Ludhiana By Election: ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ, BJP ਉਮੀਦਵਾਰ ਜੀਵਨ ਗੁਪਤਾ ਭਰਨਗੇ ਕਾਗਜ
ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਵਿੱਚ ਸਭ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਹੈ, ਜੋ ਗੁਪਤਾ ਲਈ ਵੋਟਾਂ ਮੰਗਦੇ ਨਜ਼ਰ ਆਉਣਗੇ। ਜਦੋਂ ਕਿ ਇਸ ਤੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਹਨ।

ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੋਣ ਜਾ ਰਹੀ ਹੈ। ਅੱਜ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਹੁਣ ਤੱਕ, ਪ੍ਰਮੁੱਖ ਪਾਰਟੀਆਂ ਵਿੱਚੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਅੱਜ, ਭਾਜਪਾ ਉਮੀਦਵਾਰ ਜੀਵਨ ਗੁਪਤਾ ਨਾਮਜ਼ਦਗੀਆਂ ਦਾਖਲ ਕਰਨਗੇ।
ਜਾਣਕਾਰੀ ਅਨੁਸਾਰ ਗੁਪਤਾ ਸਵੇਰੇ 10.30 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਆ ਕੇ ਸੂਬਾ ਭਾਜਪਾ ਹਾਈ ਕਮਾਂਡ ਦੇ ਨਾਲ ਕਾਗਜ਼ ਦਾਖਲ ਕਰਨਗੇ। ਐਲਾਨ ਤੋ ਬਾਅਦ ਜੀਵਨ ਗੁਪਤਾ ਨੇ ਵੀ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਭਾਜਪਾ ਨੇ ਆਪਣੀ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਕੁਝ ਵੱਡੇ ਆਗੂਆਂ ਦੀ ਚੋਣ ਵੀ ਕੀਤੀ ਹੈ।
ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਵਿੱਚ ਸਭ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਹੈ, ਜੋ ਗੁਪਤਾ ਲਈ ਵੋਟਾਂ ਮੰਗਦੇ ਨਜ਼ਰ ਆਉਣਗੇ। ਜਦੋਂ ਕਿ ਇਸ ਤੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਹਨ।
ਇਸੇ ਤਰ੍ਹਾਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਵਿਧਾਇਕ ਮਨਜਿੰਦਰ ਸਿੰਘ ਸਿਰਸਾ ਅਤੇ ਪਾਰਟੀ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਹਨ। ਗੁਪਤਾ ਨੇ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਸੀ। ਅੱਜ, ਸੋਮਵਾਰ ਤੋਂ, ਉਹ ਕਲੋਨੀਆਂ ਅਤੇ ਚੋਣ ਮੀਟਿੰਗਾਂ ਵਿੱਚ ਮੌਜੂਦਾ ਸਰਕਾਰ ਅਤੇ ਹੋਰ ਪਾਰਟੀਆਂ ਨੂੰ ਨਿਸ਼ਾਨਾ ਬਣਾਉਣਗੇ।