AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ਦੀ ਫੈਕਟਰੀ ਵਿੱਚ ਗੈਸ ਲੀਕ, ਪਿਤਾ-ਪੁੱਤਰ ਸਮੇਤ 3 ਦੀ ਮੌਤ: ਕਈ ਬੇਹੋਸ਼, ਫੈਕਟਰੀ ਮਾਲਿਕ ‘ਤੇ ਲਾਪਰਵਾਹੀ ਦੇ ਆਰੋਪ

Ludhiana Factory Gas Leak : ਹਾਦਸੇ ਦੀ ਖ਼ਬਰ ਫੈਲਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮ੍ਰਿਤਕਾਂ ਦੇ ਪਰਿਵਾਰ ਦਾ ਕਹਿਣਾ ਹੈ ਕਿ ਫੈਕਟਰੀ ਵਿੱਚ ਦੂਜਾ ਕੰਮ ਵੀ ਹੁੰਦਾ ਸੀ ਅਤੇ ਫੈਕਟਰੀ ਮਾਲਕਰਾਤ ਨੂੰ ਮਲਬਾ ਉਠਵਾਉਂਦੇ ਸਨ। ਲਾਪਰਵਾਹੀ ਦੇ ਆਰੋਪ ਲਗਾਉਂਦਿਆਂ ਪਰਿਵਾਰ ਨੇ ਕਿਹਾ ਕਿ ਫੈਕਟਰੀ ਮਾਲਿਕ ਹਾਲੇ ਤੱਕ ਵੀ ਹਾਦਸੇ ਦੀ ਜਾਣਕਾਰੀ ਲੈਣ ਅਤੇ ਹਾਲ-ਚਾਲ ਪੁੱਛਣ ਨਹੀਂ ਪੰਹੁਚਿਆ ਹੈ।

ਲੁਧਿਆਣਾ ਦੀ ਫੈਕਟਰੀ ਵਿੱਚ ਗੈਸ ਲੀਕ, ਪਿਤਾ-ਪੁੱਤਰ ਸਮੇਤ 3 ਦੀ ਮੌਤ: ਕਈ ਬੇਹੋਸ਼, ਫੈਕਟਰੀ ਮਾਲਿਕ 'ਤੇ ਲਾਪਰਵਾਹੀ ਦੇ ਆਰੋਪ
rajinder-arora-ludhiana
| Updated On: 01 Jun 2026 13:14 PM IST
Share

ਲੁਧਿਆਣਾ ਘੋੜਾ ਕਲੋਨੀ ਵਿੱਚ ਪਾਨਾ-ਚਾਬੀ ਬਣਾਉਣ ਵਾਲੀ ਫੈਕਟਰੀ ਵਿੱਚ ਗਾਰਬੇਜ ਸਾਫ ਕਰਦੇ ਸਮੇਂ ਅਚਾਨਕ ਜ਼ਹਿਰੀਲੀ ਗੈਸ ਲੀਕ ਹੋਣ ਨਾਲ ਦਹਿਸ਼ਤ ਫੈਲ ਗਈ। ਇਸ ਘਟਨਾ ਵਿੱਚ ਪਿਤਾ-ਪੁੱਤਰ ਸਮੇਤ ਤਿੰਨ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦੋਂ ਕਿ ਕਈ ਹੋਰ ਮਜ਼ਦੂਰ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਏ ਹਨ। ਕੁਝ ਮਜ਼ਦੂਰ ਬੇਹੋਸ਼ ਹੋ ਗਏ, ਅਤੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਖਬਰ ਲਿੱਖੇ ਜਾਣ ਤੱਕ ਤੀਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ। ਦੀਪ ਸਟੂਲ ਪ੍ਰਾਈਵੇਟ ਲਿਮਿਟਡ ਵਿੱਚ ਸਵੇਰ ਸਮੇਂ ਵਾਪਰਿਆ ਹਾਦਸਾ, ਮੌਕੇ ਤੇ ਪਹੁੰਚੀਆਂ ਜਿਲਾ ਪ੍ਰਸ਼ਾਸਨ ਦੀਆਂ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਦੱਸਿਆ ਜਾ ਰਿਹਾ ਕਿ ਇਹ ਤੜਕਸਾਰ ਹਾਦਸਾ ਵਾਪਰਿਆ ਹੈ ਅਤੇ ਤੁਰੰਤ ਹੀ ਇਹਨਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਤਿੰਨ ਲੋਕਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਅਤੇ ਦੋ ਦੀ ਹਾਲਤ ਹਾਲੇ ਵੀ ਖਰਾਬ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਦੀ ਗੱਲ ਕਹੀ ਜਾ ਰਹੀ ਹੈ।

ਫੈਕਟਰੀ ਮਾਲਿਕਾਂ ਤੇ ਲਾਪਰਵਾਹੀ ਦੇ ਆਰੋਪ

ਉਧਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਇਹ ਫੈਕਟਰੀ ਮਾਲਕਾਂ ਦੀ ਲਾਪਰਵਾਹੀ ਦੇ ਕਾਰਨ ਹਾਦਸਾ ਵਾਪਰਿਆ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਜਿੱਥੇ ਤਿੰਨ ਲੋਕਾਂ ਦੀ ਮੌਤ ਹੋਈ ਹੈ ਤਾਂ ਇਸ ਦੇ ਲਈ ਫੈਕਟਰੀ ਮਾਲਕ ਤੇ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਉਹਨਾਂ ਇਸ ਘਟਨਾ ਨੂੰ ਲੈ ਕੇ ਨਿੰਦਾ ਕੀਤੀ ਅਤੇ ਸੇਫਟੀ ਉਪਾਵਾਂ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ।

ਦੋਸ਼ੀਆਂ ਖਿਲਾਫ ਹੋਵੇਗਾ ਸਖਤ ਐਕਸ਼ਨ: ਪੁਲਿਸ-ਪ੍ਰਸ਼ਾਸਨ

ਮੌਕੇ ਤੇ ਮੌਜੂਦ ਏਸੀਪੀ ਇੰਦਰਜੀਤ ਸਿੰਘ ਬੋਪਾ ਰਾਏ ਨੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਤ ਦੀ ਖਬਰ ਮਿਲੀ ਹੈ ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ ਹਨ। ਉਹਨਾਂ ਕਿਹਾ ਕਿ ਫੈਕਟਰੀ ਦੇ ਵਿੱਚ ਇਹ ਜਹਰੀਲੀ ਗੈਂਸ ਚੜ੍ਹਣ ਨਾਲ ਹਾਦਸਾ ਹੋਇਆ ਹੈ ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਧਰ ਐਸਡੀਐਮ ਜਸਲੀਨ ਭੁੱਲਰ ਲੁਧਿਆਣਾ ਨੇ ਵੀ ਇਸ ਮਾਮਲੇ ਸਬੰਧੀ ਜਾਂਚ ਦੀ ਗੱਲ ਕਹੀ ਹੈ ਉਹਨਾਂ ਕਿਹਾ ਕਿ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਘਟਨਾ ਦੇ ਕੀ ਕਾਰਨ ਹੈ ਇਸ ਨੂੰ ਲੈ ਕੇ ਜਾਂਚ ਕੀਤੀ ਜਾਵੇਗੀ।

ਚਸ਼ਮਦੀਦਾਂ ਦੇ ਅਨੁਸਾਰ, ਫੈਕਟਰੀ ਵਿੱਚ ਕੰਮ ਆਮ ਵਾਂਗ ਚੱਲ ਰਿਹਾ ਸੀ ਜਦੋਂ ਅਚਾਨਕ ਗੈਸ ਪਾਈਪਲਾਈਨ ਜਾਂ ਸਿਲੰਡਰ ਲੀਕ ਹੋਣ ਲੱਗ ਪਿਆ। ਕੁਝ ਮਿੰਟਾਂ ਵਿੱਚ ਹੀ ਜ਼ਹਿਰੀਲੀ ਗੈਸ ਪੂਰੀ ਫੈਕਟਰੀ ਵਿੱਚ ਫੈਲ ਗਈ। ਗੈਸ ਦਾ ਅਸਰ ਇੰਨਾ ਤੇਜ਼ ਸੀ ਕਿ ਉੱਥੇ ਮੌਜੂਦ ਮਜ਼ਦੂਰਾਂ ਨੂੰ ਭੱਜਣ ਦਾ ਵੀ ਮੌਕਾ ਨਹੀਂ ਮਿਲਿਆ। ਦਮ ਘੁੱਟਣ ਅਤੇ ਅੱਖਾਂ ਵਿੱਚ ਗੰਭੀਰ ਜਲਣ ਕਾਰਨ ਕਈ ਮਜ਼ਦੂਰ ਫੈਕਟਰੀ ਦੇ ਅੰਦਰ ਜ਼ਮੀਨ ‘ਤੇ ਡਿੱਗ ਗਏ।

ਹਾਦਸੇ ਦੀ ਖ਼ਬਰ ਫੈਲਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅੰਦਰੋਂ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ। ਮ੍ਰਿਤਕਾਂ ਦੀ ਪਛਾਣ ਪਿਤਾ ਮਾਨਾ ਅਤੇ ਪੁੱਤਰ ਅਮਿਤ ਵਜੋਂ ਹੋਈ ਹੈ। ਦੋਵੇਂ ਮਸ਼ੀਨ ਦੇ ਹੇਠਾਂ ਤੋਂ ਨਿਕਲਣ ਵਾਲੀ ਮਿੱਟੀ ਟਰਾਲੀ ਵਿੱਚ ਲੱਦਣ ਗਏ ਸਨ ਇਸ ਦੌਰਾਨ ਦੋਵੇਂ ਹਾਦਸੇ ਦਾ ਸ਼ਿਕਾਰ ਹੋ ਗਏ। ਪਰਿਵਾਰ ਦੇ ਅਨੁਸਾਰ, ਮਾਨਾ ਅਤੇ ਅਮਿਤ ਵੀ ਪਰਿਵਾਰ ਦੇ ਕਮਾਊ ਮੈਂਬਰ ਸਨ। ਅਮਿਤ ਦੀਆਂ ਦੋ ਭੈਣਾਂ ਅਤੇ ਇੱਕ ਛੋਟਾ ਭਰਾ ਵੀ ਹੈ। ਅਮਿਤ ਵਿਆਹਿਆ ਹੋਇਆ ਸੀ। ਉਸਦੀ ਪਤਨੀ ਘਰੇਲੂ ਔਰਤ ਹੈ ਅਤੇ ਉਨ੍ਹਾਂ ਦੀ ਇੱਕ ਸਾਲ ਦੀ ਧੀ ਹੈ।

ਪਰਿਵਾਰ ਨੇ ਲਗਾਏ ਲਾਪਰਵਾਹੀ ਦੇ ਆਰੋਪ

ਮ੍ਰਿਤਕ ਮਾਨ ਸਿੰਘ ਦੀ ਮਾਂ ਰੇਣੂ ਨੇ ਕਿਹਾ ਕਿ ਉਸਦੇ ਪਿਤਾ ਅਤੇ ਭਰਾ ਦੋਵੇਂ ਰਾਤ ਨੂੰ ਕੰਮ ‘ਤੇ ਗਏ ਸਨ। ਉਹ ਆਮ ਤੌਰ ‘ਤੇ ਸਵੇਰੇ ਦੋ ਜਾਂ ਤਿੰਨ ਵਜੇ ਵਾਪਸ ਆਉਂਦੇ ਹਨ। “ਅਸੀਂ ਫ਼ੋਨ ਕਰਦੇ ਰਹੇ, ਪਰ ਕਿਸੇ ਨੇ ਜਵਾਬ ਨਹੀਂ ਦਿੱਤਾ। ਅਸੀਂ ਸਵੇਰੇ ਫੈਕਟਰੀ ਆਏ। ਪਹਿਲਾਂ, ਅਸੀਂ ਫੈਕਟਰੀ ਗਏ ਅਤੇ ਉੱਥੇ ਟਰੈਕਟਰ ਖੜ੍ਹਾ ਦੇਖਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।”

ਉਨ੍ਹਾਂ ਨੇ ਸਾਨੂੰ ਇੱਕ ਵਾਰ ਵੀ ਫ਼ੋਨ ਨਹੀਂ ਕੀਤਾ ਅਤੇ ਨਾ ਹੀ ਸਾਨੂੰ ਇਸ ਹਾਦਸੇ ਬਾਰੇ ਕੋਈ ਜਾਣਕਾਰੀ ਦਿੱਤੀ। ਜਦੋਂ ਅਸੀਂ ਹਸਪਤਾਲ ਪਹੁੰਚੇ, ਤਾਂ ਸਾਨੂੰ ਪਤਾ ਲੱਗਾ ਕਿ ਮੇਰੇ ਪਿਤਾ ਅਤੇ ਭਰਾ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮੇਰੇ ਪਿਤਾ ਦਾ ਨਾਮ ਮਾਨ ਸਿੰਘ ਸੀ। ਮੇਰੇ ਭਰਾ ਦਾ ਨਾਮ ਅਮਿਤ ਹੈ। ਤੀਜੇ ਦਾ ਨਾਮ ਅਣਜਾਣ ਹੈ। ਫੈਕਟਰੀ ਵਿੱਚ ਦੂਜਾ ਕੰਮ ਹੁੰਦਾ ਸੀ, ਪਰ ਰਾਤ ਨੂੰ ਮਲਬਾ ਉਠਵਾਉਂਦੇ ਸਨ। ਸਾਨੂੰ ਅਜੇ ਵੀ ਕੁਝ ਨਹੀਂ ਪਤਾ। ਪਰਿਵਾਰ ਵਿੱਚ ਮੇਰੀ ਮਾਂ ਅਤੇ ਭਰਜਾਈ ਹਨ। ਮੇਰੇ ਭਰਾ ਦੀ ਡੇਢ ਸਾਲ ਦੀ ਧੀ ਹੈ। ਪਰਿਵਾਰ ਗਿਆਸਪੁਰ ਵਿੱਚ ਰਹਿੰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫੈਕਟਰੀ ਮਾਲਿਕ ਹਾਲੇ ਤੱਕ ਵੀ ਹਾਲ-ਚਾਲ ਪੁੱਛਣ ਨਹੀਂ ਪੰਹੁਚਿਆ ਹੈ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...