ਲੁਧਿਆਣਾ ਹੈਂਡ ਗ੍ਰਨੇਡ ਮਾਮਲੇ ‘ਚ NIA ਦੀ ਐਂਟਰੀ: ਕੇਂਦਰੀ ਏਜੰਸੀ ਨੇ ਪੁਲਿਸ ਤੋਂ ਲਈ ਕੇਸ ਦੀ ਜਾਣਕਾਰੀ, ਰਾਡਾਰ ‘ਤੇ ਵਿਦੇਸ਼ੀ ਹੈਂਡਲਰ
Ludhiana Hand Grenade Case: ਲੁਧਿਆਣਾ ਹੈਂਡ ਗ੍ਰਨੇਡ ਮਾਮਲੇ 'ਚ NIA ਦੀ ਐਂਟਰੀ ਹੋ ਗਈ ਹੈ। ਕੇਂਦਰੀ ਏਜੰਸੀ ਦੇ ਸੀਨੀਅਰ ਅਧਿਕਾਰੀਆਂ ਨੇ ਅੱਤਵਾਦੀ ਸਾਜ਼ਿਸ਼ ਅਤੇ ਮਾਮਲੇ ਵਿੱਚ ਸ਼ਾਮਲ ਅੰਤਰਰਾਸ਼ਟਰੀ ਸਬੰਧਾਂ ਬਾਰੇ ਜਾਣਕਾਰੀ ਦਾ ਆਦਾਨ-ਪ੍ਰਦਾਨ ਕਰਨ ਲਈ ਸ਼ਹਿਰ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਉਣ ਲਈ ਲੁਧਿਆਣਾ ਪੁਲਿਸ ਦੀ ਪ੍ਰਸ਼ੰਸਾ ਵੀ ਕੀਤੀ।
ਲੁਧਿਆਣਾ ਵਿੱਚ ਪੁਲਿਸ ਵੱਲੋਂ ਹਾਲ ਹੀ ਵਿੱਚ ਨਾਕਾਮ ਕੀਤੇ ਗਏ ISI ਅੱਤਵਾਦੀ ਸਾਜ਼ਿਸ਼ ਦੀ ਜਾਂਚ ਵਿੱਚ ਹੁਣ ਕੇਂਦਰੀ ਜਾਂਚ ਏਜੰਸੀ (NIA) ਦੀ ਐਂਟਰੀ ਹੋ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ ਨਾਲ ਜੁੜੇ 10 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਕੇਂਦਰੀ ਏਜੰਸੀ ਨੇ ਲੁਧਿਆਣਾ ਪੁਲਿਸ ਦੀ ਕੀਤੀ ਪ੍ਰਸ਼ੰਸਾ
ਕੇਂਦਰੀ ਏਜੰਸੀ ਦੇ ਸੀਨੀਅਰ ਅਧਿਕਾਰੀਆਂ ਨੇ ਅੱਤਵਾਦੀ ਸਾਜ਼ਿਸ਼ ਅਤੇ ਮਾਮਲੇ ਵਿੱਚ ਸ਼ਾਮਲ ਅੰਤਰਰਾਸ਼ਟਰੀ ਸਬੰਧਾਂ ਬਾਰੇ ਜਾਣਕਾਰੀ ਦਾ ਆਦਾਨ-ਪ੍ਰਦਾਨ ਕਰਨ ਲਈ ਸ਼ਹਿਰ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਉਣ ਲਈ ਲੁਧਿਆਣਾ ਪੁਲਿਸ ਦੀ ਪ੍ਰਸ਼ੰਸਾ ਵੀ ਕੀਤੀ।
NIA ਨੇ ਅਧਿਕਾਰੀਆਂ ਤੋਂ ਲਈ ਮਾਮਲੇ ਦੀ ਜਾਣਕਾਰੀ
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਡੀਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਐਨਆਈਏ ਦੀ ਇੱਕ ਟੀਮ ਨੇ ਏਜੰਸੀ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ ਅਤੇ ਪੂਰੀ ਅੱਤਵਾਦੀ ਸਾਜ਼ਿਸ਼ ਅਤੇ ਵਿਦੇਸ਼ੀ ਹੈਂਡਲਰਾਂ ਦੀ ਭੂਮਿਕਾ ਬਾਰੇ ਜਾਣਕਾਰੀ ਇਕੱਠੀ ਕੀਤੀ।
ACP-ਰੈਂਕ ਦੇ ਅਧਿਕਾਰੀ ਨਾਲ ਐਨਆਈਏ ਅਧਿਕਾਰੀਆਂ ਨੇ ਮੁਲਾਕਾਤ ਕੀਤੀ। ਜਿਨ੍ਹਾਂ ਨੇ ਉਸ ਨੂੰ ਦੱਸਿਆ ਕਿ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਨੇ ਆਪਣੇ ਵਿਦੇਸ਼ੀ ਹੈਂਡਲਰਾਂ ਰਾਹੀਂ ਲੁਧਿਆਣਾ ਦੇ ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਗ੍ਰਨੇਡ ਹਮਲਾ ਕਰਨ ਦੀ ਯੋਜਨਾ ਬਣਾਈ ਸੀ ਪਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਈਐਸਆਈ ਨੇ ਇਹ ਕੰਮ ਕੁਝ ਸ਼ੱਕੀ ਨੌਜਵਾਨਾਂ ਨੂੰ ਸੌਂਪਿਆ ਸੀ।
ਏਜੰਸੀ ਦੇ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤੇ ਗਏ ਦਸ ਸ਼ੱਕੀਆਂ ਅਤੇ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ। ਇਹ ਵਿਦੇਸ਼ੀ ਹੈਂਡਲਰ ਹੁਣ NIA ਦੇ ਰਾਡਾਰ ‘ਤੇ ਹਨ।
ਇਹ ਵੀ ਪੜ੍ਹੋ
ਵਿਦੇਸ਼ੀ ਸਬੰਧਾਂ ‘ਤੇ ਚੰਗੀ ਤਰ੍ਹਾਂ ਜਾਂਚ ਕਰੇਗੀ ਟੀਮ
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਆਈਐਸਆਈ ਏਜੰਟ ਅਜੈ ਮਲੇਸ਼ੀਆ, ਜੱਸ ਬਹਿਬਲ ਅਤੇ ਪਵਨਦੀਪ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਲਈ ਕੰਮ ਕਰ ਰਹੇ ਹਨ। ਇਸ ਲਈ ਇਸ ਮਾਮਲੇ ਵਿੱਚ ਐਨਆਈਏ ਦਾ ਦਖਲ ਜ਼ਰੂਰੀ ਸੀ। ਏਜੰਸੀ ਹੁਣ ਆਪਣੀ ਜਾਂਚ ਸ਼ੁਰੂ ਕਰ ਸਕਦੀ ਹੈ ਅਤੇ ਵਿਦੇਸ਼ੀ ਸਬੰਧਾਂ ਦੀ ਚੰਗੀ ਤਰ੍ਹਾਂ ਜਾਂਚ ਕਰੇਗੀ।
ਏਜੰਸੀ ਕੋਲ ਹੋਰ ਸਰੋਤ ਹੋਣਗੇ ਅਤੇ ਉਹ ਵਿਦੇਸ਼ਾਂ ਵਿੱਚ ਆਪਣੇ ਹਮਰੁਤਬਾ ਨਾਲ ਗੱਲਬਾਤ ਵੀ ਸ਼ੁਰੂ ਕਰ ਸਕਦੀ ਹੈ। ਹਾਲਾਂਕਿ, ਲੁਧਿਆਣਾ ਪੁਲਿਸ ਦੀ ਜਾਂਚ ਜਾਰੀ ਰਹੇਗੀ ਅਤੇ ਸ਼ਹਿਰ ਦੀ ਪੁਲਿਸ ਨੇ ਪਹਿਲਾਂ ਹੀ ਹੋਰ ਸ਼ੱਕੀਆਂ ਬਾਰੇ ਮਹੱਤਵਪੂਰਨ ਸੁਰਾਗ ਇਕੱਠੇ ਕਰ ਲਏ ਹਨ ਜੋ ISI ਏਜੰਟਾਂ ਦੇ ਸੰਪਰਕ ਵਿੱਚ ਵੀ ਹਨ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਦਸ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਵਿੱਚੋਂ ਛੇ ਨੂੰ ਫਰੀਦਕੋਟ ਅਤੇ ਗੰਗਾਨਗਰ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਲਿਆਂਦਾ ਗਿਆ ਸੀ। ਪੁਲਿਸ ਨੇ ਸ਼ੱਕੀਆਂ ਦੇ ਕਈ ਸੋਸ਼ਲ ਮੀਡੀਆ ਪ੍ਰੋਫਾਈਲ ਵੀ ਬਰਾਮਦ ਕੀਤੇ ਹਨ। ਜਿਨ੍ਹਾਂ ਰਾਹੀਂ ਉਹ ਵਿਦੇਸ਼ੀ ਆਈਐਸਆਈ ਹੈਂਡਲਰਾਂ ਨਾਲ ਸੰਪਰਕ ਕਰ ਰਹੇ ਸਨ।
