AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੀਵਾਲੀ ਤੋਂ ਪਹਿਲਾਂ ਲੁਧਿਆਣਾ ‘ਚ ਸਿਹਤ ਵਿਭਾਗ ਦਾ ਵੱਡਾ ਐਕਸ਼ਨ, 1 ਟਨ ਖ਼ਰਾਬ ਮਠਿਆਈ ਬਰਾਮਦ ਕਰ ਕਰਵਾਈ ਨਸ਼ਟ

ਦੀਵਾਲੀ ਦੇ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਰੋਕਣ ਅਤੇ ਮਿਲਾਵਟਖੋਰਾਂ ਤੇ ਸ਼ਿਕੰਜਾ ਕੱਸਣ ਲਈ ਫੂਡ ਸੇਫ਼ਟੀ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਵੱਡੀ ਮੁਹਿੰਮ ਵਿੱਢੀ ਗਈ ਹੈ। ਜ਼ਿਲ੍ਹਾ ਸਿਹਤ ਅਫ਼ਸਰ (ਡੀ.ਐੱਚ.ਓ.) ਡਾ. ਆਸ਼ੀਸ਼ ਚਾਵਲਾ ਦੀ ਅਗਵਾਈ ਹੇਠਲੀ ਵਿਸ਼ੇਸ਼ ਟੀਮ ਨੇ ਵੱਖ-ਵੱਖ ਕੋਲਡ ਸਟੋਰਾਂ ਤੇ ਅਚਨਚੇਤ ਛਾਪੇਮਾਰੀ ਕੀਤੀ।

ਦੀਵਾਲੀ ਤੋਂ ਪਹਿਲਾਂ ਲੁਧਿਆਣਾ 'ਚ ਸਿਹਤ ਵਿਭਾਗ ਦਾ ਵੱਡਾ ਐਕਸ਼ਨ, 1 ਟਨ ਖ਼ਰਾਬ ਮਠਿਆਈ ਬਰਾਮਦ ਕਰ ਕਰਵਾਈ ਨਸ਼ਟ
rajinder-arora-ludhiana
| Published: 31 Oct 2026 22:19 PM IST
Share

ਦੀਵਾਲੀ ਦੇ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਰੋਕਣ ਅਤੇ ਮਿਲਾਵਟਖੋਰਾਂ ਤੇ ਸ਼ਿਕੰਜਾ ਕੱਸਣ ਲਈ ਫੂਡ ਸੇਫ਼ਟੀ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਵੱਡੀ ਮੁਹਿੰਮ ਵਿੱਢੀ ਗਈ ਹੈ। ਜ਼ਿਲ੍ਹਾ ਸਿਹਤ ਅਫ਼ਸਰ (ਡੀ.ਐੱਚ.ਓ.) ਡਾ. ਆਸ਼ੀਸ਼ ਚਾਵਲਾ ਦੀ ਅਗਵਾਈ ਹੇਠਲੀ ਵਿਸ਼ੇਸ਼ ਟੀਮ ਨੇ ਵੱਖ-ਵੱਖ ਕੋਲਡ ਸਟੋਰਾਂ ਤੇ ਅਚਨਚੇਤ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਕੋਲਡ ਸਟੋਰਾਂ ਅੰਦਰ ਪਿਛਲੇ ਕਰੀਬ 2 ਤੋਂ 3 ਮਹੀਨਿਆਂ ਤੋਂ ਸਟੋਰ ਕਰਕੇ ਰੱਖੀ ਗਈ ਇੱਕ ਟਨ ਤੋਂ ਵੱਧ ਬਾਸੀ ਤੇ ਖ਼ਰਾਬ ਮਠਿਆਈ ਬਰਾਮਦ ਕਰਕੇ ਮੌਕੇ ਤੇ ਹੀ ਨਸ਼ਟ ਕਰਵਾਈ ਗਈ। ਇਸ ਦੇ ਨਾਲ ਹੀ ਟੀਮ ਵੱਲੋਂ ਗੁਲਾਬ ਜਾਮੁਨ, ਪੇਠਾ ਅਤੇ ਰਸਗੁੱਲੇ ਦੇ 3 ਵੱਖ-ਵੱਖ ਸੈਂਪਲ ਭਰ ਕੇ ਜਾਂਚ ਲਈ ਲੈਬਾਰਟਰੀ ਭੇਜੇ ਗਏ ਹਨ। ਵਿਭਾਗ ਦੀ ਇਸ ਸਖ਼ਤ ਕਾਰਵਾਈ ਦਾ ਮੁੱਖ ਮੰਤਵ ਤਿਉਹਾਰਾਂ ਮੌਕੇ ਬਾਜ਼ਾਰ ਵਿੱਚ ਪੁਰਾਣੀ ਤੇ ਮਿਆਦ ਪੁੱਗ ਚੁੱਕੀ ਮਠਿਆਈ ਦੀ ਵਿਕਰੀ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣਾ ਹੈ।

ਕੋਲਡ ਸਟੋਰਾਂ ਚ ਮਹੀਨਿਆਂ ਤੋਂ ਡੰਪ ਕੀਤੀਆਂ ਸਨ ਮਠਿਆਈਆਂ

ਫੂਡ ਸੇਫ਼ਟੀ ਵਿਭਾਗ ਵੱਲੋਂ ਕੀਤੀ ਗਈ ਬਾਰੀਕੀ ਨਾਲ ਜਾਂਚ ਦੌਰਾਨ ਇਹ ਖ਼ੁਲਾਸਾ ਹੋਇਆ ਕਿ ਕੁਝ ਹਲਵਾਈਆਂ ਵੱਲੋਂ ਤਿਆਰ ਕੀਤੀਆਂ ਗਈਆਂ ਮਠਿਆਈਆਂ ਲੰਬੇ ਸਮੇਂ ਤੋਂ ਕੋਲਡ ਸਟੋਰਾਂ ਵਿੱਚ ਰੱਖੀਆਂ ਹੋਈਆਂ ਸਨ। ਇਨ੍ਹਾਂ ਵਿੱਚ ਵੱਡੀ ਮਾਤਰਾ ਵਿੱਚ ਪੇਠਾ, ਰਸਗੁੱਲੇ, ਗੁਲਾਬ ਜਾਮੁਨ ਅਤੇ ਹੋਰ ਕਈ ਕਿਸਮਾਂ ਦੀਆਂ ਮਠਿਆਈਆਂ ਸ਼ਾਮਲ ਸਨ। ਵਿਭਾਗੀ ਟੀਮ ਨੇ ਨਿਰਧਾਰਿਤ ਸਰਕਾਰੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਇੱਕ ਟਨ ਤੋਂ ਵੱਧ ਮਠਿਆਈਆਂ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ। ਅਧਿਕਾਰੀਆਂ ਅਨੁਸਾਰ ਦੀਵਾਲੀ ਦੇ ਦਿਨਾਂ ਵਿੱਚ ਮਠਿਆਈਆਂ ਦੀ ਖ਼ਪਤ ਅਚਾਨਕ ਬਹੁਤ ਜ਼ਿਆਦਾ ਵੱਧ ਜਾਂਦੀ ਹੈ, ਜਿਸ ਦਾ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਕੁਝ ਮੁਨਾਫ਼ਾਖੋਰ ਪੁਰਾਣੇ ਤੇ ਬਾਸੀ ਸਟਾਕ ਨੂੰ ਬਾਜ਼ਾਰ ਵਿੱਚ ਖਪਾਉਣ ਦੀ ਤਾਕ ਵਿੱਚ ਸਨ। ਇਸੇ ਖ਼ਦਸ਼ੇ ਦੇ ਚੱਲਦਿਆਂ ਕੋਲਡ ਸਟੋਰਾਂ ਦੀ ਲਗਾਤਾਰ ਪੜਤਾਲ ਕੀਤੀ ਜਾ ਰਹੀ ਹੈ।

ਦੁੱਧ, ਪਨੀਰ ਅਤੇ ਖੋਆ ‘ਤੇ ਵੀ ਵਿਭਾਗ ਦੀ ਤਿੱਖੀ ਨਜ਼ਰ

ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਤੋਂ ਇਲਾਵਾ ਦੁੱਧ, ਪਨੀਰ, ਖੋਆ ਅਤੇ ਡੇਅਰੀ ਨਾਲ ਸਬੰਧਤ ਹੋਰ ਉਤਪਾਦਾਂ ਦੀ ਮੰਗ ਵਿੱਚ ਵੀ ਭਾਰੀ ਉਛਾਲ ਆਉਂਦਾ ਹੈ। ਅਜਿਹੇ ਹਾਲਾਤਾਂ ਵਿੱਚ ਕੁਝ ਵਪਾਰੀ ਵੱਧ ਮੁਨਾਫ਼ਾ ਕਮਾਉਣ ਦੇ ਲਾਲਚ ਵਿੱਚ ਗੈਰ-ਮਿਆਰੀ, ਮਿਲਾਵਟੀ ਜਾਂ ਗ਼ਲਤ ਢੰਗ ਨਾਲ ਸਟੋਰ ਕੀਤੀਆਂ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਦੀ ਕੋਸ਼ਿਸ਼ ਕਰਦੇ ਹਨ। ਅਜਿਹੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਮਠਿਆਈਆਂ ਦੀਆਂ ਦੁਕਾਨਾਂ, ਡੇਅਰੀਆਂ, ਪ੍ਰੋਡਕਸ਼ਨ ਯੂਨਿਟਾਂ ਅਤੇ ਕੋਲਡ ਸਟੋਰਾਂ ਦੀ ਨਿਯਮਿਤ ਤੇ ਅਚਨਚੇਤ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਖ਼ੁਰਾਕੀ ਵਸਤਾਂ ਦੀ ਗੁਣਵੱਤਾ, ਬਣਾਉਣ ਵਾਲੀ ਥਾਂ ਦੀ ਸਾਫ਼-ਸਫ਼ਾਈ, ਸਟੋਰੇਜ ਦੇ ਪ੍ਰਬੰਧ ਅਤੇ ਨਿਰਧਾਰਿਤ ਤਾਪਮਾਨ ਨਾਲ ਜੁੜੇ ਨਿਯਮਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਡਾ. ਚਾਵਲਾ ਨੇ ਸਮੂਹ ਮਠਿਆਈ ਵਿਕਰੇਤਾਵਾਂ ਅਤੇ ਡੇਅਰੀ ਕਾਰੋਬਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਸਿਰਫ਼ ਤਾਜ਼ੀਆਂ, ਮਿਆਰੀ ਅਤੇ ਸੁਰੱਖਿਅਤ ਮਠਿਆਈਆਂ ਹੀ ਲੋਕਾਂ ਨੂੰ ਵੇਚਣ। ਖਾਣ-ਪੀਣ ਦੀਆਂ ਚੀਜ਼ਾਂ ਤਿਆਰ ਕਰਨ ਅਤੇ ਉਨ੍ਹਾਂ ਨੂੰ ਸਟੋਰ ਕਰਨ ਦੌਰਾਨ ਉੱਚ ਪੱਧਰੀ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਤਹਿਤ ਤੈਅ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨਾ ਅਤੇ ਜਾਇਜ਼ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਰੱਖਣਾ ਹਰੇਕ ਕਾਰੋਬਾਰੀ ਲਈ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵਿਭਾਗ ਦੀ ਇਹ ਵਿਸ਼ੇਸ਼ ਚੈਕਿੰਗ ਮੁਹਿੰਮ ਸਿਰਫ਼ ਦੀਵਾਲੀ ਤੱਕ ਹੀ ਸੀਮਤ ਨਹੀਂ ਰਹੇਗੀ, ਸਗੋਂ ਤਿਉਹਾਰਾਂ ਤੋਂ ਬਾਅਦ ਵੀ ਲਗਾਤਾਰ ਜਾਰੀ ਰਹੇਗੀ।

ਲੋਕਾਂ ਨੂੰ ਸੁਚੇਤ ਰਹਿਣ ਅਤੇ ਜਾਗਰੂਕ ਹੋਣ ਦੀ ਅਪੀਲ

ਫੂਡ ਸੇਫ਼ਟੀ ਵਿਭਾਗ ਨੇ ਆਮ ਲੋਕਾਂ ਨੂੰ ਵੀ ਚੌਕਸ ਰਹਿਣ ਦੀ ਅਪੀਲ ਕੀਤੀ ਹੈ ਕਿ ਦੀਵਾਲੀ ਮੌਕੇ ਮਠਿਆਈਆਂ ਹਮੇਸ਼ਾ ਸਾਫ਼-ਸੁਥਰੀਆਂ ਅਤੇ ਲਾਇਸੈਂਸ ਪ੍ਰਾਪਤ ਦੁਕਾਨਾਂ ਤੋਂ ਹੀ ਖ਼ਰੀਦੀਆਂ ਜਾਣ। ਸਸਤੀਆਂ ਮਠਿਆਈਆਂ ਦੇ ਲਾਲਚ ਵਿੱਚ ਆ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਨਾਲ ਸਮਝੌਤਾ ਨਾ ਕੀਤਾ ਜਾਵੇ। ਖੁੱਲ੍ਹੇ ਵਿੱਚ ਪਈਆਂ, ਬਾਸੀ ਜਾਂ ਸ਼ੱਕੀ ਗੁਣਵੱਤਾ ਵਾਲੀਆਂ ਮਠਿਆਈਆਂ ਖ਼ਰੀਦਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ। ਜੇਕਰ ਕਿਸੇ ਵੀ ਵਿਅਕਤੀ ਨੂੰ ਕਿਤੇ ਮਿਲਾਵਟੀ ਜਾਂ ਸ਼ੱਕੀ ਖ਼ੁਰਾਕੀ ਵਸਤਾਂ ਦੀ ਵਿਕਰੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਫੂਡ ਸੇਫ਼ਟੀ ਵਿਭਾਗ ਨੂੰ ਦੇਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਸਕੇ।

Follow Us
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...