਅਲਟੀਮੇਟਮ; ਡਾ. ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਖ਼ਿਲਾਫ਼ ਜਥੇਬੰਦੀਆਂ ਦਾ ਰੋਸ
ਅੱਜ ਜਲੰਧਰ ਬੰਦ, ਡਾ. ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਖ਼ਿਲਾਫ਼ ਜਥੇਬੰਦੀਆਂ ਦਾ ਰੋਸ
ramandeep
| Published: 10 Sep 2026 08:41 AM IST
Share

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਸਥਾਪਿਤ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੇ ਵਿਰੋਧ ‘ਚ ਅੱਜ ਜਲੰਧਰ ਬੰਦ ਦੀ ਕਾਲ ਦਿੱਤੀ ਗਈ। ਦਲਿਤ ਜਥੇਬੰਦੀਆਂ ਵੱਲੋਂ ਦਿੱਤੀ ਗਈ ਇਸ ਬੰਦ ਦੀ ਕਾਲ ਦਾ ਸ਼ਹਿਰ ‘ਚ ਅਸਰ ਦੇਖਣ ਨੂੰ ਮਿਲੇਗਾ। ਜਥੇਬੰਦੀਆਂ ਨੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਾਜ਼ਾਰਾਂ, ਰੇਹੜੀ-ਫੜ੍ਹੀ, ਸਰਕਾਰੀ ਦਫ਼ਤਰਾਂ ਤੇ ਬੈਂਕਾਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ।

ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਗੋਰਾ ਤੇ ਭੀਮ ਕ੍ਰਾਂਤੀ ਸੈਨਾ ਦੇ ਪ੍ਰਧਾਨ ਗੌਰਵ ਵਾਲਮੀਕਿ ਵੱਲੋਂ ਬੰਦ ਦਾ ਐਲਾਨ ਕੀਤਾ ਗਿਆ ਸੀ। ਜਥੇਬੰਦੀਆਂ ਨੇ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਹਾਈਵੇ ਜਾਮ ਨਾ ਕਰਨ ਦੀ ਗੱਲ ਕਹੀ। ਹਸਪਤਾਲਾਂ ਤੇ ਮੈਡੀਕਲ ਸਟੋਰਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਦੇਣ ਦੀ ਗੱਲ ਵੀ ਕਹੀ ਗਈ, ਜਦਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਦੇਖਦੇ ਹੋਏ ਸਕੂਲ-ਕਾਲਜ ਬੰਦ ਨਾ ਕਰਵਾਉਣ ਦਾ ਫੈਸਲਾ ਕੀਤਾ ਗਿਆ।

ਡਾ. ਅੰਬੇਡਕਰ ਚੌਕ ‘ਤੇ ਮੁੱਖ ਧਰਨਾ

ਜਥੇਬੰਦੀਆਂ ਵੱਲੋਂ ਜਲੰਧਰ ਦੇ ਡਾ. ਭੀਮ ਰਾਓ ਅੰਬੇਡਕਰ ਚੌਕ ‘ਤੇ ਮੁੱਖ ਧਰਨਾ ਜਾਣਾ ਹੈ। ਇਸ ਤੋਂ ਇਲਾਵਾ ਜਥੇਬੰਦੀਆਂ ਨੇ ਵੱਖ-ਵੱਖ ਬਾਜ਼ਾਰਾਂ ‘ਚ ਦੁਕਾਨਦਾਰਾਂ ਨੂੰ ਬੰਦ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ। ਜਥੇਬੰਦੀਆਂ ਨੇ ਦਾਅਵਾ ਕੀਤਾ ਕਿ ਸ਼ਹਿਰ ਦੇ ਭੀੜ-ਭੜੱਕੇ ਵਾਲੇ ਰੈਨਕ ਬਾਜ਼ਾਰ ਦੇ ਵਪਾਰੀਆਂ ਵੱਲੋਂ ਵੀ ਉਨ੍ਹਾਂ ਨੂੰ ਸਮਰਥਨ ਮਿਲਿਆ ਹੈ।

ਕੱਲ੍ਹ ਅੰਮ੍ਰਿਤਸਰ ਬੰਦ ਦੀ ਕਾਲ

ਉੱਥੇ ਹੀ, ਅੰਮ੍ਰਿਤਸਰ ‘ਚ ਦਲਿਤ ਭਾਈਚਾਰੇ ਨਾਲ ਸਬੰਧਤ ਜਥੇਬੰਦੀਆਂ ਨੇ 11 ਸਤੰਬਰ ਨੂੰ ਅੰਮ੍ਰਿਤਸਰ ਬੰਦ ਕਰਨ ਦਾ ਅਲਟੀਮੇਟਮ ਦਿੱਤਾ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਬੇਅਦਬੀ ਦੇ ਮਾਮਲੇ ‘ਚ ਮੁਲਜ਼ਮਾਂ ਖ਼ਿਲਾਫ਼ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਅੰਮ੍ਰਿਤਸਰ ‘ਚ ਬੰਦ ਤੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਲੁਧਿਆਣਾ ‘ਚ ਬੰਦ ਦਾ ਮਿਲਿਆ-ਜੁਲਿਆ ਅਸਰ

ਇਸੇ ਮਾਮਲੇ ਨੂੰ ਲੈ ਕੇ ਬੀਤੇ ਦਿਨ ਲੁਧਿਆਣਾ ‘ਚ ਦਿੱਤੀ ਗਈ ਬੰਦ ਦੀ ਕਾਲ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਕਈ ਇਲਾਕਿਆਂ ‘ਚ ਦੁਕਾਨਾਂ ਖੁੱਲ੍ਹੀਆਂ ਰਹੀਆਂ, ਪਰ ਜਲੰਧਰ ਬਾਈਪਾਸ ‘ਤੇ ਜਥੇਬੰਦੀਆਂ ਦੇ ਧਰਨੇ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਹਾਈਵੇ ‘ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਕਈ ਘੰਟਿਆਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਥੇਬੰਦੀਆਂ ਵੱਲੋਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪ੍ਰਦਰਸ਼ਨ ਕੀਤਾ ਗਿਆ।

Follow Us
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...