AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ‘ਚ ATM ਕਾਰਡ ਬਦਲ ਕੇ ਲੱਖਾਂ ਠੱਗਣ ਵਾਲਾ ਚੋਰ ਰੰਗੇ ਹੱਥੀਂ ਕਾਬੂ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਅੱਜ ਤੜਕਸਾਰ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ, ਜਦੋਂ ਲੋਕਾਂ ਨੇ ਏਟੀਐੱਮ (ATM) ਕਾਰਡ ਬਦਲ ਕੇ ਅਤੇ ਪਰਸ ਚੋਰੀ ਕਰਕੇ ਖ਼ਾਤੇ ਖ਼ਾਲੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦੇ ਸ਼ਾਤਰ ਠੱਗ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ। ਲੋਕਾਂ ਨੇ ਗੁੱਸੇ ਵਿੱਚ ਆ ਕੇ ਮੁਲਜ਼ਮ ਦਾ ਚੰਗਾ ਕੁਟਾਪਾ ਚਾੜ੍ਹਿਆ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਲੁਧਿਆਣਾ 'ਚ ATM ਕਾਰਡ ਬਦਲ ਕੇ ਲੱਖਾਂ ਠੱਗਣ ਵਾਲਾ ਚੋਰ ਰੰਗੇ ਹੱਥੀਂ ਕਾਬੂ, ਲੋਕਾਂ ਨੇ ਚਾੜ੍ਹਿਆ ਕੁਟਾਪਾ
rajinder-arora-ludhiana
| Updated On: 10 Oct 2026 13:14 PM IST
Share

ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਅੱਜ ਤੜਕਸਾਰ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ, ਜਦੋਂ ਲੋਕਾਂ ਨੇ ਏਟੀਐੱਮ (ATM) ਕਾਰਡ ਬਦਲ ਕੇ ਅਤੇ ਪਰਸ ਚੋਰੀ ਕਰਕੇ ਖ਼ਾਤੇ ਖ਼ਾਲੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦੇ ਸ਼ਾਤਰ ਠੱਗ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ। ਲੋਕਾਂ ਨੇ ਗੁੱਸੇ ਵਿੱਚ ਆ ਕੇ ਮੁਲਜ਼ਮ ਦਾ ਚੰਗਾ ਕੁਟਾਪਾ ਚਾੜ੍ਹਿਆ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਹ ਮੁਲਜ਼ਮ ਏਟੀਐੱਮ ਕੈਬਿਨਾਂ ਅੰਦਰ ਪੈਸੇ ਕਢਵਾਉਣ ਆਏ ਭੋਲੇ-ਭਾਲੇ ਨਾਗਰਿਕਾਂ ਦੀ ਮਦਦ ਦੇ ਬਹਾਨੇ ਉਨ੍ਹਾਂ ਦੇ ਕਾਰਡ ਬਦਲ ਕੇ ਲੱਖਾਂ ਰੁਪਏ ਦਾ ਚੂਨਾ ਲਗਾਉਂਦੇ ਸਨ। ਭਾਰੀ ਇਕੱਠ ਮਗਰੋਂ ਲੋਕਾਂ ਨੇ ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਕੋਲੋਂ ਮਿਲੇ 40-50 ਕਾਰਡ: ਚਸ਼ਮਦੀਦ

ਘਟਨਾ ਸਥਾਨ ਤੇ ਮੌਜੂਦ ਇੱਕ ਚਸ਼ਮਦੀਦ ਵਿਅਕਤੀ ਨੇ ਦੱਸਿਆ ਕਿ ਉਹ ਤੜਕੇ ਏਟੀਐੱਮ ਵਿੱਚੋਂ ਨਕਦੀ ਕਢਵਾਉਣ ਲਈ ਅੰਦਰ ਗਿਆ ਸੀ। ਇਸੇ ਦੌਰਾਨ ਉਸ ਦੇ ਪਿੱਛੇ ਦੋ ਸ਼ੱਕੀ ਨੌਜਵਾਨ ਆ ਕੇ ਖੜ੍ਹੇ ਹੋ ਗਏ, ਜੋ ਮੋਬਾਈਲ ਰਾਹੀਂ ਉਸ ਦੀ ਲਗਾਤਾਰ ਵੀਡੀਓ ਬਣਾ ਰਹੇ ਸਨ ਤਾਂ ਜੋ ਪਿੰਨ ਕੋਡ ਦੇਖਿਆ ਜਾ ਸਕੇ। ਇਸ ਤੋਂ ਬਾਅਦ ਮੁਲਜ਼ਮਾਂ ਨੇ ਧੋਖੇ ਨਾਲ ਉਸ ਦਾ ਕਾਰਡ ਫੜਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇੱਕ ਮੁਲਜ਼ਮ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ, ਜਦਕਿ ਸ਼ੱਕ ਦੇ ਆਧਾਰ ਤੇ ਦੂਜੇ ਨੂੰ ਉੱਥੇ ਮੌਜੂਦ ਲੋਕਾਂ ਦੀ ਮਦਦ ਨਾਲ ਦਬੋਚ ਲਿਆ ਗਿਆ। ਜਦੋਂ ਲੋਕਾਂ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ ਵੱਖ-ਵੱਖ ਬੈਂਕਾਂ ਦੇ ਕਰੀਬ 40 ਤੋਂ 50 ਏਟੀਐੱਮ ਕਾਰਡ ਬਰਾਮਦ ਹੋਏ, ਜਿਸ ਨਾਲ ਲੋਕਾਂ ਦੇ ਹੋਸ਼ ਉੱਡ ਗਏ।

ਪੀੜਤ ਦੀ ਹੱਡਬੀਤੀ

ਇਸ ਦੌਰਾਨ ਮੌਕੇ ਤੇ ਪੁੱਜੇ ਇੱਕ ਹੋਰ ਨੌਜਵਾਨ ਪੀੜਤ ਨੇ ਆਪਣਾ ਦੁੱਖੜਾ ਸੁਣਾਉਂਦਿਆਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਸੇ ਗਿਰੋਹ ਨੇ ਧੋਖੇ ਨਾਲ ਉਸ ਦਾ ਏਟੀਐੱਮ ਕਾਰਡ ਬਦਲ ਲਿਆ ਸੀ। ਇਸ ਮਗਰੋਂ ਉਸ ਦੇ ਬੈਂਕ ਖ਼ਾਤੇ ਵਿੱਚੋਂ ਮਿਹਨਤ ਨਾਲ ਜੋੜੇ ਗਏ ਕਰੀਬ ਡੇਢ ਲੱਖ ਰੁਪਏ ਕਢਵਾ ਲਏ ਗਏ ਸਨ। ਪੀੜਤ ਨੇ ਭਰੇ ਮਨ ਨਾਲ ਕਿਹਾ ਕਿ ਆਮ ਲੋਕ ਦਿਨ-ਰਾਤ ਮਿਹਨਤ ਕਰਕੇ ਪੈਸਾ ਇਕੱਠਾ ਕਰਦੇ ਹਨ, ਪਰ ਅਜਿਹੇ ਗ਼ੈਰ-ਸਮਾਜੀ ਤੱਤ ਪਲਕ ਝਪਕਦਿਆਂ ਹੀ ਲੋਕਾਂ ਦੀਆਂ ਜੇਬਾਂ ਤੇ ਡਾਕਾ ਮਾਰ ਕੇ ਉਨ੍ਹਾਂ ਦੇ ਖ਼ਾਤੇ ਖ਼ਾਲੀ ਕਰ ਦਿੰਦੇ ਹਨ।

ਪੁਲਿਸ ਨੇ ਮੁਲਜ਼ਮ ਹਿਰਾਸਤ ‘ਚ ਲਿਆ

ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੀਸੀਆਰ (PCR) ਟੀਮ ਦੇ ਅਧਿਕਾਰੀਆਂ ਨੇ ਮੁਲਜ਼ਮ ਨੂੰ ਲੋਕਾਂ ਦੇ ਚੁੰਗਲ ਵਿੱਚੋਂ ਛੁਡਵਾ ਕੇ ਆਪਣੀ ਹਿਰਾਸਤ ਵਿੱਚ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਮਿਲੀ ਸੂਚਨਾ ਦੇ ਆਧਾਰ ਤੇ ਉਹ ਤੁਰੰਤ ਮੌਕੇ ਤੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕਾਬੂ ਕੀਤੇ ਜਾਣ ਕਾਰਨ ਮੁਲਜ਼ਮ ਦੀ ਕੁੱਟਮਾਰ ਹੋਈ ਹੈ, ਇਸ ਲਈ ਉਸ ਨੂੰ ਮੁੱਢਲੀ ਜਾਂਚ ਉਪਰੰਤ ਸੰਬੰਧਿਤ ਇਲਾਕਾ ਥਾਣੇ ਦੇ ਹਵਾਲੇ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਦਰਜਨਾਂ ਏਟੀਐੱਮ ਕਾਰਡਾਂ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਹੋਏ ਦੂਜੇ ਸਾਥੀ ਦੀ ਭਾਲ ਸਮੇਤ ਮੁਲਜ਼ਮ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

Follow Us
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...