ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ: ਪਹਿਲਾਂ ਪਿਓ ਤੇ ਫਿਰ ‘ਨਸ਼ੇ’ ਨੇ ਨਿਗਲੇ 6 ਪੁੱਤਰ, 13 ਸਾਲਾਂ ‘ਚ ਤਬਾਹ ਕੀਤਾ ਪੂਰ ਪਰਿਵਾਰ

Ludhiana Family Loses Seven Members: ਲੁਧਿਆਣਾ ਵਿੱਚ ਨਸ਼ੇ ਨੇ ਇੱਕ ਖੁਸ਼ਹਾਲ ਪਰਿਵਾਰ ਨੂੰ 13 ਸਾਲਾਂ ਵਿੱਚ ਬਰਬਾਦ ਕਰ ਦਿੱਤਾ। ਪਿਓ ਤੇ ਛੇ ਪੁੱਤਰਾਂ ਸਮੇਤ 7 ਜੀਅ ਨਸ਼ੇ ਦੀ ਭੇਟ ਚੜ੍ਹ ਗਏ ਹਨ। ਹੁਣ ਪਰਿਵਾਰ ਵਿੱਚ ਬਜ਼ੁਰਗ ਮਾਂ ਅਤੇ ਤਿੰਨ ਨੂੰਹਾਂ ਹੀ ਹਨ। ਇਹ ਦਰਦਨਾਕ ਘਟਨਾ ਜਗਰਾਉਂ ਦੇ ਸ਼ੇਰੇਵਾਲ ਪਿੰਡ ਦੀ ਹੈ, ਜੋ ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਨੂੰ ਉਜਾਗਰ ਕਰਦੀ ਹੈ।

ਲੁਧਿਆਣਾ: ਪਹਿਲਾਂ ਪਿਓ ਤੇ ਫਿਰ 'ਨਸ਼ੇ' ਨੇ ਨਿਗਲੇ 6 ਪੁੱਤਰ, 13 ਸਾਲਾਂ 'ਚ ਤਬਾਹ ਕੀਤਾ ਪੂਰ ਪਰਿਵਾਰ
Follow Us
rajinder-arora-ludhiana
| Updated On: 19 Jan 2026 16:34 PM IST

ਲੁਧਿਆਣਾ ਵਿੱਚ ਨਸ਼ੇ ਦੀ ਲਤ ਨੇ 13 ਸਾਲਾਂ ਵਿੱਚ ਇੱਕ ਪੂਰੇ ਖੁਸ਼ਹਾਲ ਪਰਿਵਾਰ ਨੂੰ ਤਬਾਹ ਕਰ ਦਿੱਤਾ। ਪਹਿਲਾਂ ਨਸ਼ੇ ਨੇ ਪਿਤਾ ਮੁਖਤਿਆਰ ਸਿੰਘ ਦੀ ਜਾਨ ਲੈ ਲਈ ਅਤੇ ਫਿਰ ਇੱਕ ਤੋਂ ਬਾਅਦ ਇੱਕ ਪੂਰੇ ਛੇ ਪੁੱਤਰਾਂ ਨੇ ਇਸ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ। ਜਿਸ ਨੇ ਇਨ੍ਹਾਂ ਦੀ ਜਾਨ ਲੈ ਲਈ। ਹੁਣ ਪਰਿਵਾਰ ਵਿੱਚ ਇੱਕ ਬਜ਼ੁਰਗ ਔਰਤ, 3 ਵਿਧਵਾ ਨੂੰਹਾਂ ਅਤੇ ਇੱਕ ਪੋਤਾ ਹੈ। ਨਸ਼ੇ ਕਾਰਨ ਪੂਰਾ ਘਰ ਬਰਬਾਦ ਹੋ ਗਿਆ ਹੈ।

ਇਹ ਪੂਰਾ ਮਾਮਲਾ ਜਗਰਾਓਂ ਸਿੱਧਵਾਂ ਬੇਟ ਇਲਾਕੇ ਦੇ ਪਿੰਡ ਸ਼ੇਰੇਵਾਲ ਦਾ ਹੈ। ਜਿੱਥੇ ਨਸ਼ੇ ਦੇ ਕਾਰਨ ਇੱਕੋ ਪਰਿਵਾਰ ਚ 7 ਮੌਤਾਂ ਹੋ ਗਈਆਂ ਹਨ। 7ਵੀਂ ਮੌਤ 25 ਸਾਲਾਂ ਨੌਜਵਾਨ ਜਸਵੀਰ ਸਿੰਘ ਦੀ ਹੋਈ ਹੈ। ਇਸੇ ਘਰ ਵਿੱਚ ਮ੍ਰਿਤਕ ਜਸਵੀਰ ਸਿੰਘ ਦੇ ਪੰਜ ਹੋਰ ਭਰਾ ਤੇ ਪਿਤਾ ਪਹਿਲਾਂ ਹੀ ਨਸ਼ੇ ਨਾਲ ਆਪਣੀ ਜਾਨ ਗਵਾ ਚੁੱਕੇ ਹਨ। ਹੁਣ ਘਰ ਵਿਚ ਮੌਜੂਦ ਮ੍ਰਿਤਕ ਦੀ ਮਾਤਾ ਛਿੰਦਰ ਕੌਰ ਆਪਣੀਆਂ ਦੋ ਨੂੰਹਾਂ ਤੇ ਦੋ ਪੋਤੇ ਤੇ ਇਕ ਪੋਤੀ ਸਮੇਤ ਹੁਣ ਆਪਣੇ ਪਰਿਵਾਰ ਲਈ ਇਨਸਾਫ ਦੀ ਮੰਗ ਕਰ ਰਹੀ ਹੈ।

ਨਸ਼ੇ ਕਾਰਨ ਪਰਿਵਾਰ ‘ਚ ਹੋਈਆਂ 7 ਮੌਤਾਂ

ਮ੍ਰਿਤਕ ਜਸਵੀਰ ਸਿੰਘ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਜਸਵੀਰ ਦੇ ਪਿਤਾ ਮੁਖਤਿਆਰ ਸਿੰਘ ਦੀ ਸਾਲ 2012 ਵਿੱਚ ਜਿਆਦਾ ਸ਼ਰਾਬ ਪੀਣ ਨਾਲ ਨਸ਼ੇ ਦੀ ਹਾਲਤ ਵਿੱਚ ਐਕਸੀਡੈਂਟ ਹੋ ਗਿਆ ਸੀ ਤੇ ਉਸ ਤੋਂ ਬਾਅਦ ਉਸੇ ਸਾਲ ਇੱਕ ਮੁੰਡੇ ਦੀ ਵੀ ਨਸ਼ੇ ਕਰਕੇ ਮੌਤ ਹੋ ਗਈ।

ਉਸ ਤੋਂ ਬਾਅਦ 2021 ਤੋ ਲੈਂ ਕੇ ਜਨਵਰੀ 2026 ਤੱਕ ਮ੍ਰਿਤਕ ਮੁਖਤਿਆਰ ਸਿੰਘ ਦੇ ਇੱਕ ਇੱਕ ਕਰਕੇ ਪੰਜ ਹੋਰ ਮੁੰਡਿਆਂ ਦੀ ਮੌਤ ਵੀ ਨਸ਼ੇ ਕਰਕੇ ਹੋ ਗਈ। ਜਿਸ ਕਰਕੇ ਇਸ ਪਰਿਵਾਰ ਵਿੱਚ ਹੁਣ ਸਿਰਫ ਇੱਕ ਬਜ਼ੁਰਗ ਮਾਤਾ ਛਿੰਦਰ ਕੌਰ ਹੀ ਬਚੀ ਹੈ। ਜੋ ਆਪਣੇ ਬੱਚਿਆਂ ਲਈ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰ ਰਹੀ ਹੈ।

ਇਸ ਮੌਕੇ ਇਸ ਪਰਿਵਾਰ ਦੇ ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਸਾਡੇ ਇਲਾਕੇ ਵਿੱਚ ਨਸ਼ਾ ਰੱਜ ਕੇ ਵਿਕਦਾ ਹੈ ਤੇ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ। ਜਿਸ ਕਰਕੇ ਇੱਥੇ ਆਏ ਦਿਨ ਕੋਈ ਨਾ ਕੋਈ ਮੌਤ ਹੁੰਦੀ ਰਹਿੰਦੀ ਹੈ। ਪੁਲਿਸ ਨੇ ਬੀਤੇ ਕੱਲ ਹੋਈ ਜਸਵੀਰ ਸਿੰਘ ਦੀ ਮੌਤ ਤੋਂ ਬਾਅਦ ਇੱਕ ਔਰਤ ਸਮੇਤ ਇੱਕ ਹੋਰ ਵਿਅਕਤੀ ਤੇ ਪਰਚਾ ਦਰਜ ਕੀਤਾ ਹੈ। ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ। ਉਹ ਪੁਲਿਸ ਤੋਂ ਹੁਣ ਇਨਸਾਫ਼ ਦੀ ਮੰਗ ਕਰ ਰਹੇ ਹਨ।

ਨਸ਼ੇ ਨਾਲ ਹੋਈਆਂ ਮੌਤਾਂ ਦਾ ਕੋਈ ਸਬੂਤ ਨਹੀਂ- ਪੁਲਿਸ

ਇਸ ਮੌਕੇ ਜਦੋਂ ਇਸ ਪਿੰਡ ਨੂੰ ਲੱਗਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਰਾਜਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਜਸਵੀਰ ਸਿੰਘ ਦੀ ਮੌਤ ਨਸ਼ੇ ਨਾਲ ਹੋਈ ਹੈ। ਇਸ ਗੱਲ ਦੀ ਪੁਸ਼ਟੀ ਨਹੀਂ ਹੋਈ। ਪੁਸ਼ਟੀ ਤਾਂ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।

ਪਰਿਵਾਰ ਮੁਤਾਬਕ, ਨਸ਼ਾ ਦੇਣ ਵਾਲਿਆਂ ਖਿਲਾਫ ਬਿਆਨ ਦੇ ਅਧਾਰ ਤੇ ਮੁਕੱਦਮ ਦਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇੱਕ ਵਿਆਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇੱਕ ਔਰਤ ਇਸ ਮਾਮਲੇ ਵਿੱਚ ਫਰਾਰ ਹੈ।

ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...