ਲੁਧਿਆਣਾ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਿਸ ਫੋਰਸ ਤਾਇਨਾਤ
Ludhiana DC Office Bomb Threat: ਲੁਧਿਆਣਾ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ DC ਕੰਪਲੇਸ ਵਿੱਚ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਅਹਿਤਿਆਤ ਵਜੋਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਈਮੇਲ ਜਰੀਏ DC ਦਫ਼ਤਰ ਨੂੰ ਬੱਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਵੱਲੋਂ ਇਕੱਲੇ-ਇਕੱਲੇ ਕਮਰੇ ਵਿੱਚ ਜਾ ਕੇ ਬਹੁਤ ਹੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ DC ਕੰਪਲੇਸ ਵਿੱਚ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਅਹਿਤਿਆਤ ਵਜੋਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਈਮੇਲ ਜਰੀਏ DC ਦਫ਼ਤਰ ਨੂੰ ਬੱਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਵੱਲੋਂ ਇਕੱਲੇ-ਇਕੱਲੇ ਕਮਰੇ ਵਿੱਚ ਜਾ ਕੇ ਬਹੁਤ ਹੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਫ਼ਿਲਹਾਲ ਹਾਲੇ ਤੱਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਕੋਈ ਪਹਿਲੀ ਵਾਰ ਨਹੀਂ ਇਸ ਤੋਂ ਪਹਿਲਾਂ ਵੀ ਲੁਧਿਆਣਾ ਵਿੱਚ ਪ੍ਰਸ਼ਾਨਿਕ ਥਾਵਾਂ, ਪੁਲਿਸ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਜਾ ਚੁੱਕੀ ਹੈ। ਇਗਬੰਬ-ਧਮਾਕਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਤੱਕ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਕਈ ਪੁਲਿਸ ਸਟੇਸ਼ਨਾਂ ਵਿੱਚ ਧਮਾਕੇ ਕੀਤੇ ਜਾ ਚੁੱਕੇ ਹਨ। ਦੇਸ਼ ਵਿਰੋਧੀ ਸੰਗਠਨ ਇਸ ਤਰ੍ਹਾਂ ਦੇ ਹਮਲੇ ਕਰ ਕੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ ਸਟੇਸ਼ਨਾਂ ‘ਤੇ ਗ੍ਰਨੇਡ ਹਮਲੇ ਹੋਏ ਸੀ।
ਸਾਈਬਰ ਟੀਮਾਂ ਵੱਲੋਂ ਜਾਂਚ ਜਾਰੀ
ਉਧਰ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਨੂੰ ਇਸ ਸਬੰਧੀ ਸਾਰੀ ਜਾਣਕਾਰੀ ਮੁਹਈਆ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਈਮੇਲ ਜਰੀਏ ਇਹ ਧਮਕੀ ਆਈ ਹੈ ਅਤੇ ਕੌਣ ਹੈ ਇਸ ਬਾਰੇ ਸਾਈਬਰ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰਾ ਸੱਚ ਸਾਹਮਣੇ ਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਘਬਰਾਉਣ ਦੀ ਕੋਈ ਜਰੂਰਤ ਨਹੀਂ ਹੈ।
ਫਤਿਹਾਬਾਦ ਦੇ ਮਿੰਨੀ ਸਕੱਤਰੇਤ ਵਿੱਚ ਬੰਬ ਦੀ ਅਫਵਾਹ ਫੈਲੀ
ਅੱਜ ਸਵੇਰੇ ਹਰਿਆਣਾ ਦੇ ਫਤਿਹਾਬਾਦ ਦੇ ਮਿੰਨੀ ਸਕੱਤਰੇਤ ਵਿੱਚ ਬੰਬ ਦੀ ਅਫਵਾਹ ਫੈਲ ਗਈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ। ਪੁਲਿਸ ਨੇ ਲੋਕਾਂ ਨੂੰ ਮਿੰਨੀ ਸਕੱਤਰੇਤ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਤੋਂ ਰੋਕਿਆ ਅਤੇ ਮਿੰਨੀ ਸਕੱਤਰੇਤ ਦੇ ਗੇਟ ‘ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ। ਇਸ ਦੌਰਾਨ ਜ਼ਿਲ੍ਹਾ ਪੁਲਿਸ ਸੁਪਰਡੈਂਟ ਸਿਧਾਂਤ ਜੈਨ ਵੀ ਪਹੁੰਚੇ। ਇਸ ਦੇ ਨਾਲ ਹੀ ਮਿੰਨੀ ਸਕੱਤਰੇਤ ਵਿੱਚ ਸ਼ਹਿਰ ਦੇ ਪੁਲਿਸ ਸਟੇਸ਼ਨ ਇੰਚਾਰਜ ਓਮਪ੍ਰਕਾਸ਼ ਵੀ ਮੌਜੂਦ ਸਨ।