AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ ਪੁਲਿਸ ਦੀ ਕਾਰਵਾਈ ਵਿਰੁੱਧ ਲੁਧਿਆਣਾ ‘ਚ ਅੱਜ ਪ੍ਰਦਰਸ਼ਨ, ਕਿੱਪਸ ਮਾਰਕੀਟ ਤੋਂ ਸ਼ੁਰੂ ਹੋਵੇਗਾ ਰੋਸ ਮਾਰਚ

ਅੰਮ੍ਰਿਤਸਰ ਵਿੱਚ 'ਮੁੱਖ ਮੰਤਰੀ ਤੀਰਥ ਯਾਤਰਾ' ਦੀ ਬੱਸ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪੂਰਾ ਮਾਮਲਾ ਥਾਣਾ ਘਰਿੰਡਾ ਦੇ ਅਧਿਕਾਰ ਖੇਤਰ ਦਾ ਹੈ। ਮਿਲੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ BNS ਦੀਆਂ ਧਾਰਾਵਾਂ 281, 125A, 126(2), 351 ਅਤੇ 109 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਦਿੱਲੀ ਪੁਲਿਸ ਦੀ ਕਾਰਵਾਈ ਵਿਰੁੱਧ ਲੁਧਿਆਣਾ 'ਚ ਅੱਜ ਪ੍ਰਦਰਸ਼ਨ, ਕਿੱਪਸ ਮਾਰਕੀਟ ਤੋਂ ਸ਼ੁਰੂ ਹੋਵੇਗਾ ਰੋਸ ਮਾਰਚ
ਸੰਕੇਤਕ ਤਸਵੀਰ
tv9-punjabi
| Updated On: 22 Jul 2026 15:39 PM IST
Share

ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੇ ਵਿਰੁੱਧ ਅੱਜ ਬੁਧਵਾਰ ਸ਼ਾਮ ਨੂੰ ਲੁਧਿਆਣਾ ਵਿਖੇ ‘ਡੈਮੋਕਰੇਸੀ VS ਡਿਕਟੇਟਰਸ਼ਿਪ’ ਥੀਮ ਹੇਠ ਇੱਕ ਵਿਰੋਧ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਸ਼ਹਿਰ ਦੀ ਪ੍ਰਸਿੱਧ ਕਿੱਪਸ ਮਾਰਕੀਟ ਤੋਂ ਸ਼ਾਮ 5 ਵਜੇ ਸ਼ੁਰੂ ਹੋਵੇਗਾ। ਅਯੋਜਕਾਂ ਦਾ ਕਹਿਣਾ ਹੈ ਕਿ ਇਹ ਰੈਲੀ ਦਿੱਲੀ ਵਿੱਚ ਧਰਨਾ ਦੇ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸ਼ਾਂਤਮਈ ਧਰਨੇ ਦੌਰਾਨ ਪੁਲਿਸ ਨੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਛੱਡੇ। ਪ੍ਰਦਰਸ਼ਨਕਾਰੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਵੀ ਕਰ ਰਹੇ ਹਨ।

ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕੀਤਾ ਬਲ ਪ੍ਰਯੋਗ

ਆਯੋਜਕਾਂ ਦੇ ਅਨੁਸਾਰ, ਦਿੱਲੀ ਵਿੱਚ ਵਿਦਿਆਰਥੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਿਲਕੁਲ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਵਾਧੂ ਬਲ ਪ੍ਰਯੋਗ ਕੀਤਾ ਅਤੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ। ਭੀੜ ਨੂੰ ਕਾਬੂ ਕਰਨ ਦੇ ਨਾਂ ‘ਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ ਗਏ। ਆਯੋਜਕਾਂ ਦਾ ਦਾਅਵਾ ਹੈ ਕਿ ਪੁਲਿਸ ਦੀ ਇਸ ਕਾਰਵਾਈ ਵਿੱਚ ਕਈ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਆਪਣੀ ਗੱਲ ਸ਼ਾਂਤਮਈ ਢੰਗ ਨਾਲ ਰੱਖਣ ਦਾ ਅਧਿਕਾਰ

ਰੈਲੀ ਨਾਲ ਜੁੜੇ ਲੋਕਾਂ ਨੇ ਸੋਸ਼ਲ ਮੀਡੀਆ ਰਾਹੀਂ ਸੁਨੇਹਾ ਦਿੰਦਿਆਂ ਕਿਹਾ ਹੈ ਕਿ ਇੱਕ ਲੋਕਤੰਤਰੀ ਵਿਵਸਥਾ ਵਿੱਚ ਹਰ ਨਾਗਰਿਕ ਅਤੇ ਵਿਦਿਆਰਥੀ ਨੂੰ ਆਪਣੀ ਗੱਲ ਸ਼ਾਂਤਮਈ ਤਰੀਕੇ ਨਾਲ ਰੱਖਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਲਈ ਧੱਕੇਸ਼ਾਹੀ ਅਤੇ ਬਲ ਪ੍ਰਯੋਗ ਕੀਤਾ ਗਿਆ ਹੈ, ਜੋ ਕਿ ਲੋਕਤੰਤਰੀ ਮੁੱਲਾਂ ਦੇ ਬਿਲਕੁਲ ਖ਼ਿਲਾਫ਼ ਹੈ। ਇਸੇ ਗੰਭੀਰ ਮੁੱਦੇ ਨੂੰ ਲੈ ਕੇ ਹੀ ‘ਡੈਮੋਕਰੇਸੀ VS ਡਿਕਟੇਟਰਸ਼ਿਪ’ ਮਾਰਚ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਅਧਿਕਾਰਾਂ ਬਾਰੇ ਸਮਾਜ ਵਿੱਚ ਜਾਗਰੂਕਤਾ ਫੈਲਾਉਣਾ

ਆਯੋਜਕਾਂ ਨੇ ਦੱਸਿਆ ਕਿ ਇਸ ਮਾਰਚ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਭਵਿੱਖ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸਮਾਜ ਵਿੱਚ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ‘ਤੇ ਤਾਕਤ ਦਾ ਇਸਤੇਮਾਲ ਕੀਤਾ ਜਾਂਦਾ ਹੈ, ਤਾਂ ਇਸ ਨਾਲ ਲੋਕਤੰਤਰੀ ਢਾਂਚੇ ‘ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਵੱਡੀ ਗਿਣਤੀ ਵਿੱਚ ਇਸ ਰੈਲੀ ਵਿੱਚ ਸ਼ਾਮਲ ਹੋ ਕੇ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।

ਸੁਨੇਹੇ ਲਿਖੇ ਪੋਸਟਰ ਅਤੇ ਬੈਨਰ ਲੈ ਕੇ ਚੱਲਣਗੇ ਪ੍ਰਦਰਸ਼ਨਕਾਰੀ

ਮਾਰਚ ਦੌਰਾਨ ਸ਼ਾਮਲ ਹੋਣ ਵਾਲੇ ਲੋਕ ਲੋਕਤੰਤਰ, ਪ੍ਰਗਟਾਵੇ ਦੀ ਆਜ਼ਾਦੀ ਅਤੇ ਵਿਦਿਆਰਥੀਆਂ ਦੇ ਅਧਿਕਾਰਾਂ ਨਾਲ ਸਬੰਧਤ ਸੰਦੇਸ਼ਾਂ ਵਾਲੇ ਪੋਸਟਰ ਅਤੇ ਬੈਨਰ ਹੱਥਾਂ ਵਿੱਚ ਲੈ ਕੇ ਚੱਲਣਗੇ। ਆਯੋਜਕਾਂ ਦਾ ਦਾਅਵਾ ਹੈ ਕਿ ਇਹ ਰੈਲੀ ਪੂਰੀ ਤਰ੍ਹਾਂ ਨਾਲ ਸ਼ਾਂਤਮਈ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਕਿਸੇ ਤਰ੍ਹਾਂ ਦਾ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਨਾਲ ਇੱਕਜੁੱਟਤਾ ਦਿਖਾਉਣਾ ਅਤੇ ਲੋਕਤੰਤਰੀ ਅਧਿਕਾਰਾਂ ਦੀ ਰਾਖੀ ਦੀ ਮੰਗ ਚੁੱਕਣਾ ਹੈ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...