ਲੁਧਿਆਣਾ ‘ਚ ਬਿਲਡਿੰਗ ਇੰਸਪੈਕਟਰ ਮੁਅੱਤਲ, ਗੈਰ-ਕਾਨੂੰਨੀ ਉਸਾਰੀਆਂ ਨੂੰ ਰੋਕਣ ‘ਚ ਅਸਫਲ ਰਹਿਣ ‘ਤੇ ਕਾਰਵਾਈ

tv9-punjabi
Updated On: 

16 Jul 2025 01:10 AM

ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਅਜਿਹਾ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਲੁਧਿਆਣਾ ਚ ਬਿਲਡਿੰਗ ਇੰਸਪੈਕਟਰ ਮੁਅੱਤਲ, ਗੈਰ-ਕਾਨੂੰਨੀ ਉਸਾਰੀਆਂ ਨੂੰ ਰੋਕਣ ਚ ਅਸਫਲ ਰਹਿਣ ਤੇ ਕਾਰਵਾਈ
Follow Us On

ਨਗਰ ਨਿਗਮ ਲੁਧਿਆਣਾ ਵੱਲੋਂ ਗੈਰ-ਕਾਨੂੰਨੀ ਉਸਾਰੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਬਿਲਡਿੰਗ ਇੰਸਪੈਕਟਰ ਕੁਲਜੀਤ ਸਿੰਘ ਮਾਂਗਟ ਨੂੰ ਗੈਰ-ਕਾਨੂੰਨੀ ਉਸਾਰੀਆਂ ਨੂੰ ਰੋਕਣ ਵਿੱਚ ਅਸਫਲ ਰਹਿਣ ਅਤੇ ਡਿਊਟੀ ਵਿੱਚ ਅਣਗਹਿਲੀ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ।ਸਥਾਨਕ ਵਿਭਾਗ ਵੱਲੋਂ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਦੇ ਦਫ਼ਤਰ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ ਤੇ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਗੈਰ ਕਾਨੂੰਨੀ ਉਸਾਰੀਆਂ ਖਿਲਾਫ਼ ਕਾਰਵਾਈ

ਨਗਰ ਨਿਗਮ ਲੁਧਿਆਣਾ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਇਸ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿ ਉਹ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਅਜਿਹਾ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਬਿਲਡਿੰਗ ਇੰਸਪੈਕਟਰ ਕੁਲਜੀਤ ਮਾਂਗਟ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੇ। ਇਸ ਕਾਰਨ ਡਿਊਟੀ ਵਿੱਚ ਅਣਗਹਿਲੀ ਕਰਨ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਇਸ ਦੌਰਾਨ, ਡੇਚਲਵਾਲ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਇਮਾਰਤਾਂ ਬਣਾਉਣ, ਨਹੀਂ ਤਾਂ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।