AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਸੀਆਈਏ ਟੀਮ ਨੇ 100 ਹੀਰੋਇਨ 4 ਪਿਸਟਲ 7 ਲੱਖ 70 ਹਜ਼ਾਰ ਦੀ ਨਗਦੀ ਸਮੇਤ ਦੋ ਨਸ਼ਾਕਾਰ ਕੀਤੇ ਕਾਬੂ

ਪਿਛਲੇ ਦਿਨਾਂ ਪੀਸੀਆਰ ਦੱਸਤੇ ਨੇ ਸਨੈਚ ਅਤੇ ਲੁੱਟ-ਖੋਹ ਤੋਂ ਇਲਾਵਾ ਨਸ਼ੇ ਵਾਲਿਆਂ ਨੂੰ ਕਾਬੂ ਕੀਤਾ ਸੀ। ਇਸ ਸਬੰਧ ਵਿਚ ਪੀਸੀਆਰ ਦਸਤਿਆਂ ਨੂੰ ਵਧੀਆ ਡਿਊਟੀ ਨਿਭਾਉਣ ਤੇ ਇਨਾਮ ਵਜੋਂ ਰਾਸ਼ੀ ਅਤੇ ਡੀਜੀਪੀ ਡਿਸਕ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।

ਲੁਧਿਆਣਾ ਸੀਆਈਏ ਟੀਮ ਨੇ 100 ਹੀਰੋਇਨ 4 ਪਿਸਟਲ 7 ਲੱਖ 70 ਹਜ਼ਾਰ ਦੀ ਨਗਦੀ ਸਮੇਤ ਦੋ ਨਸ਼ਾਕਾਰ ਕੀਤੇ ਕਾਬੂ
rajinder-arora-ludhiana
| Published: 29 Jan 2023 10:58 AM IST
Share
ਲੁਧਿਆਣਾ ਸੀ ਆਈ ਏ ਟੀਮ ਨੇ ਸੂਚਨਾ ਦੇ ਆਧਾਰ ‘ਤੇ ਸ਼ਿਮਲਾਪੁਰੀ ਵਿਚ 100 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਦੀ ਪੁੱਛ ਗਿੱਛ ਦੌਰਾਨ ਖੁੱਲ੍ਹਾਸਾ ਹੋਇਆ ਕਿ ਆਰੋਪੀ ਦੇ ਕੋਲ ਪਿਸਤੌਲ ਵੀ ਬਰਾਮਦ ਹੋਇਆ। ਜਿਸਤੋਂ ਬਾਅਦ ਪੁਲਿਸ ਨੇ 3 ਪਿਸਤਲ ਆਰੋਪੀ ਤੋਂ ਅਤੇ ਇਕ ਉਸਦੇ ਸਾਥੀ ਤੋਂ ਬਰਾਮਦ ਕੀਤਾ ਹੈ। ਪੁਲਿਸ ਨੇ ਕੁਲ 2 ਨਸ਼ਾ ਤਸਕਰ ਅਤੇ 7 ਲੱਖ 70 ਹਜ਼ਾਰ ਰੂਪਏ ਦੀ ਡਰਗ ਮਣੀ ਬਰਮਦ ਕੀਤੀ ਹੈ।

ਦੋ ਨਸ਼ਾ ਤਸਕਰ ਕਾਬੂ

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੂਚਨਾ ਦੇ ਆਧਾਰ ‘ਤੇ ਨਾਕੇਬੰਦੀ ਦੌਰਾਨ ਪਹਿਲੇ ਦੌਰੇ ਵਿਚ 20 ਗ੍ਰਾਮ ਹੇਰੋਇਨ ਬਰਾਮਦ ਕਰਨ ਉਪਰੰਤ ਪੁੱਛਗਿੱਛ ਤੋ ਬਾਅਦ ਕੁਲ 100 ਗ੍ਰਾਮ ਹੇਰੋਇਨ ਬਰਾਮਦ ਕੀਤੀ ਹੈ। 7 ਲੱਖ 70 ਹਜਾਰ ਰੁਪਏ ਦੀ ਡਰੱਗ ਮਨੀ ਅਤੇ ਚਾਰ ਪਿਸਟਲ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹਨਾਂ ਦੇ ਖਿਲਾਫ਼ ਪਹਿਲਾਂ ਵੀ ਕੇਸ ਦਰਜ ਸੀ। ਕਿਹਾ ਕਿ ਰੋਮੀ ਦਾ ਇੱਕ ਸਾਥੀ ਮੋਗਾ ਤੋਂ ਗਿਰਫ਼ਤਾਰ ਕੀਤਾ ਹੈ ਕਿਹਾ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ ਅਤੇ ਪੁਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਵੱਖ ਵੱਖ ਥਾਵਾਂ ‘ਤੇ ਕੀਤੀ ਗਈ ਨਾਕੇਬੰਦੀ

ਏਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਸ਼ਹਿਰ ਵਿੱਚ ਵੱਧ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕੀਤੀ ਗਈ ਹੈ ਅਤੇ ਪੀ ਸੀ ਆਰ ਦੇ ਕਰਮੀ ਵੀ ਸ਼ਹਿਰ ਵਿੱਚ ਪੈਟਰੋਲਿੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਪੀਸੀਆਰ ਦੱਸਤੇ ਨੇ ਸਨੈਚ ਅਤੇ ਲੁੱਟ-ਖੋਹ ਤੋਂ ਇਲਾਵਾ ਨਸ਼ੇ ਵਾਲਿਆਂ ਨੂੰ ਕਾਬੂ ਕੀਤਾ ਸੀ। ਇਸ ਸਬੰਧ ਵਿਚ ਪੀਸੀਆਰ ਦਸਤਿਆਂ ਨੂੰ ਵਧੀਆ ਡਿਊਟੀ ਨਿਭਾਉਣ ਤੇ ਇਨਾਮ ਵਜੋਂ ਰਾਸ਼ੀ ਅਤੇ ਡੀਜੀਪੀ ਡਿਸਕ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।

ਦੋਸ਼ੀਆਂ ਨੂੰ ਅਦਾਲਤ ਚ ਕੀਤਾ ਜਾਵੇਗਾ ਪੇਸ਼

ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਉਨ੍ਹਾਂ ਦੀਆਂ ਨਜ਼ਰਾਂ ਵਿੱਚ ਆਉਂਦੇ ਨੇ ਉਨ੍ਹਾਂ ਖਿਲਾਫ ਪੁਲਿਸ ਜ਼ਰੂਰ ਕਾਰਵਾਈ ਕਰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੈਫ ਸਿਟੀ ਕੈਮਰਿਆਂ ਅਤੇ ਪੀਸੀਆਰ ਵੈਨ ਦੇ ਉੱਪਰ ਲੱਗੇ ਕੈਮਰਿਆਂ ਦੇ ਜਰੀਏ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵੀ ਐਲੀਮੈਂਟ ਬੱਚ ਕੇ ਨਾ ਜਾ ਸਕੇ। ਜਿਹੜੇ ਲੋਕ ਪਿਸਤੌਲਾ ਨਾਲ ਫੜੇ ਗਏ ਨੇ ਇਹ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹੋ ਸਕਦੇ ਨੇ ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਅਗਲੀ ਜਾਂਚ ਪੜਤਾਲ ਕੀਤੀ ਜਿਸ ਵਿੱਚਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...