AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਦੇ ਸਰਕਾਰੀ ਸਕੂਲ ‘ਚ ਹੈੱਡ ਟੀਚਰ ਦੀ ਅਚਾਨਕ ਮੌਤ, ਸੀਨੇ ‘ਚ ਉੱਠੀ ਸੀ ਦਰਦ

ਹਰਜੀਤ ਗਰੇਵਾਲ ਰੋਜ਼ਾਨਾ ਦੀ ਤਰ੍ਹਾਂ ਮੰਗਲਵਾਰ ਸਵੇਰੇ ਸਕੂਲ ਪਹੁੰਚੇ ਸਨ। ਉਨ੍ਹਾਂ ਨੇ ਸਵੇਰੇ ਪ੍ਰਾਰਥਨਾ ਸਭਾ 'ਚ ਹਿੱਸਾ ਲਿਆ ਤੇ ਇਸ ਤੋਂ ਬਾਅਦ ਦੋ ਕਲਾਸਾਂ ਵੀ ਲਗਾਈਆਂ। ਸਾਥੀ ਅਧਿਆਪਕਾਂ ਮੁਤਾਬਕ ਉਸ ਸਮੇਂ ਉਹ ਬਿਲਕੁਲ ਸਹੀ ਨਜ਼ਰ ਆ ਰਹੇ ਸਨ ਤੇ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਮਹਿਸੂਸ ਨਹੀਂ ਹੋ ਰਹੀ ਸੀ।

ਲੁਧਿਆਣਾ ਦੇ ਸਰਕਾਰੀ ਸਕੂਲ 'ਚ ਹੈੱਡ ਟੀਚਰ ਦੀ ਅਚਾਨਕ ਮੌਤ, ਸੀਨੇ 'ਚ ਉੱਠੀ ਸੀ ਦਰਦ
rajinder-arora-ludhiana
| Updated On: 02 Sep 2026 15:04 PM IST
Share

ਲੁਧਿਆਣਾ ਦੇ ਸਰਕਾਰੀ ਪ੍ਰਾਈਮਰੀ ਸਕੂਲ ਹੈਬੋਵਾਲ ਖੁਰਦ ‘ਚ ਮੰਗਲਵਾਰ ਨੂੰ ਸਕੂਲ ਦੇ ਹੈੱਡ ਟੀਚਰ ਹਰਜੀਤ ਗਰੇਵਾਲ ਦੀ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਮੌਤ ਹੋ ਗਈ। ਸੀਨੇ ‘ਚ ਦਰਦ ਦੀ ਸ਼ਿਕਾਇਤ ਕਰਨ ਤੋਂ ਬਾਅਦ ਉਹ ਪਾਣੀ ਪੀਂਦੇ ਸਮੇਂ ਅਚਾਨਕ ਮੂੰਹ ਦੇ ਭਾਰ ਜ਼ਮੀਨ ਤੇ ਡਿੱਗ ਪਏ। ਸਾਥੀ ਅਧਿਆਪਕਾਂ ਨੇ ਉਨ੍ਹਾਂ ਨੂੰ ਤੁਰੰਤ ਨੇੜਲੇ ਮੁਹੱਲਾ ਕਲੀਨਿਕ ਪਹੁੰਚਾਇਆ, ਜਿੱਥੋਂ ਉਨ੍ਹਾਂ ਨੂੰ ਐਂਬੂਲੈਂਸ ਬੁਲਾ ਕੇ ਡੀਐਮਸੀ ਲਿਜਾਇਆ ਗਿਆ। ਹਸਪਤਾਲ ਪਹੁੰਚਣ ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਮੁਤਾਬਕ ਹਰਜੀਤ ਗਰੇਵਾਲ ਰੋਜ਼ਾਨਾ ਦੀ ਤਰ੍ਹਾਂ ਮੰਗਲਵਾਰ ਸਵੇਰੇ ਸਕੂਲ ਪਹੁੰਚੇ ਸਨ। ਉਨ੍ਹਾਂ ਨੇ ਸਵੇਰੇ ਪ੍ਰਾਰਥਨਾ ਸਭਾ ‘ਚ ਹਿੱਸਾ ਲਿਆ ਤੇ ਇਸ ਤੋਂ ਬਾਅਦ ਦੋ ਕਲਾਸਾਂ ਵੀ ਲਗਾਈਆਂ। ਸਾਥੀ ਅਧਿਆਪਕਾਂ ਮੁਤਾਬਕ ਉਸ ਸਮੇਂ ਉਹ ਬਿਲਕੁਲ ਸਹੀ ਨਜ਼ਰ ਆ ਰਹੇ ਸਨ ਤੇ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਮਹਿਸੂਸ ਨਹੀਂ ਹੋ ਰਹੀ ਸੀ।

ਕਲਾਸਾਂ ਦਾ ਰਾਊਂਡ ਕਰਦੇ ਸਮੇਂ ਵਿਗੜੀ ਤਬੀਅਤ

ਦੁਪਹਿਰ ਦੇ ਸਮੇਂ ਹਰਜੀਤ ਗਰੇਵਾਲ ਸਕੂਲ ਦੀਆਂ ਕਲਾਸਾਂ ਦਾ ਰਾਊਂਡ ਕਰ ਰਹੇ ਸਨ। ਇਸੇ ਦੌਰਾਨ ਉਹ ਇੱਕ ਕਲਾਸ ‘ਚ ਪਹੁੰਚੇ, ਜਿੱਥੇ ਬੱਚਿਆਂ ਤੇ ਅਧਿਆਪਕ ਨਾਲ ਗੱਲਬਾਤ ਕਰਦੇ ਸਮੇਂ ਉਨ੍ਹਾਂ ਨੇ ਅਚਾਨਕ ਸੀਨੇ ‘ਚ ਦਰਦ ਹੋਣ ਦੀ ਸ਼ਿਕਾਇਤ ਕੀਤੀ। ਕਲਾਸ ‘ਚ ਮੌਜੂਦ ਅਧਿਆਪਕ ਨੇ ਉਨ੍ਹਾਂ ਨੂੰ ਪਾਣੀ ਦਾ ਗਿਲਾਸ ਦਿੱਤਾ। ਹਰਜੀਤ ਗਰੇਵਾਲ ਨੇ ਜਿਵੇਂ ਹੀ ਗਿਲਾਸ ਫੜਿਆ, ਉਹ ਅਚਾਨਕ ਮੂੰਹ ਦੇ ਭਾਰ ਜ਼ਮੀਨ ਤੇ ਡਿੱਗ ਪਏ। ਇਸ ਤੋਂ ਬਾਅਦ ਸਾਥੀ ਅਧਿਆਪਕ ਤੁਰੰਤ ਉਨ੍ਹਾਂ ਦੀ ਮਦਦ ਲਈ ਪਹੁੰਚੇ।

ਅਧਿਆਪਕਾਂ ਨੇ ਸੀਪੀਆਰ ਦੇ ਕੇ ਬਚਾਉਣ ਦੀ ਕੀਤੀ ਕੋਸ਼ਿਸ਼

ਸਾਥੀ ਅਧਿਆਪਕਾਂ ਨੇ ਹਰਜੀਤ ਗਰੇਵਾਲ ਨੂੰ ਸੰਭਾਲਣ ਦੇ ਨਾਲ ਸੀਪੀਆਰ ਦੇਣ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਦੇ ਸਰੀਰ ‘ਚ ਕੋਈ ਹਲਚਲ ਨਜ਼ਰ ਨਹੀਂ ਆਈ ਤਾਂ ਉਨ੍ਹਾਂ ਨੂੰ ਤੁਰੰਤ ਨੇੜਲੇ ਮੁਹੱਲਾ ਕਲੀਨਿਕ ਲਿਜਾਇਆ ਗਿਆ। ਇਸ ਦੇ ਨਾਲ ਹੀ ਐਂਬੂਲੈਂਸ ਵੀ ਬੁਲਾਈ ਗਈ। ਕਲੀਨਿਕ ‘ਚ ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਡੀਐਸੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Follow Us
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...