AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ: ਮੰਦਿਰ ‘ਚ ਬੇਅਦਬੀ ਦੀ ਘਟਨਾ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਗਾਇਬ ਤੇ ਕੀਤੀ ਭੰਨਤੋੜ

ਥਾਣਾ ਡਿਵੀਜ਼ਨ ਨੰਬਰ 4 ਦੇ ਅਧੀਨ ਆਉਂਦੇ ਫਤੇਹਗੜ੍ਹ ਮੁਹੱਲੇ ਦੇ ਰਹਿਣ ਵਾਲੇ ਛੋਟੇ ਲਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਦੇ ਇਲਾਕੇ 'ਚ ਲਗਭਗ 50 ਸਾਲ ਪੁਰਾਣਾ ਮਾਂ ਦੁਰਗਾ ਦਾ ਮੰਦਰ ਬਣਿਆ ਹੋਇਆ ਹੈ, ਜੋ ਕਿ ਸਚਿਨ ਕੁਮਾਰ ਦੇ ਘਰ ਦੇ ਨਾਲ ਲੱਗਦੀ ਕਰੀਬ 10 ਗਜ਼ ਜਗ੍ਹਾ 'ਚ ਸਥਿਤ ਹੈ। ਇਸ ਮੰਦਰ 'ਚ ਰਾਧਾ-ਕ੍ਰਿਸ਼ਨ, ਗਉ ਮਾਤਾ, ਮਾਂ ਦੁਰਗਾ ਤੇ ਸ਼ਿਵਲਿੰਗ ਦੀਆਂ ਮੂਰਤੀਆਂ ਸਥਾਪਿਤ ਸਨ।

ਲੁਧਿਆਣਾ: ਮੰਦਿਰ 'ਚ ਬੇਅਦਬੀ ਦੀ ਘਟਨਾ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਗਾਇਬ ਤੇ ਕੀਤੀ ਭੰਨਤੋੜ
ਲੁਧਿਆਣਾ: ਮੰਦਿਰ ‘ਚ ਬੇਅਦਬੀ ਦੀ ਘਟਨਾ
rajinder-arora-ludhiana
| Updated On: 22 Apr 2026 10:53 AM IST
Share

ਲੁਧਿਆਣਾ ਦੇ ਫਤੇਹਗੜ੍ਹ ਮੁਹੱਲੇ ‘ਚ ਮੰਦਰ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪ੍ਰਾਚੀਨ ਮੰਦਰ ‘ਚੋਂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਗਾਇਬ ਹੋਣ ਤੇ ਤੋੜਫੋੜ ਕਰਨ ਨਾਲ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਮੁਹੱਲੇ ਦੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਜਾਣਕਾਰੀ ਮੁਤਾਬਕ ਥਾਣਾ ਡਿਵੀਜ਼ਨ ਨੰਬਰ 4 ਦੇ ਅਧੀਨ ਆਉਂਦੇ ਫਤੇਹਗੜ੍ਹ ਮੁਹੱਲੇ ਦੇ ਰਹਿਣ ਵਾਲੇ ਛੋਟੇ ਲਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਨ੍ਹਾਂ ਦੇ ਇਲਾਕੇ ‘ਚ ਲਗਭਗ 50 ਸਾਲ ਪੁਰਾਣਾ ਮਾਂ ਦੁਰਗਾ ਦਾ ਮੰਦਰ ਬਣਿਆ ਹੋਇਆ ਹੈ, ਜੋ ਕਿ ਸਚਿਨ ਕੁਮਾਰ ਦੇ ਘਰ ਦੇ ਨਾਲ ਲੱਗਦੀ ਕਰੀਬ 10 ਗਜ਼ ਜਗ੍ਹਾ ‘ਚ ਸਥਿਤ ਹੈ। ਇਸ ਮੰਦਰ ‘ਚ ਰਾਧਾ-ਕ੍ਰਿਸ਼ਨ, ਗਉ ਮਾਤਾ, ਮਾਂ ਦੁਰਗਾ ਤੇ ਸ਼ਿਵਲਿੰਗ ਦੀਆਂ ਮੂਰਤੀਆਂ ਸਥਾਪਿਤ ਸਨ।

ਸੋਮਵਾਰ, 21 ਅਪ੍ਰੈਲ ਨੂੰ ਸਵੇਰੇ ਕਰੀਬ 10 ਵਜੇ ਜਦੋਂ ਛੋਟੇ ਲਾਲ ਹਮੇਸ਼ਾਂ ਦੀ ਤਰ੍ਹਾਂ ਮੰਦਰ ‘ਚ ਮੱਥਾ ਟੇਕਣ ਗਏ, ਤਾਂ ਉਨ੍ਹਾਂ ਨੇ ਦੇਖਿਆ ਕਿ ਮੰਦਰ ਦੇ ਗਰਭਗ੍ਰਿਹ ‘ਚੋਂ ਸਾਰੀਆਂ ਮੂਰਤੀਆਂ ਗਾਇਬ ਸਨ ਤੇ ਮੰਦਰ ‘ਚ ਕੀਤੀ ਹੋਈ ਸੀ। ਇਹ ਦ੍ਰਿਸ਼ ਦੇਖ ਕੇ ਉਹ ਹੈਰਾਨ ਰਹਿ ਗਏ।

ਸ਼ਿਕਾਇਤਕਰਤਾ ਦੇ ਮੁਤਾਬਕ, ਆਪਣੀ ਜਾਂਚ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਘਟਨਾ ਨੂੰ ਮੁਹੱਲੇ ਦੇ ਹੀ ਰਹਿਣ ਵਾਲੇ ਸੂਮਿਤ ਤੇ ਸਾਜਨ ਨੇ ਅੰਜਾਮ ਦਿੱਤਾ ਹੈ। ਇਲਜ਼ਾਮ ਹੈ ਕਿ ਦੋਵਾਂ ਨੇ ਜਾਨ-ਬੁੱਝ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਮਾਹੌਲ ਖਰਾਬ ਕਰਨ ਦੀ ਨੀਅਤ ਨਾਲ ਮੂਰਤੀਆਂ ਨਾਲ ਬੇਅਦਬੀ ਕੀਤੀ ਤੇ ਉਨ੍ਹਾਂ ਨੂੰ ਉੱਥੋਂ ਹਟਾ ਦਿੱਤਾ।

ਛੋਟੇ ਲਾਲ ਨੇ ਕਿਹਾ ਕਿ ਇਸ ਘਟਨਾ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਚੋਟ ਪਹੁੰਚੀ ਹੈ ਤੇ ਮੰਦਰ ਦੀ ਪਵਿੱਤਰਤਾ ਦਾ ਉਲੰਘਣ ਕੀਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 298 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਅਗਲੀ ਜਾਂਚ ਜਾਰੀ ਹੈ।

Follow Us
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ...