Ludhiana By Election: ਪਰਉਪਕਾਰ ਸਿੰਘ ਘੁੰਮਣ ਹੋਣਗੇ ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ

rajinder-arora-ludhiana
Updated On: 

17 Apr 2025 13:41 PM

ਲੁਧਿਆਣਾ ਵਿਖੇ ਹੋਣ ਵਾਲੀਆਂ ਉਪ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਘੁੰਮਣ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਇੱਕਜੁੱਟ ਹੈ। ਜਲਦੀ ਹੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਹਿਰ ਵਿੱਚ ਰੈਲੀਆਂ ਅਤੇ ਚੋਣ ਮੁਹਿੰਮਾਂ ਕਰਨਗੇ।

Ludhiana By Election: ਪਰਉਪਕਾਰ ਸਿੰਘ ਘੁੰਮਣ ਹੋਣਗੇ ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
Follow Us On

ਲੁਧਿਆਣਾ (ਪੱਛਮੀ) ਵਿੱਚ ਜਲਦੀ ਹੀ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਕੰਮ ਕਰ ਰਹੇ ਸਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਐਡਵੋਕੇਟ ਪੀ.ਐਸ. ਘੁੰਮਣ ਨੂੰ ਉਪ ਚੋਣ ਵਿੱਚ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਘੁੰਮਣ ਇੱਕ ਪੜ੍ਹੇ-ਲਿਖੇ ਨੌਜਵਾਨ ਉਮੀਦਵਾਰ ਹਨ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਕਾਨੂੰਨੀ ਲੜਾਈ ਲੜੀ ਹੈ। ਹੁਣ ਉਹ ਲੋਕਾਂ ਵਿੱਚ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ।

ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਇੱਕਜੁੱਟ ਹੈ। ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੇਗਾ। ਜਲਦੀ ਹੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਹਿਰ ਵਿੱਚ ਰੈਲੀਆਂ ਅਤੇ ਚੋਣ ਮੁਹਿੰਮਾਂ ਕਰਨਗੇ।

ਉਮੀਦਵਾਰ ਬਣਨ ਮਗਰੋਂ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਪੱਛਮੀ ਹਲਕਾ ਵਿਕਾਸ ਪੱਖੋਂ ਬਹੁਤ ਪਛੜ ਗਿਆ ਹੈ। ਆਮ ਆਦਮੀ ਪਾਰਟੀ ਨੇ 3 ਸਾਲਾਂ ਵਿੱਚ ਕੋਈ ਖਾਸ ਕੰਮ ਨਹੀਂ ਕਰਵਾਇਆ। ਉਹ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਣਗੇ।ਸਮੁੱਚਾ ਅਕਾਲੀ ਦਲ ਇੱਕਜੁੱਟ ਹੋ ਕੇ ਕੰਮ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਹ ਜ਼ਿਮਣੀ ਚੋਣਾਂ 2027 ਦੇ ਨਤੀਜੇ ਵੀ ਲੋਕਾਂ ਦੇ ਸਾਹਮਣੇ ਲਿਆਵੇਗੀ ਕਿ ਲੋਕ ਪੰਜਾਬ ਵਿੱਚ ਦੁਬਾਰਾ ਕਿਹੜੀ ਪਾਰਟੀ ਚਾਹੁੰਦੇ ਹਨ।

ਘੁੰਮਣ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਗਈ ਹੈ। ਲੋਕਾਂ ਨੂੰ ਇਨਸਾਫ਼ ਲਈ ਥਾਣਿਆਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਅਕਾਲੀ ਦਲ ਦੇ ਸਮੇਂ ਦੌਰਾਨ ਲੋਕਾਂ ਦੇ ਕੇਸ ਥਾਣਿਆਂ ਵਿੱਚ ਸੁਣੇ ਜਾਂਦੇ ਸਨ ਅਤੇ ਕਾਰੋਬਾਰੀ ਕੰਮ ਵੀ ਵਧੀਆ ਚੱਲਦਾ ਸੀ। ਅੱਜ ਕਾਰੋਬਾਰ ਦੂਜੇ ਸੂਬਿਆਂ ਵੱਲ ਜਾ ਰਿਹਾ ਹੈ ਪਰ ਸੂਬਾ ਸਰਕਾਰ ਹਰ ਮੋਰਚੇ ‘ਤੇ ਕਾਰੋਬਾਰੀਆਂ ਨੂੰ ਰੋਕਣ ਵਿੱਚ ਅਸਫਲ ਸਾਬਤ ਹੋ ਰਹੀ ਹੈ।