Ludhiana Gas Leak ਮਾਮਲੇ ‘ਚ FIR ਦਰਜ, ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਦਿੱਤੇ ਹੁਕਮ
Ludhiana Gas Leak: ਲੁਧਿਆਣਾ 'ਚ ਦੇ ਗਿਆਸਪੁਰਾ ਇਲਾਕੇ 'ਚ 30 ਅਪ੍ਰੈਲ ਨੂੰ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਲੁਧਿਆਣਾ ਗੈਸ ਮਾਮਲੇ ਵਿੱਚ ਅਣਪਛਾਤਿਆਂ ਖਿਲਾਫ ਮਾਮਲ ਦਰਜ ਕਰ ਲਿਆ ਹੈ।
Ludhiana Gas Leak: ਲੁਧਿਆਣਾ ਦੇ ਗਿਆਸਪੁਰਾ (Gyaspura) ਇਲਾਕੇ ‘ਚ ਐਤਵਾਰ ਸਵੇਰੇ ਗੈਸ ਲੀਕ ਹੋਣ ਕਾਰਨ 2 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਲੁਧਿਆਣਾ ਪੁਲਿਸ ਵੱਲੋਂ ਗੈਰ- ਇਰਾਦਤਨ ਕਤਲ ਦਾ ਕੇਸ ਦਰਜ ਕਰਅਣਪਛਾਤਿਆਂ ਖਿਲਾਫ ਮਾਮਲ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਐਡੀਜੀਪੀ ਲਾਅ ਐਂਡ ਆਰਡਰ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।
ਮੁਲਜ਼ਮਾਂ ਖਿਲਾਫ ਹੋਵੇਗੀ ਸਖਤ ਕਾਰਵਾਈ
ਲੁਧਿਆਣਾ ਗੈਸ ਲੀਕ ਮਾਮਲੇ (Ludhiana Gas Leak) ‘ਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ‘ਚ ਵੱਖ-ਵੱਖ ਥਾਵਾਂ ਤੋਂ ਸੈਂਪਲ ਲਏ ਗਏ ਹਨ, ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਤੱਕ 11 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਜਤਾਇਆ ਦੁੱਖ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ (Health Minister Balbir Singh) ਨੇ ਲੁਧਿਆਣਾ ਗੈਸ ਮਾਮਲੇ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਅਤੇ ਬਿਮਾਰਾਂ ਨੂੰ 50-50 ਹਜ਼ਾਰ ਦੇਣ ਦਾ ਐਲਾਨ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਦਰਦਨਾਕ ਹਾਦਸਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਜਿਹੜੇ ਜਖਮੀ ਹੋਏ ਹਨ ਉਨ੍ਹਾਂ ਦੀ ਹਾਲਤ ਠੀਕ ਹੈ ਅਤੇ ਬੀਮਾਰਾਂ ਦਾ ਇਲਾਜ ਮੁਫਤ ਹੋ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰ ਹੋਣ ਦੇ ਨਾਤੇ ਉਹ ਖੁਦ ਹੈਰਾਨ ਹਨ ਕਿ ਸੀਵਰੇਜ ਦੀ ਇਹੋ ਜਿਹੀ ਕਿਹੜੀ ਗੈਸ ਹੈ ਜਿਸ ਨਾਲ ਏਨੀਆਂ ਮੌਤਾ ਹੋ ਗਈਆਂ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਗੈਸ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਦੋਂ ਬਾਅਦ ਹੀ ਸਚਾਈ ਸਾਹਮਣੇ ਆਵੇਗੀ। ਉੱਧਰ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਮੁਆਇਨਾ ਕਰਨ ਵਾਲੇ ਡਾਕਟਰ ਨੇ ਦੱਸਿਆ ਕਿ ਦਿਮਾਗ ਤੱਕ ਜ਼ਹਿਰ ਪਹੁੰਚਣ ਕਾਰਨ ਮੌਤਾਂ ਹੋਈਆਂ ਹਨ।