AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ ਅੱਗ ਦਾ ਗੋਲਾ ਬਣੀਆਂ ਦੋ ਕਾਰਾਂ, ਹੀਰੋ ਬੇਕਰੀ ਚੌਕ ਨੇੜੇ ਇੱਕ ਗੋਦਾਮ ਸੜ ਕੇ ਹੋਇਆ ਸੁਆਹ

ਲੁਧਿਆਣਾ ਦੇ ਹੀਰੋ ਬੇਕਰੀ ਚੌਕ ਨੇੜੇ ਜਗਜੀਤ ਨਗਰ ਕੁਆਰਟਰਾਂ (ਫਲੈਟ) ਵਿੱਚ ਸਥਿਤ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪੂਰੇ ਗੋਦਾਮ ਵਿੱਚੋਂ ਧੂੰਏਂ ਅਤੇ ਅੱਗ ਦੀਆਂ ਲਪਟਾਂ ਉੱਠ ਰਹੀਆਂ ਸਨ। ਇੱਕ ਔਰਤ ਅਤੇ ਉਸਦਾ 3 ਸਾਲ ਦਾ ਬੱਚਾ ਅੰਦਰ ਫਸ ਗਏ, ਜਿਸ ਕਾਰਨ ਵਿਆਪਕ ਦਹਿਸ਼ਤ ਫੈਲ ਗਈ। ਗੁਆਂਢੀਆਂ ਨੇ ਪਹੁੰਚ ਕੇ ਦੋਵਾਂ ਨੂੰ ਸੁਰੱਖਿਅਤ ਬਚਾ ਲਿਆ।

ਲੁਧਿਆਣਾ 'ਚ ਅੱਗ ਦਾ ਗੋਲਾ ਬਣੀਆਂ ਦੋ ਕਾਰਾਂ, ਹੀਰੋ ਬੇਕਰੀ ਚੌਕ ਨੇੜੇ ਇੱਕ ਗੋਦਾਮ ਸੜ ਕੇ ਹੋਇਆ ਸੁਆਹ
rajinder-arora-ludhiana
| Updated On: 23 Jun 2026 17:25 PM IST
Share

ਲੁਧਿਆਣਾ ‘ਚ ਅੱਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਲੁਧਿਆਣਾ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਦੋ ਵੱਖ-ਵੱਖ ਇਲਾਕਿਆਂ ਵਿੱਚ ਦੋ ਚੱਲਦੀਆਂ ਕਾਰਾਂ ਨੂੰ ਅਚਾਨਕ ਅੱਗ ਲੱਗ ਗਈ। ਪਹਿਲੀ ਘਟਨਾ ਆਤਮ ਨਗਰ ਫਲਾਈਓਵਰ ‘ਤੇ ਵਾਪਰੀ। ਜਿੱਥੇ ਇੱਕ ਆਈ20 ਕਾਰ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ। ਦੂਜੀ ਘਟਨਾ ਕਿਚਲੂ ਨਗਰ ਵਿੱਚ ਲਾਇਲਪੁਰ ਸਵੀਟਸ ਨੇੜੇ ਵਾਪਰੀ। ਜਿੱਥੇ ਇੱਕ ਫੋਰਡ ਕਾਰ ਨੂੰ ਅੱਗ ਲੱਗ ਗਈ। ਦੋਵੇਂ ਹਾਦਸਿਆਂ ਕਾਰਨ ਸੜਕਾਂ ‘ਤੇ ਹਫੜਾ-ਦਫੜੀ ਮਚ ਗਈ। ਕਾਰ ਸਵਾਰ ਸਮੇਂ ਸਿਰ ਨਿਕਲ ਗਏ ਤੇ ਆਪਣੀਆਂ ਜਾਨਾਂ ਬਚਾਈਆਂ।

ਆਤਮਾ ਨਗਰ ਫਲਾਈਓਵਰ ‘ਤੇ ਅੱਗ ਦਾ ਗੋਲਾ ਬਣੀ ਕਾਰ

ਫਲਾਈਓਵਰ ‘ਤੇ ਹੋਏ ਹਾਦਸੇ ਦੇ ਕਾਰ ਮਾਲਕ ਰਾਜੇਸ਼ ਕੁਮਾਰ ਨੇ ਕਿਹਾ ਕਿ ਉਹ ਆਪਣੀ i20 (2017 ਮਾਡਲ, ਪੈਟਰੋਲ) ਚਲਾ ਰਿਹਾ ਸੀ। ਜਿਵੇਂ ਹੀ ਉਨ੍ਹਾਂ ਨੇ ਫਲਾਈਓਵਰ ਦੇ ਕੋਲ ਮੋੜ ਕੱਟਿਆ ਤਾਂ ਕਾਰ ਅਚਾਨਕ ਰੁਕ ਗਈ। ਰਾਜੇਸ਼ ਨੇ ਸਮਝਦਾਰੀ ਦਿਖਾਉਂਦੇ ਹੋਏ ਤੁਰੰਤ ਕਾਰ ਨੂੰ ਰੋਕ ਲਿਆ। ਜਦੋਂ ਉਹ ਬਾਹਰ ਨਿਕਲੇ ਤਾਂ ਕਾਰ ਦੇ ਅਗਲੇ ਹਿੱਸੇ ਵਿੱਚੋਂ ਭਿਆਨਕ ਧੂੰਆਂ ਨਿਕਲਣ ਲੱਗਾ ਅਤੇ ਕੁਝ ਸਕਿੰਟਾਂ ਵਿੱਚ ਹੀ, ਪੂਰੀ ਕਾਰ ਅੱਗ ਦੀ ਲਪੇਟ ਵਿੱਚ ਆ ਗਈ।

ਹੀਰੋ ਬੇਕਰੀ ਚੌਕ ਨੇੜੇ ਇੱਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੇ ਪੱਖੋਵਾਲ ਰੋਡ ਤੇ ਪ੍ਰਵਾਸੀਆਂ ਦੇ ਬਣੇ ਘਰਾਂ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕੜੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਕਿ ਇੱਕ ਕਮਰੇ ਵਿੱਚ ਬੱਚਾ ਅਤੇ ਮਾਂ ਮੌਜੂਦ ਸੀ। ਜਿਨਾਂ ਨੂੰ ਕੜੀ ਮਸ਼ੱਕ ਤੋਂ ਬਾਅਦ ਬਾਹਰ ਕੱਢਿਆ ਗਿਆ ਹੈ ਹਾਲਾਂਕਿ ਕੋਈ ਵੀ ਜਾਨੀ ਨੁਕਸਾਨ ਤੋਂ ਬਚਾ ਰਿਹਾ ਪਰ ਇਸ ਹਾਦਸੇ ਵਿੱਚ ਘਰ ਵਿੱਚ ਪਿਆ ਸਮਾਨ ਸੜ ਕੇ ਸਵਾਹ ਹੋ ਗਿਆ।

ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ

ਘਟਨਾ ਦੀ ਜਾਣਕਾਰੀ ਦਿੰਦੇ ਹੋਏ, ਫਾਇਰ ਬ੍ਰਿਗੇਡ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ‘ਤੇ ਦੁਪਹਿਰ 1:00 ਵਜੇ ਦੇ ਕਰੀਬ ਗੋਦਾਮ ਵਿੱਚ ਅੱਗ ਲੱਗਣ ਬਾਰੇ ਇੱਕ ਫੋਨ ਆਇਆ। ਫੋਨ ਮਿਲਣ ‘ਤੇ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਤੁਰੰਤ ਘਟਨਾ ਸਥਾਨ ‘ਤੇ ਭੇਜਿਆ ਗਿਆ। ਬਹੁਤ ਕੋਸ਼ਿਸ਼ਾਂ ਤੋਂ ਬਾਅਦ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸ਼ੁਰੂਆਤੀ ਜਾਂਚ ਜਾਰੀ ਹੈ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...