ਲੁਧਿਆਣਾ ‘ਚ ਕਿਸਾਨ ਆਗੂਆਂ ਦੀ ਮੀਟਿੰਗ ਅੱਜ, ਅੰਦੋਲਨ ਨੂੰ ਲੈ ਕੇ ਬਣੇਗੀ ਰਣਨੀਤੀ

Updated On: 

07 Apr 2025 02:13 AM

ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਹੋਵੇਗੀ, ਜਿਸ ਵਿੱਚ ਅੰਦੋਲਨ ਨੂੰ ਕਿਵੇਂ ਤੇਜ਼ ਕਰਨ ਦੀ ਰਣਨੀਤੀ ਬਣਾਈ ਹੈ। ਸਾਰੀਆਂ ਜਥੇਬੰਦੀ ਵੱਲੋਂ ਏਕਤਾ ਬਣਾ ਕੇ ਤਾਲਮੇਲ ਕਮੇਟੀ ਬਣਾਉਣੀ ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੋਰਚੇ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾਣਗੇ।

ਲੁਧਿਆਣਾ ਚ ਕਿਸਾਨ ਆਗੂਆਂ ਦੀ ਮੀਟਿੰਗ ਅੱਜ, ਅੰਦੋਲਨ ਨੂੰ ਲੈ ਕੇ ਬਣੇਗੀ ਰਣਨੀਤੀ

ਕਿਸਾਨ ਪ੍ਰਦਰਸ਼ਨ (ਫਾਈਲ ਫੋਟੋ)

Follow Us On

Farmers Protest: ਲੁਧਿਆਣਾ ‘ਚ ਕੱਲ੍ਹ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਵੱਲੋਂ ਅਹਿਮ ਬੈਠਕ ਕੀਤੀ ਜਾ ਰਹੀ ਹੈ। ਇਸ ਵਿੱਚ 14 ਦੇ ਕਰੀਬ ਜਥੇਬੰਦੀਆਂ ਹਿੱਸਾ ਲੈਣਗੀਆਂ। ਸਰਵਨ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਦਿਲਬਾਗ ਸਿੰਘ ਗਿੱਲ ਸਮੇਤ ਹੋਰ ਵੀ ਕਈ ਲੀਡਰ ਹਿੱਸਾ ਲੈਣਗੇ। ਇਹ ਮੀਟਿੰਗ ਸਰਾਭਾ ਨਗਰ ਸਥਿਤ ਗੁਰਦੁਆਰਾ ਸਾਹਿਬ ਦੇ ਵਿੱਚ ਹੋਵੇਗੀ।

ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਵੇਗੀ, ਜਿਸ ਵਿੱਚ ਅੰਦੋਲਨ ਨੂੰ ਕਿਵੇਂ ਤੇਜ਼ ਕਰਨ ਦੀ ਰਣਨੀਤੀ ਬਣਾਈ ਹੈ। ਸਾਰੀਆਂ ਜਥੇਬੰਦੀ ਵੱਲੋਂ ਏਕਤਾ ਬਣਾ ਕੇ ਤਾਲਮੇਲ ਕਮੇਟੀ ਬਣਾਉਣੀ ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੋਰਚੇ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾਣਗੇ।

ਕਿਸਾਨ ਆਗੂ ਦਿਲਬਾਗ ਸਿੰਘ ਨੇ ਵੀ ਜ਼ਿਕਰ ਕੀਤਾ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਇਹ ਬੈਠਕ ਕੱਲ੍ਹ ਹੋਣ ਜਾ ਰਹੀ ਹੈ। ਇਹ ਮੀਟਿੰਗ ਸੋਮਵਾਰ ਨੂੰ 10 ਵਜੇ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਇਸ ਵਿੱਚ ਚੋਰੀ ਹੋਏ ਸਮਾਨ ਤੇ ਰਣਨੀਤੀ ਬਣਾਉਣ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 132 ਦਿਨਾਂ ਬਾਅਦ ਆਪਣਾ ਮਰਨ ਵਰਤ ਖਤਮ ਕਰ ਦਿੱਤਾ। ਉਨ੍ਹਾਂ ਇਹ ਐਲਾਨ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਵਿਖੇ ਆਯੋਜਿਤ ਕਿਸਾਨ ਮਹਾਂਪੰਚਾਇਤ ਵਿੱਚ ਕੀਤਾ। ਸਟੇਜ ਤੋਂ ਬੋਲਦਿਆਂ ਡੱਲੇਵਾਲ ਨੇ ਕਿਹਾ ਕਿ ਤੁਸੀਂ ਸਾਰਿਆਂ ਨੇ ਮੈਨੂੰ ਵਰਤ ਖਤਮ ਕਰਨ ਦਾ ਹੁਕਮ ਦਿੱਤਾ ਹੈ ਅਤੇ ਮੈਂ ਤੁਹਾਡੀਆਂ ਭਾਵਨਾਵਾਂ ਦਾ ਸਤਿਕਾਰ ਕਰਦਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਦਾ ਹੈ ਤੇ ਉਹ ਇਸ ਲਈ ਸਿਰਫ਼ ਇੱਕ ਮਾਧਿਅਮ ਹਨ।

ਸਰਕਾਰ ਦੀ ਅਪੀਲ ਦਾ ਅਸਰ

ਡੱਲੇਵਾਲ ਦੇ ਆਪਣਾ ਵਰਤ ਖਤਮ ਕਰਨ ਤੋਂ ਪਹਿਲਾਂ, ਕੇਂਦਰ ਸਰਕਾਰ ਦੇ ਦੋ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਨੂੰ ਵਰਤ ਤੋੜਨ ਦੀ ਅਪੀਲ ਕੀਤੀ ਸੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼ਨੀਵਾਰ ਨੂੰ ਹਸਪਤਾਲ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹਨ ਅਤੇ ਗੱਲਬਾਤ ਦਾ ਰਸਤਾ ਸਭ ਤੋਂ ਵਧੀਆ ਤਰੀਕਾ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕਿਹਾ ਕਿ ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਚੱਲ ਰਹੀ ਹੈ ਅਤੇ 4 ਮਈ ਨੂੰ ਦੁਬਾਰਾ ਗੱਲਬਾਤ ਕੀਤੀ ਜਾਵੇਗੀ। ਡੱਲੇਵਾਲ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਉਨ੍ਹਾਂ ਨੂੰ ਵਰਤ ਖਤਮ ਕਰਨ ਦੀ ਬੇਨਤੀ ਕੀਤੀ ਸੀ।