AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ: CM ਭਗਵੰਤ ਮਾਨ ਨੇ 2 ਸਕੂਲ ਆਫ ਐਮੀਨੈਂਸ ਦਾ ਕੀਤਾ ਉਦਘਾਟਨ, ਕਿਹਾ- ਸਰਕਾਰੀ ਸਕੂਲਾਂ ‘ਚ ਮਿਲ ਰਿਹਾ ਪ੍ਰਾਈਵੇਟ ਤੋਂ ਵਧੀਆ ਮਾਹੌਲ

ਉਦਘਾਟਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੱਚਿਆਂ ਦੇ ਸੁਪਨੇ ਬਹੁਤ ਵੱਡੇ ਹਨ ਤੇ ਪੰਜਾਬ ਸਰਕਾਰ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਵਧੀਆ ਮਾਹੌਲ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ।

ਲੁਧਿਆਣਾ:  CM ਭਗਵੰਤ ਮਾਨ ਨੇ 2 ਸਕੂਲ ਆਫ ਐਮੀਨੈਂਸ ਦਾ ਕੀਤਾ ਉਦਘਾਟਨ, ਕਿਹਾ- ਸਰਕਾਰੀ ਸਕੂਲਾਂ 'ਚ ਮਿਲ ਰਿਹਾ ਪ੍ਰਾਈਵੇਟ ਤੋਂ ਵਧੀਆ ਮਾਹੌਲ
rajinder-arora-ludhiana
| Updated On: 02 Aug 2026 14:40 PM IST
Share

ਲੁਧਿਆਣਾ ਦੇ ਕਿਦਵਈ ਨਗਰ ਤੇ ਮਿਲਰਗੰਜ ਸਥਿਤ 2 ਸਕੂਲ ਆਫ ਐਮੀਨੈਂਸ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਘਾਟਨ ਕੀਤਾ। ਮੁੱਖ ਮੰਤਰੀ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਕੂਲ ਪਹੁੰਚੇ ਤੇ ਵਿਦਿਆਰਥੀਆਂ ਤੇ ਲੋਕਾਂ ਨਾਲ ਗੱਲਬਾਤ ਕੀਤੀ।

ਉਦਘਾਟਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੱਚਿਆਂ ਦੇ ਸੁਪਨੇ ਬਹੁਤ ਵੱਡੇ ਹਨ ਤੇ ਪੰਜਾਬ ਸਰਕਾਰ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਵਧੀਆ ਮਾਹੌਲ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ, ਜਿਸ ਕਾਰਨ ਬੱਚੇ ਸਰਕਾਰੀ ਸਕੂਲਾਂ ਨੂੰ ਤਰਜੀਹ ਦੇ ਰਹੇ ਹਨ।

ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਪਾਸ ਕੀਤਾ NEET

CM ਭਗਵੰਤ ਮਾਨ ਨੇ ਸਿੱਖਿਆ ਖੇਤਰ ‘ਚ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚੇ ਹੁਣ ਨਵੀਆਂ ਸਿੱਖਿਆ ਸੰਬੰਧੀ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਹੋ ਰਹੇ ਹਨ।

ਸਕੂਲਾਂ ‘ਚ ਆਧੁਨਿਕ ਸਹੂਲਤਾਂ ਨਾਲ ਮਿਲੇਗਾ ਬਿਹਤਰ ਮਾਹੌਲ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇਂ ‘ਚ ਬੱਚਿਆਂ ਕੋਲ ਆਪਣੇ ਸੁਪਨੇ ਪੂਰੇ ਕਰਨ ਲਈ ਬੇਹੱਦ ਮੌਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪਹਿਲੀ ਵਾਰ ਪੇਰੈਂਟਸ-ਟੀਚਰ ਮੀਟਿੰਗ (PTM) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ‘ਚ 24 ਲੱਖ ਮਾਪੇ ਹਿੱਸਾ ਲੈ ਰਹੇ ਹਨ। ਇਸ ਨਾਲ ਅਧਿਆਪਕਾਂ ਤੇ ਮਾਪਿਆਂ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੋਇਆ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਕੀਤੀ ਸ਼ਲਾਘਾ

ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਦੌਰ ਪੰਜਾਬ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸ ‘ਚ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਸਕੂਲ ਨਹੀਂ ਬਣਾ ਰਹੀ, ਸਗੋਂ ਬੱਚਿਆਂ ਦੀਆਂ ਜ਼ਿੰਦਗੀਆਂ ਤਿਆਰ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ 160 ਵਿਦਿਆਰਥੀਆਂ ਨੇ NEET ਪ੍ਰੀਖਿਆ ‘ਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਤੋਂ ਭਵਿੱਖ ‘ਚ ਅਧਿਕਾਰੀ, ਇੰਜੀਨੀਅਰ ਤੇ ਲੀਡਰ ਤਿਆਰ ਹੋਣਗੇ।

NEET ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੀ

ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ‘ਚ ਸਿੱਖਿਆ ਦੇ ਖੇਤਰ ਵਿੱਚ ਵੱਡਾ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਸਾਲ 2021 ‘ਚ ਜਿੱਥੇ ਸਿਰਫ਼ 80 ਵਿਦਿਆਰਥੀ NEET ਪ੍ਰੀਖਿਆ ਪਾਸ ਕਰਦੇ ਸਨ, ਉੱਥੇ ਹੁਣ ਇਹ ਗਿਣਤੀ ਵੱਧ ਕੇ 882 ਤੱਕ ਪਹੁੰਚ ਗਈ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ‘ਚ ਆ ਰਹੀ ਇਹ ਤਬਦੀਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ। ਲੁਧਿਆਣਾ ਦੇ ਇਹ ਦੋਵੇਂ ਸਕੂਲ ਆਫ ਐਮੀਨੈਂਸ ਹੁਣ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ, ਸਮਾਰਟ ਕਲਾਸਰੂਮ ਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨਗੇ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...