AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ: ਪਿਓ ਨੇ ਧੀ ਨੂੰ ਹੀ ਬਣਾਇਆ ਸ਼ਿਕਾਰ, ਸ਼ਰਾਬ ਦੇ ਨਸ਼ੇ ‘ਚ ਕੀਤਾ ਜਬਰ-ਜਨਾਹ

ਪੁਲਿਸ ਦੀ ਜਾਣਕਾਰੀ ਮੁਤਾਬਕ ਪੀੜਤ ਨੇ ਦੱਸਿਆ ਕਿ ਨਵੰਬਰ 2025 'ਚ ਉਸ ਦੀ ਮਾਂ ਤੇ ਭਰਾ-ਭੈਣ ਬਿਹਾਰ ਚਲੇ ਗਏ ਸਨ, ਜਿਸ ਤੋਂ ਬਾਅਦ ਉਹ ਘਰ ਆਪਣੇ ਪਿਤਾ ਨਾਲ ਇਕੱਲੀ ਰਹਿ ਰਹੀ ਸੀ। ਇਸ ਦੌਰਾਨ ਮੁਲਜ਼ਮ ਪਿਤਾ ਨੇ ਸ਼ਰਾਬ ਦੇ ਨਸ਼ੇ 'ਚ ਉਸ ਦੇ ਨਾਲ ਕਈ ਵਾਰ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਨੇ ਇਸ ਦੀ ਜਾਣਕਾਰੀ ਫੋਨ 'ਤੇ ਆਪਣੀ ਮਾਂ ਨੂੰ ਵੀ ਦਿੱਤੀ ਸੀ। ਉਸ ਦੀ ਮਾਂ ਨੇ ਪਿਤਾ ਨੂੰ ਗੁੱਸੇ 'ਚ ਸਮਝਾਇਆ ਵੀ ਸੀ।

ਲੁਧਿਆਣਾ: ਪਿਓ ਨੇ ਧੀ ਨੂੰ ਹੀ ਬਣਾਇਆ ਸ਼ਿਕਾਰ, ਸ਼ਰਾਬ ਦੇ ਨਸ਼ੇ 'ਚ ਕੀਤਾ ਜਬਰ-ਜਨਾਹ
ਲੁਧਿਆਣਾ: ਪਿਓ ਨੇ ਧੀ ਨੂੰ ਹੀ ਬਣਾਇਆ ਸ਼ਿਕਾਰ
Follow Us
rajinder-arora-ludhiana
| Published: 12 Feb 2026 11:24 AM IST

ਲੁਧਿਆਣਾ ਦੇ ਨਿਊ ਸ਼ਕਤੀ ਨਗਰ ਇਲਾਕੇ ‘ਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਪ੍ਰਾਈਵੇਟ ਕਾਲਜ ‘ਚ ਫਾਰਮੈਸੀ ਦੀ ਪੜ੍ਹਾਈ ਕਰਨ ਵਾਲੀ ਵਿਦਿਆਰਥਣ ਨਾਲ ਉਸ ਦੇ ਪਿਤਾ ਨੇ ਹੀ ਜਬਰ ਜਨਾਹ ਕੀਤਾ ਹੈ। ਲੜਕੀ ਦੀ ਉਮਰ 21 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਘਟਨਾ ਦੇ ਸਮੇਂ ਉਹ ਘਰ ‘ਚ ਇਕੱਲੀ ਸੀ, ਇਸੇ ਸਮੇਂ ਉਸ ਦੇ ਪਿਤਾ ਨੇ ਉਸ ਨੂੰ ਆਪਣਾ ਸ਼ਿਕਾਰ ਬਣਾਇਆ। ਪੀੜਤ ਲੜਕੀ ਦੀ ਸ਼ਿਕਾਇਤ ‘ਤੇ ਥਾਣਾ ਟਿੱਬਾ ਪੁਲਿਸ ਨੇ ਮੁਲਜ਼ਮ ਪਿਤਾ ਦੇ ਖਿਲਾਫ਼ ਮਾਮਲ ਦਰਜ ਕਰ ਲਿਆ ਹੈ।

ਪੁਲਿਸ ਦੀ ਜਾਣਕਾਰੀ ਮੁਤਾਬਕ ਪੀੜਤ ਨੇ ਦੱਸਿਆ ਕਿ ਨਵੰਬਰ 2025 ‘ਚ ਉਸ ਦੀ ਮਾਂ ਤੇ ਭਰਾ-ਭੈਣ ਬਿਹਾਰ ਚਲੇ ਗਏ ਸਨ, ਜਿਸ ਤੋਂ ਬਾਅਦ ਉਹ ਘਰ ਆਪਣੇ ਪਿਤਾ ਨਾਲ ਇਕੱਲੀ ਰਹਿ ਰਹੀ ਸੀ। ਇਸ ਦੌਰਾਨ ਮੁਲਜ਼ਮ ਪਿਤਾ ਨੇ ਸ਼ਰਾਬ ਦੇ ਨਸ਼ੇ ‘ਚ ਉਸ ਦੇ ਨਾਲ ਕਈ ਵਾਰ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਨੇ ਇਸ ਦੀ ਜਾਣਕਾਰੀ ਫੋਨ ‘ਤੇ ਆਪਣੀ ਮਾਂ ਨੂੰ ਵੀ ਦਿੱਤੀ ਸੀ। ਉਸ ਦੀ ਮਾਂ ਨੇ ਪਿਤਾ ਨੂੰ ਗੁੱਸੇ ‘ਚ ਸਮਝਾਇਆ ਵੀ ਸੀ।

ਕੁੱਝ ਦਿਨ ਤਾਂ ਲੜਕੀ ਦਾ ਪਿਤਾ ਸਹੀ ਰਿਹਾ, ਪਰ 8 ਫਰਵਰੀ ਰਾਤ ਨੂੰ ਮੁਲਜ਼ਮ ਪਿਤਾ ਸ਼ਰਾਬ ਦੇ ਨਸ਼ੇ ‘ਚ ਉਸ ਦੇ ਕਮਰੇ ‘ਚ ਆਇਆ ਤੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਕ ਲੜਕੀ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ, ਉਸ ਦੇ ਪਿਤਾ ਨੇ ਉਸ ਦਾ ਮੂੰਹ ਦਬਾ ਦਿੱਤਾ।

ਅਗਲੇ ਦਿਨ ਪੀੜਤ ਲੜਕੀ ਆਪਣੇ ਕਾਲਜ ਪਹੁੰਚੀ ਤੇ ਆਪਣੀ ਸਹਿਪਾਠੀਆਂ ਅੱਗੇ ਰੋਣ ਲੱਗੀ। ਉਸ ਨੇ ਉਨ੍ਹਾਂ ਨੂੰ ਪੂਰੀ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਸ ਨੇ ਹੈਲਪਲਾਈਨ ਨੰਬਰ ‘ਤੇ ਫ਼ੋਨ ਕੀਤਾ। ਮਹਿਲਾ ਪੁਲਿਸ ਅਧਿਕਾਰੀ ਦੀ ਮੌਜੂਦਗੀ ‘ਚ ਕਾਲਜ ‘ਚ ਹੀ ਲੜਕੀ ਦਾ ਬਿਆਨ ਦਰਜ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਪਿਤਾ ਦੇ ਖਿਲਾਫ਼ ਧਾਰਾ 64 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਤੇਜ਼ ਕਰ ਦਿੱਤੀ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Follow Us
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,