ਲੁਧਿਆਣਾ ਕੇਂਦਰੀ ਜੇਲ੍ਹ ‘ਚ ਕੈਦੀ ਦੀ ਮੌਤ, ਨੱਕ ‘ਚੋਂ ਨਿਕਲਿਆ ਖੂਨ; ਪੋਸਟਮਾਰਟਮ ‘ਚ ਹੋਵੇਗਾ ਖੁਲਾਸਾ

tv9-punjabi
Updated On: 

31 Oct 2023 13:59 PM

ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਜੇਲ ਹਸਪਤਾਲ 'ਚ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਉਸ ਦੀ ਹਾਲਤ ਵਿੱਚ ਕੁਝ ਵੀ ਸੁਧਾਰ ਨਾ ਹੋ ਸਕਿਆ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲੇ ਕੈਦੀ ਦਾ ਨਾਮ ਮਲਕੀਤ ਸਿੰਘ ਹੈ।

ਲੁਧਿਆਣਾ ਕੇਂਦਰੀ ਜੇਲ੍ਹ ਚ ਕੈਦੀ ਦੀ ਮੌਤ, ਨੱਕ ਚੋਂ ਨਿਕਲਿਆ ਖੂਨ; ਪੋਸਟਮਾਰਟਮ ਚ ਹੋਵੇਗਾ ਖੁਲਾਸਾ
Follow Us On
ਲੁਧਿਆਣਾ ਨਿਊਜ਼। ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਜੇਲ ਹਸਪਤਾਲ ‘ਚ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਉਸ ਦੀ ਹਾਲਤ ਵਿੱਚ ਕੁਝ ਵੀ ਸੁਧਾਰ ਨਾ ਹੋ ਸਕਿਆ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲੇ ਕੈਦੀ ਦਾ ਨਾਮ ਮਲਕੀਤ ਸਿੰਘ ਹੈ। ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਕੈਦੀ ਦੀ ਹਾਲਤ ਵਿਗੜਨ ‘ਤੇ ਉਸ ਨੂੰ ਜੇਲ ਹਸਪਤਾਲ ‘ਚ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਜਦੋਂ ਉਸ ਦੀ ਹਾਲਤ ‘ਚ ਸੁਧਾਰ ਨਾ ਹੋਇਆ ਤਾਂ ਰਾਤ ਨੂੰ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲੇ ਕੈਦੀ ਦਾ ਨਾਂ ਮਲਕੀਤ ਸਿੰਘ ਹੈ।

ਨੱਕ ‘ਚੋਂ ਨਿਕਲਿਆ ਖੂਨ, ਹਾਲਤ ਵਿਗੜ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਾਕ ਮਲਕੀਤ ਸਿੰਘ ਆਪਣੀ ਬੈਰਕ ਵਿੱਚ ਬੈਠਾ ਹੋਇਆ ਸੀ। ਅਚਾਨਕ ਉਸ ਦੇ ਨੱਕ ਵਿੱਚੋਂ ਖੂਨ ਵਹਿਣ ਲੱਗਾ। ਕੈਦੀਆਂ ਨੇ ਅਲਾਰਮ ਵੱਜਿਆ। ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਜੇਲ੍ਹ ਵਿੱਚ ਬਣੇ ਹਸਪਤਾਲ ਵਿੱਚੋਂ ਮਲਕੀਤ ਨੂੰ ਮੁੱਢਲੀ ਸਹਾਇਤਾ ਦਿੱਤੀ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਭੇਜਿਆ ਗਿਆ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮਲਕੀਤ ਦੇ ਨੱਕ ਵਿੱਚੋਂ ਖੂਨ ਵਹਿ ਰਿਹਾ ਸੀ। ਇਸ ਕਾਰਨ ਪੁਲਿਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਹੈ।

ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਜੇਲ੍ਹ ਪ੍ਰਸ਼ਾਸਨ ਨੇ ਮਲਕੀਤ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਮਲਕੀਤ ਕਿਸ ਕੇਸ ਵਿੱਚ ਜੇਲ੍ਹ ਵਿੱਚ ਹੈ, ਇਸ ਬਾਰੇ ਅਜੇ ਤੱਕ ਕਿਸੇ ਨੇ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।