ਲੁਧਿਆਣਾ ਦੇ ਸਰਕਾਰੀ ਗੋਦਾਮ ‘ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ 14 ਫਾਇਰ ਬ੍ਰਿਗੇਡ ਗੱਡੀਆਂ ਭੇਜੀਆਂ ਗਈਆਂ, ਪਰ ਸ਼ਹਿਰ ਵਿੱਚ ਭਾਰੀ ਟ੍ਰੈਫਿਕ ਜਾਮ ਹੋਣ ਕਾਰਨ ਕੁਝ ਫਾਇਰ ਬ੍ਰਿਗੇਡ ਗੱਡੀਆਂ ਰਸਤੇ ਵਿੱਚ ਫਸ ਗਈਆਂ। ਅੱਗ ਦੇ ਸੰਘਣੇ ਕਾਲੇ ਧੂੰਏਂ ਨੇ ਪੂਰੇ ਅਸਮਾਨ ਨੂੰ ਢੱਕ ਲਿਆ, ਜਿਸ ਨਾਲ ਆਲੇ ਦੁਆਲੇ ਦੇ ਖੇਤਰਾਂ ਵਿੱਚ ਵਿਜੀਬਲਿਟੀ ਘੱਟ ਗਈ।

ਐਤਵਾਰ ਸ਼ਾਮ ਨੂੰ ਲੁਧਿਆਣਾ ਦੇ ਇੱਕ ਸਰਕਾਰੀ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਸਰਾਭਾ ਨਗਰ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਨੇੜੇ ਸਥਿਤ ਗੋਦਾਮ ਵਿੱਚੋਂ ਉੱਠਦੀਆਂ ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ 14 ਫਾਇਰ ਬ੍ਰਿਗੇਡ ਗੱਡੀਆਂ ਭੇਜੀਆਂ ਗਈਆਂ, ਪਰ ਸ਼ਹਿਰ ਵਿੱਚ ਭਾਰੀ ਟ੍ਰੈਫਿਕ ਜਾਮ ਹੋਣ ਕਾਰਨ ਕੁਝ ਫਾਇਰ ਬ੍ਰਿਗੇਡ ਗੱਡੀਆਂ ਰਸਤੇ ਵਿੱਚ ਫਸ ਗਈਆਂ। ਅੱਗ ਦੇ ਸੰਘਣੇ ਕਾਲੇ ਧੂੰਏਂ ਨੇ ਪੂਰੇ ਅਸਮਾਨ ਨੂੰ ਢੱਕ ਲਿਆ, ਜਿਸ ਨਾਲ ਆਲੇ ਦੁਆਲੇ ਦੇ ਖੇਤਰਾਂ ਵਿੱਚ ਵਿਜੀਬਲਿਟੀ ਘੱਟ ਗਈ। ਇਸ ਕਾਰਨ ਵਾਹਨ ਚਾਲਕਾਂ ਨੂੰ ਸੜਕਾਂ ‘ਤੇ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਸਥਾਨਕ ਨਿਵਾਸੀ ਆਪਣੇ ਘਰਾਂ ਦੀਆਂ ਛੱਤਾਂ ਤੋਂ ਇਸ ਭਿਆਨਕ ਦ੍ਰਿਸ਼ ਨੂੰ ਦੇਖਦੇ ਰਹੇ। ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਾਂਚ ਜਾਰੀ ਹੈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਅੱਗ ਦੀਆਂ ਲਪਟਾਂ ਬਹੁਤ ਉੱਚੀਆਂ ਉਠ ਰਹੀਆਂ ਹਨ, ਜਿਨ੍ਹਾਂ ਨੂੰ ਬੁਝਾਉਣ ਲਈ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚੀਆਂ ਹਨ। ਅੱਗ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਨਗਰ ਨਿਗਮ ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਕਦਮ ਚੁੱਕੀ ਜਾ ਰਹੇ ਹਨ। ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਹੈ ਕਿ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।