AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਦੇ ਹੋਟਲ ‘ਚ ਮਿਲੀ ਪ੍ਰਾਪਰਟੀ ਡੀਲਰ ਦੀ ਲਾਸ਼, ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲਿਆ; ਜਾਂਚ ਜਾਰੀ

ਲੁਧਿਆਣਾ ਦੇ ਪੱਖੋਵਾਲ ਰੋਡ ਤੇ ਇੱਕ ਹੋਟਲ ਵਿੱਚ ਵਿਅਕਤੀ ਵੱਲੋਂ ਸੁਸਾਈਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਵਿਅਕਤੀ ਦਾ ਨਾਮ ਸਤਨਾਮ ਸਿੰਘ ਹੈ ਅਤੇ ਹੋਟਲ ਪ੍ਰਬੰਧਕਾਂ ਦੇ ਦੱਸਣ ਮੁਤਾਬਕ ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਠਹਿਰਿਆ ਸੀ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਲੁਧਿਆਣਾ ਦੇ ਹੋਟਲ 'ਚ ਮਿਲੀ ਪ੍ਰਾਪਰਟੀ ਡੀਲਰ ਦੀ ਲਾਸ਼, ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲਿਆ; ਜਾਂਚ ਜਾਰੀ
rajinder-arora-ludhiana
| Updated On: 21 Sep 2026 16:13 PM IST
Share

ਲੁਧਿਆਣਾ ਦੇ ਇੱਕ ਹੋਟਲ ਵਿੱਚ ਸੋਮਵਾਰ ਨੂੰ ਇੱਕ ਪ੍ਰਾਪਰਟੀ ਡੀਲਰ ਦੀ ਲਾਸ਼ ਮਿਲੀ। ਉਹ ਪੱਖੋਵਾਲ ਦੇ ਹੋਟਲ ਦੀ 5ਵੀਂ ਮੰਜ਼ਿਲ ‘ਤੇ ਕਮਰਾ ਨੰਬਰ 508 ਵਿੱਚ ਰਹਿ ਰਿਹਾ ਸੀ। ਉਹ ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਰਹਿਣ ਆਇਆ ਸੀ। ਜਦੋਂ ਉਸ ਨੇ ਸੋਮਵਾਰ ਨੂੰ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਹੋਟਲ ਦੇ ਸਟਾਫ ਨੇ ਮਾਸਟਰ ਚਾਬੀ ਨਾਲ ਕਮਰਾ ਖੋਲ੍ਹਿਆ। ਪ੍ਰਾਪਰਟੀ ਡੀਲਰ ਦੀ ਲਾਸ਼ ਅੰਦਰ ਪਈ ਮਿਲੀ। ਪ੍ਰਾਪਰਟੀ ਡੀਲਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ।

ਸੂਚਨਾ ਮਿਲਣ ‘ਤੇ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰਕ ਮੈਂਬਰ ਵੀ ਹੋਟਲ ਪਹੁੰਚ ਗਏ। ਲਾਸ਼ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਪੁਲਿਸ ਫਿਲਹਾਲ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

ਮਿਲੀ ਜਾਣਕਾਰੀ ਮੁਤਾਬਕ ਸਤਨਾਮ ਸਿੰਘ ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਠਹਿਰਿਆ ਹੋਇਆ ਸੀ। ਹੋਟਲ ਪ੍ਰਬੰਧਕਾਂ ਦੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਕਮਰਾ ਖੁੱਲਾ ਵੇਖਿਆ ਤਾਂ ਉਹ ਅੰਦਰ ਗਏ ਤਾਂ ਸਤਨਾਮ ਸਿੰਘ ਨੂੰ ਕੋਈ ਸੁਧ ਬੁਧ ਨਹੀਂ ਸੀ ਇਸ ਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...