AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫ਼ਾਇਰਿੰਗ ਕਰਨ ਵਾਲਾ ਸ਼ੂਟਰ ਕਾਬੂ, ਫ਼ਰਾਰ ਸਾਥੀ ਦੀ ਭਾਲ ਜਾਰੀ

ਲੁਧਿਆਣਾ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿਖੇ ਸਥਿਤ 'ਬ੍ਰਾਈਟ ਵੇ ਵੀਜ਼ਾ ਇਮੀਗ੍ਰੇਸ਼ਨ' ਦੇ ਦਫ਼ਤਰ 'ਤੇ ਗੋਲੀਆਂ ਚਲਾਉਣ ਦੀ ਸਨਸਨੀਖੇਜ਼ ਵਾਰਦਾਤ ਨੂੰ ਸੁਲਝਾਉਂਦਿਆਂ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਦਬੋਚ ਲਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਕੋਲੋਂ ਵਾਰਦਾਤ ਦੌਰਾਨ ਵਰਤਿਆ ਗਿਆ ਬਿਨਾਂ ਨੰਬਰ ਵਾਲਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ।

ਲੁਧਿਆਣਾ 'ਚ ਇਮੀਗ੍ਰੇਸ਼ਨ ਦਫ਼ਤਰ 'ਤੇ ਫ਼ਾਇਰਿੰਗ ਕਰਨ ਵਾਲਾ ਸ਼ੂਟਰ ਕਾਬੂ, ਫ਼ਰਾਰ ਸਾਥੀ ਦੀ ਭਾਲ ਜਾਰੀ
rajinder-arora-ludhiana
| Published: 22 Oct 2026 19:30 PM IST
Share

ਲੁਧਿਆਣਾ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿਖੇ ਸਥਿਤ ‘ਬ੍ਰਾਈਟ ਵੇ ਵੀਜ਼ਾ ਇਮੀਗ੍ਰੇਸ਼ਨ’ ਦੇ ਦਫ਼ਤਰ ‘ਤੇ ਗੋਲੀਆਂ ਚਲਾਉਣ ਦੀ ਸਨਸਨੀਖੇਜ਼ ਵਾਰਦਾਤ ਨੂੰ ਸੁਲਝਾਉਂਦਿਆਂ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਦਬੋਚ ਲਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਕੋਲੋਂ ਵਾਰਦਾਤ ਦੌਰਾਨ ਵਰਤਿਆ ਗਿਆ ਬਿਨਾਂ ਨੰਬਰ ਵਾਲਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ, ਜਦਕਿ ਉਸ ਦੇ ਦੂਜੇ ਫ਼ਰਾਰ ਸਾਥੀ ਅਤੇ ਵਿਦੇਸ਼ ਵਿੱਚ ਬੈਠ ਕੇ ਤਾਰ ਹਿਲਾਉਣ ਵਾਲੇ ਸਾਜ਼ਿਸ਼ਕਰਤਾਵਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਫੜੇ ਗਏ ਮੁਲਜ਼ਮ ਦੀ ਸ਼ਨਾਖ਼ਤ ਸਲੇਮ ਟਾਬਰੀ ਅਧੀਨ ਪੈਂਦੀ ਹਜ਼ੂਰੀ ਬਾਗ਼ ਕਾਲੋਨੀ ਦੇ ਵਸਨੀਕ ਦੀਪਕ ਕੁਮਾਰ ਵਜੋਂ ਹੋਈ ਹੈ। ਦੂਜੇ ਪਾਸੇ, ਉਸ ਦੇ ਸਾਥੀ ਗਗਨਦੀਪ, ਜੋ ਕਿ ਦਿੱਲੀ ਦੇ ਸੀਲਮਪੁਰ ਇਲਾਕੇ ਦਾ ਰਹਿਣ ਵਾਲਾ ਹੈ, ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇ ਮਾਰ ਰਹੀ ਹੈ। ਪੁਲਿਸ ਵੱਲੋਂ ਇਹ ਮੁਕੱਦਮਾ ਹੈਬੋਵਾਲ ਕਲਾਂ ਦੇ ਦੁਰਗਾਪੁਰੀ ਇਲਾਕੇ ਦੇ ਵਸਨੀਕ ਭਾਨਵ ਅਹੂਜਾ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਪੁਲਿਸ ਹਿਰਾਸਤ ਵਿੱਚ ਆਏ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਗਗਨਦੀਪ ਦਾ ਥਹੁ-ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

ਅੱਧੀ ਰਾਤ ਨੂੰ ਕੀਤੀ ਗਈ ਸੀ ਤਾਬੜਤੋੜ ਫ਼ਾਇਰਿੰਗ

ਮਾਮਲੇ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਡੀਸੀਪੀ ਕ੍ਰਾਈਮ ਹਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ 10 ਅਤੇ 11 ਅਕਤੂਬਰ 2026 ਦੀ ਦਰਮਿਆਨੀ ਰਾਤ ਨੂੰ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਬ੍ਰਾਈਟ ਵੇ ਵੀਜ਼ਾ ਇਮੀਗ੍ਰੇਸ਼ਨ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ ਅਤੇ ਦਹਿਸ਼ਤ ਫੈਲਾ ਕੇ ਮੌਕੇ ਤੋਂ ਫ਼ਰਾਰ ਹੋ ਗਏ ਸਨ।

ਤਕਨੀਕੀ ਜਾਂਚ, ਸੀਸੀਟੀਵੀ ਫੁਟੇਜ ਅਤੇ ਗੁਪਤ ਸੂਚਨਾਵਾਂ ਦੀ ਮਦਦ ਨਾਲ ਪੁਲਿਸ ਟੀਮਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਸ਼ੂਟਰਾਂ ਦੀ ਪਛਾਣ ਕਾਇਮ ਕਰ ਲਈ। ਇਨ੍ਹਾਂ ਵਿੱਚੋਂ ਇੱਕ ਦੀਪਕ ਕੁਮਾਰ ਅਤੇ ਦੂਜਾ ਉਸ ਦਾ ਸਾਥੀ ਗਗਨਦੀਪ ਸੀ। ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਦੀਪਕ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਕਿ ਉਸ ਨੇ ਵਿਦੇਸ਼ ਵਿੱਚ ਬੈਠੇ ਆਪਣੇ ਸਾਥੀਆਂ ਵਰਿੰਦਰ ਚਾਰਨ (ਵਾਸੀ ਝੁੰਝਨੂੰ, ਰਾਜਸਥਾਨ) ਅਤੇ ਜਗਜੀਤ ਸਿੰਘ ਉਰਫ਼ ਗਾਂਧੀ (ਵਾਸੀ ਪਿੰਡ ਬੂਟਾਹਰੀ, ਲੁਧਿਆਣਾ) ਦੇ ਕਹਿਣ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਫ਼ਿਰੌਤੀ ਨਾ ਦੇਣ ‘ਤੇ ਦਹਿਸ਼ਤ ਫੈਲਾਉਣ ਲਈ ਚਲਾਈਆਂ ਗਈਆਂ ਸੀ ਗੋਲੀਆਂ

ਪੁਲਿਸ ਅਨੁਸਾਰ, ਵਿਦੇਸ਼ ਵਿੱਚ ਬੈਠੇ ਵਰਿੰਦਰ ਚਾਰਨ ਅਤੇ ਜਗਜੀਤ ਸਿੰਘ ਉਰਫ਼ ਗਾਂਧੀ ਨੇ ਬ੍ਰਾਈਟ ਵੇ ਵੀਜ਼ਾ ਇਮੀਗ੍ਰੇਸ਼ਨ ਦੇ ਮਾਲਕ ਕੋਲੋਂ ਮੋਟੀ ਫ਼ਿਰੌਤੀ ਦੀ ਮੰਗ ਕੀਤੀ ਸੀ। ਜਦੋਂ ਇਮੀਗ੍ਰੇਸ਼ਨ ਮਾਲਕ ਨੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਤਾਂ ਕਾਰੋਬਾਰੀ ਅੰਦਰ ਖ਼ੌਫ਼ ਅਤੇ ਦਹਿਸ਼ਤ ਪੈਦਾ ਕਰਨ ਦੇ ਮਕਸਦ ਨਾਲ ਦਫ਼ਤਰ ‘ਤੇ ਯੋਜਨਾਬੱਧ ਤਰੀਕੇ ਨਾਲ ਇਹ ਗੋਲੀਬਾਰੀ ਕਰਵਾਈ ਗਈ ਸੀ।

ਪੁਲਿਸ ਨੇ ਮੁੱਖ ਸ਼ੂਟਰ ਦੀਪਕ ਕੁਮਾਰ, ਜੋ ਕਿ ਦਸਵੀਂ ਪਾਸ ਹੈ, ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਦਿੱਲੀ ਦੇ ਰਹਿਣ ਵਾਲੇ ਉਸ ਦੇ ਸਾਥੀ ਗਗਨਦੀਪ ਦੀ ਪੈੜ ਨੱਪੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਾਕੀ ਬਚੇ ਮੁਲਜ਼ਮਾਂ ਦੇ ਸੰਭਾਵੀ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ। ਇਸ ਦੇ ਨਾਲ ਹੀ ਵਿਦੇਸ਼ ਵਿੱਚ ਬੈਠ ਕੇ ਕ੍ਰਾਈਮ ਨੈੱਟਵਰਕ ਚਲਾ ਰਹੇ ਮੁੱਖ ਸਾਜ਼ਿਸ਼ਕਰਤਾਵਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਸਖ਼ਤ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...