ਲੁਧਿਆਣਾ 'ਚ ਸਾਬਕਾ ਪਟਵਾਰੀ ਨੂੰ ਵਿਜੀਲੈਂਸ ਨੇ ਕੀਤਾ ਕਾਬੂ, ਪਲਾਟ ਦੀ ਰਜਿਸਟਰੀ ਲਈ ਲੈ ਰਿਹਾ ਸੀ ਰਿਸ਼ਵਤ | Ludhiana Ex-Patwari arrested for taking bribe Vigilance arrested for taking 65 thousand rupees Know details in Punjabi Punjabi news - TV9 Punjabi

ਲੁਧਿਆਣਾ ‘ਚ ਸਾਬਕਾ ਪਟਵਾਰੀ ਨੂੰ ਵਿਜੀਲੈਂਸ ਨੇ ਕੀਤਾ ਕਾਬੂ, ਪਲਾਟ ਦੀ ਰਜਿਸਟਰੀ ਲਈ ਲੈ ਰਿਹਾ ਸੀ ਰਿਸ਼ਵਤ

Published: 

14 Oct 2024 18:21 PM

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਲੁਧਿਆਣਾ ਚ ਸਾਬਕਾ ਪਟਵਾਰੀ ਨੂੰ ਵਿਜੀਲੈਂਸ ਨੇ ਕੀਤਾ ਕਾਬੂ, ਪਲਾਟ ਦੀ ਰਜਿਸਟਰੀ ਲਈ ਲੈ ਰਿਹਾ ਸੀ ਰਿਸ਼ਵਤ
Follow Us On

ਲੁਧਿਆਣਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਹੇ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿਨ੍ਹਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15000 ਰੁਪਏ, 35000 ਰੁਪਏ ਅਤੇ 15000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕੁੱਲ 65000 ਰੁਪਏ ਰਿਸ਼ਵਤ ਵਜੋਂ ਲਏ।

ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ। ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ 65000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਮਾਂ, ਮੈਨੂੰ ਬਚਾਓ ਓਮਾਨ ਗਈ ਬਰਨਾਲਾ ਦੀ ਕੁੜੀ ਨੇ ਭੇਜੀ ਰਿਕਾਰਡਿੰਗ

Exit mobile version