ਲੁਧਿਆਣਾ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਪਹਿਲੀ ਮੰਜ਼ਿਲ ‘ਤੇ ਲੱਗੀ ਪ੍ਰਿੰਟਿੰਗ ਪ੍ਰੈੱਸ ਸੜ ਕੇ ਸੁਆਹ
ਲੁਧਿਆਣਾ ਦੇ ਡਾਬਾ ਏਰੀਆ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਦੀ ਪਹਿਲੀ ਮੰਜ਼ਿਲ ਤੇ ਪਈ ਪ੍ਰਿੰਟਿੰਗ ਪ੍ਰੈਸ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਤੇ ਭਾਂਬੜ ਮੱਚਦੇ ਦੇਖ ਲੋਕਾਂ ਦੇ ਹੱਥ ਪੈ ਫੁੱਲ ਗਏ ਅਤੇ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਟੇ ਸਮੇਂ ਰਹਿੰਦਿਆਂ ਅੱਗ ਉਪਰ ਕਾਬੂ ਪਾ ਲਿਆ ਗਿਆ। ਫਾਇਰ ਬ੍ਰਿਗੇਡ ਸਮੇਂ ਰਹਿੰਦੀਆਂ ਅੱਗ 'ਤੇ ਕਾਬੂ ਪਾ ਲਿਆ। ਹਾਲਾਂਕਿ ਇਸ ਆਗਜਨੀ ਦੀ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਫੈਕਟਰੀ ਦੀ ਪਹਿਲੀ ਮੰਜ਼ਿਲ ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿੱਚ ਅੱਗ ਲੱਗ ਗਈ। ਹਾਦਸੇ ਦਾ ਕਾਰਨ ਮਸ਼ੀਨ ਦਾ ਹੀਟਰ ਸ਼ਾਰਟ ਦੱਸਿਆ ਜਾ ਰਿਹਾ ਹੈ। ਫੈਕਟਰੀ ਵਿੱਚੋਂ ਉੱਠਦਾ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਆਸ-ਪਾਸ ਦੇ ਫੈਕਟਰੀ ਮਾਲਕਾਂ ਨੇ ਮਜ਼ਦੂਰਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸਥਿਤੀ ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।


