AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ‘ਚ ਅੱਧੀ ਰਾਤ ਨੂੰ ਹੌਜ਼ਰੀ ਕਾਰੋਬਾਰੀ ਦੀ ਕਾਰ ਨੂੰ ਲਾਈ ਅੱਗ, ਸੀਸੀਟੀਵੀ ‘ਚ ਕੈਦ ਹੋਈਆਂ ਤਸਵੀਰਾਂ

ਲੁਧਿਆਣਾ ਦੇ ਸੁਰਜੀਤ ਐਨਕਲੇਵ, ਸੰਗਮ ਪੈਲੇਸ ਦੇ ਨੇੜੇ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਇੱਕ ਹੁੰਡਈ ਕ੍ਰੇਟਾ ਕਾਰ ਨੂੰ ਅੱਗ ਲਗਾ ਦਿੱਤੀ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਲੁਧਿਆਣਾ 'ਚ ਅੱਧੀ ਰਾਤ ਨੂੰ ਹੌਜ਼ਰੀ ਕਾਰੋਬਾਰੀ ਦੀ ਕਾਰ ਨੂੰ ਲਾਈ ਅੱਗ, ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂ
rajinder-arora-ludhiana
| Published: 26 Apr 2026 16:43 PM IST

ਲੁਧਿਆਣਾ ਦੇ ਸੁਰਜੀਤ ਐਨਕਲੇਵ, ਸੰਗਮ ਪੈਲੇਸ ਦੇ ਨੇੜੇ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਇੱਕ ਹੁੰਡਈ ਕ੍ਰੇਟਾ ਕਾਰ ਨੂੰ ਅੱਗ ਲਗਾ ਦਿੱਤੀ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੇਰ ਰਾਤ ਵਾਰਦਾਤ ਨੂੰ ਦਿੱਤਾ ਅੰਜਾਮ

ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਲਗਭਗ 3:49 ਵਜੇ ਵਾਪਰੀ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਇੱਕ ਐਕਟਿਵਾ ਸਵਾਰ ਦੋ ਨੌਜਵਾਨ ਗਲੀ ਵਿੱਚ ਆਉਂਦੇ ਹਨ। ਉਨ੍ਹਾਂ ਵਿੱਚੋਂ ਇੱਕ ਨੌਜਵਾਨ ਹੇਠਾਂ ਉਤਰਦਾ ਹੈ ਅਤੇ ਕਾਰ ਉੱਤੇ ਕੋਈ ਜਲਣਸ਼ੀਲ ਪਦਾਰਥ ਛਿੜਕ ਕੇ ਉਸ ਨੂੰ ਅੱਗ ਲਗਾ ਦਿੰਦਾ ਹੈ। ਦੇਖਦੇ ਹੀ ਦੇਖਦੇ ਕਾਰ ਅੱਗ ਦੀਆਂ ਲਪਟਾਂ ਵਿੱਚ ਘਿਰ ਜਾਂਦੀ ਹੈ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਜਾਂਦੇ ਹਨ।

ਧਮਾਕੇ ਦੀ ਆਵਾਜ਼ ਸੁਣ ਕੇ ਬਾਹਰ ਆਏ ਪਰਿਵਾਰਕ ਮੈਂਬਰ

ਹੌਜ਼ਰੀ ਕਾਰੋਬਾਰੀ ਸਾਰਥਕ ਮਲਹੋਤਰਾ ਨੇ ਦੱਸਿਆ ਕਿ ਵਾਰਦਾਤ ਦੇ ਸਮੇਂ ਪੂਰਾ ਪਰਿਵਾਰ ਗੂੜ੍ਹੀ ਨੀਂਦ ਵਿੱਚ ਸੁੱਤਾ ਹੋਇਆ ਸੀ। ਅਚਾਨਕ ਬਾਹਰੋਂ ਇੱਕ ਤੇਜ਼ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਜਦੋਂ ਸਾਰਥਕ ਅਤੇ ਉਨ੍ਹਾਂ ਦੇ ਪਰਿਵਾਰ ਨੇ ਬਾਹਰ ਆ ਕੇ ਦੇਖਿਆ ਤਾਂ ਉਨ੍ਹਾਂ ਦੀ ਕ੍ਰੇਟਾ ਕਾਰ ਧੂ-ਧੂ ਕਰਕੇ ਜਲ ਰਹੀ ਸੀ। ਪਰਿਵਾਰ ਨੇ ਤੁਰੰਤ ਹਿੰਮਤ ਦਿਖਾਈ ਅਤੇ ਬਾਲਟੀਆਂ ਨਾਲ ਪਾਣੀ ਪਾਉਣਾ ਸ਼ੁਰੂ ਕੀਤਾ। ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ ਅਤੇ ਅੱਗ ਘਰ ਦੇ ਅੰਦਰ ਤੱਕ ਫੈਲ ਸਕਦੀ ਸੀ।

6 ਮਹੀਨਿਆਂ ਵਿੱਚ ਦੂਜੀ ਵਾਰ ਬਣਾਇਆ ਨਿਸ਼ਾਨਾ

ਹੈਰਾਨੀ ਦੀ ਗੱਲ ਇਹ ਹੈ ਕਿ ਸਾਰਥਕ ਮਲਹੋਤਰਾ ਦੇ ਅਨੁਸਾਰ, ਕਰੀਬ 6 ਮਹੀਨੇ ਪਹਿਲਾਂ ਵੀ ਉਨ੍ਹਾਂ ਦੀ ਗੱਡੀ ਨਾਲ ਛੇੜਛਾੜ ਜਾਂ ਇਸੇ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਕਾਰੋਬਾਰੀ ਦੇ ਪਰਿਵਾਰ ਵਿੱਚ ਇਸ ਘਟਨਾ ਤੋਂ ਬਾਅਦ ਕਾਫੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਉਹੀ ਲੋਕ ਸਨ ਜੋ ਪਹਿਲਾਂ ਵੀ ਅਜਿਹੀ ਹਰਕਤ ਕਰ ਚੁੱਕੇ ਹਨ।

ਪੁਲਿਸ ਕਾਰਵਾਈ

ਘਟਨਾ ਦੀ ਸੂਚਨਾ ਮਿਲਦੇ ਹੀ ਜਗਤਪੁਰੀ ਚੌਕੀ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਸਾਰਥਕ ਮਲਹੋਤਰਾ ਦੀ ਸ਼ਿਕਾਇਤ ਦਰਜ ਕਰ ਲਈ ਹੈ। ਪੁਲਿਸ ਨੇ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਫੁਟੇਜ ਵਿੱਚ ਐਕਟਿਵਾ ਦਾ ਨੰਬਰ ਅਤੇ ਨੌਜਵਾਨਾਂ ਦੇ ਚਿਹਰੇ ਸਾਫ਼ ਕਰਨ ਲਈ ਫੋਰੈਂਸਿਕ ਟੀਮ ਦੀ ਮਦਦ ਲਈ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਇਹ ਕਿਸੇ ਪੁਰਾਣੀ ਰੰਜਿਸ਼ ਦਾ ਨਤੀਜਾ ਹੈ ਜਾਂ ਇਲਾਕੇ ਵਿੱਚ ਸਰਗਰਮ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਹੈ।

Follow Us
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...