AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ ਜ਼ਮੀਨੀ ਵਿਵਾਦ ਸੁਲਝਾਉਣ ਗਏ ਬਜ਼ੁਰਗ ਦਾ ਕਤਲ, ਪਹਿਲਾ ਮਾਰੀ ਗੋਲੀ ਫਿਰ ਚੁੱਕ ਕੇ ਜ਼ਮੀਨ ‘ਤੇ ਪਟਕਿਆ

ਲੁਧਿਆਣਾ ਦੇ ਪਿੰਡ ਟੀਬਾ ਵਿੱਚ ਜ਼ਮੀਨੀ ਵਿਵਾਦ ਸੁਲਝਾਉਣ ਗਏ 70 ਸਾਲਾ ਬਜ਼ੁਰਗ ਸਵਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਉਨ੍ਹਾਂ 'ਤੇ ਹਥਿਆਰਾਂ ਨਾਲ ਹਮਲਾ ਕੀਤਾ, ਗੋਲੀ ਮਾਰੀ ਅਤੇ ਜ਼ਮੀਨ 'ਤੇ ਪਟਕ ਦਿੱਤਾ। ਥਾਣਾ ਡੇਹਲੋਂ ਦੀ ਪੁਲਿਸ ਨੇ ਮੇਘ ਸਿੰਘ ਅਤੇ ਗੋਲੂ ਸਮੇਤ ਕਈਆਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ।

ਲੁਧਿਆਣਾ 'ਚ ਜ਼ਮੀਨੀ ਵਿਵਾਦ ਸੁਲਝਾਉਣ ਗਏ ਬਜ਼ੁਰਗ ਦਾ ਕਤਲ, ਪਹਿਲਾ ਮਾਰੀ ਗੋਲੀ ਫਿਰ ਚੁੱਕ ਕੇ ਜ਼ਮੀਨ 'ਤੇ ਪਟਕਿਆ
rajinder-arora-ludhiana
| Published: 24 Jun 2026 16:21 PM IST
Share

ਲੁਧਿਆਣਾ ਵਿੱਚ ਜ਼ਮੀਨ ਦੇ ਇੱਕ ਪੁਰਾਣੇ ਵਿਵਾਦ ਨੂੰ ਸੁਲਝਾਉਣ ਗਏ ਇੱਕ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬਿੰਦਰ ਵਜੋਂ ਹੋਈ ਹੈ, ਜੋ ਕਿ ਪਿੰਡ ਦੇ ਸਾਬਕਾ ਸਰਪੰਚ ਦੇ ਭਰਾ ਸੀ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਦੇਹ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ।

ਬਚਾਅ ਕਰਨ ਗਏ ਸਨ ਬਜ਼ੁਰਗ, ਹੋ ਗਿਆ ਹਮਲਾ

ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ 23 ਜੂਨ ਨੂੰ ਪਿੰਡ ਵਿੱਚ ਜ਼ਮੀਨ ਨਾਲ ਸਬੰਧਤ ਇੱਕ ਝਗੜਾ ਚੱਲ ਰਿਹਾ ਸੀ। ਉਨ੍ਹਾਂ ਦੇ 70 ਸਾਲਾ ਪਤੀ ਸਵਿੰਦਰ ਸਿੰਘ ਆਪਣੇ ਜਾਣਕਾਰ ਕੇਵਲ ਸਿੰਘ ਅਤੇ ਉਸਦੇ ਪੁੱਤਰ ਗੋਲੂ ਦੇ ਨਾਲ ਮੌਕੇ ‘ਤੇ ਪਹੁੰਚੇ ਸੀ। ਉਹ ਉੱਥੇ ਕੇਵਲ ਸਿੰਘ ਦੇ ਭਰਾ ਮੇਘਾ ਅਤੇ ਉਸਦੇ ਪਰਿਵਾਰ ਵਿਚਕਾਰ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਸ਼ਾਂਤ ਕਰਵਾਉਣ ਅਤੇ ਵਿੱਚ-ਬਚਾਅ ਕਰਨ ਲਈ ਗਏ ਸੀ।

ਪਰਮਜੀਤ ਕੌਰ ਖ਼ੁਦ ਵੀ ਉਸ ਸਮੇਂ ਆਪਣੇ ਪਤੀ ਦੇ ਨਾਲ ਮੌਕੇ ‘ਤੇ ਹੀ ਮੌਜੂਦ ਸੀ। ਜਦੋਂ ਸਵਿੰਦਰ ਸਿੰਘ ਦੋਵਾਂ ਧਿਰਾਂ ਨੂੰ ਸਮਝਾਉਣ-ਬੁਝਾਉਣ ਅਤੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਤਾਂ ਦੂਜੀ ਧਿਰ ਦੇ ਮੇਘ ਸਿੰਘ, ਉਸਦੇ ਲੜਕੇ ਗੋਲੂ, ਗੋਪੀ ਪੰਡਿਤ ਦੇ ਲੜਕੇ ਅਤੇ 4 ਹੋਰ ਅਣਪਛਾਤੇ ਵਿਅਕਤੀਆਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ‘ਤੇ ਘਾਤਕ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹਵਾ ਵਿੱਚ ਉਛਾਲ ਕੇ ਜ਼ਮੀਨ ‘ਤੇ ਪਟਕਿਆ, ਗੋਲੀ ਵੀ ਮਾਰੀ

ਪਤਨੀ ਨੇ ਦੱਸਿਆ ਕਿ ਹਮਲਾਵਰਾਂ ਨੇ ਨਿਰਦਈਪੁਣਾ ਦਿਖਾਉਂਦੇ ਹੋਏ ਉਨ੍ਹਾਂ ਦੇ ਪਤੀ ਨੂੰ ਚੁੱਕ ਕੇ ਹਵਾ ਵਿੱਚ ਪਲਟਿਆ ਅਤੇ ਜ਼ੋਰ ਦੀ ਜ਼ਮੀਨ ‘ਤੇ ਦੇ ਮਾਰਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਝਗੜੇ ਦੌਰਾਨ ਉੱਥੇ ਮੌਜੂਦ ਗੋਪੀ ਨਾਂ ਦੇ ਨੌਜਵਾਨ ਨੇ ਅਚਾਨਕ ਬੰਦੂਕ ਕੱਢ ਲਈ ਅਤੇ ਸਵਿੰਦਰ ਸਿੰਘ ‘ਤੇ ਸਿੱਧੀ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਲਹੂ-ਲੁਹਾਨ ਹੋ ਕੇ ਜ਼ਮੀਨ ‘ਤੇ ਡਿੱਗ ਪਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਕਤਲ ਅਤੇ ਆਰਮਜ਼ ਐਕਟ ਤਹਿਤ FIR ਦਰਜ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਥਾਣੇ ਦੀ ਪੁਲਿਸ ਅਤੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਪਿੰਡ ਟੀਬਾ ਵਿਖੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103 (ਕਤਲ), 191(3), 190 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 27, 54 ਤੇ 59 ਤਹਿਤ ਮੁਕੱਦਮਾ ਨੰਬਰ 125 ਦਰਜ ਕੀਤਾ ਗਿਆ ਹੈ।

ਇਹ ਮੁਲਜ਼ਮ ਹੋਏ ਨਾਮਜ਼ਦ

ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ. (FIR) ਵਿੱਚ ਮੇਘ ਸਿੰਘ, ਗੋਲੂ ਅਤੇ ਗੋਪੀ ਪੰਡਿਤ ਦੇ ਪੁੱਤਰ ਸਮੇਤ ਚਾਰ ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਹੱਤਿਆ ਕਾਂਡ ਦੀ ਅਗਲੀ ਜਾਂਚ ਸਬ-ਇੰਸਪੈਕਟਰ (SI) ਪ੍ਰਦੀਪ ਸਿੰਘ ਨੂੰ ਸੌਂਪੀ ਗਈ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਸੰਭਾਵਿਤ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

Follow Us
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...