ਜਗਰਾਉਂ ‘ਚ ਸਕੂਲੀ ਬੱਸ ਹਾਦਸੇ ‘ਚ ਇੱਕ ਵਿਦਿਆਰਥੀ ਦੀ ਮੌਤ, ਸਕੂਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਇਲਜ਼ਾਮ

Updated On: 

06 Aug 2024 10:55 AM

Jagraon School Bus Accident: ਹਾਲਾਂਕਿ ਉਹਨਾਂ ਇਹ ਵੀ ਇਲਜ਼ਾਮ ਲਗਾਏ ਹਨ ਕਿ ਇਸ ਹਾਦਸੇ ਤੋਂ ਬਾਅਦ ਸਕੂਲ ਪ੍ਰਸ਼ਾਸਨ ਦਾ ਕੋਈ ਵੀ ਅਧਿਆਪਕ ਜਾਂ ਪ੍ਰਿੰਸੀਪਲ ਮੌਕੇ 'ਤੇ ਨਹੀਂ ਪਹੁੰਚਿਆ। ਇਸ ਦੌਰਾਨ ਉਹਨਾਂ ਸਕੂਲ ਪ੍ਰਸ਼ਾਸਨ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਹੈ ਕਿ ਇਸ ਸਕੂਲ ਬੱਸਾਂ ਦੀ ਵੀ ਹਾਲਤ ਖਸਤਾ ਹੈ ਜਿਸ ਨੂੰ ਦਰੁਸਤ ਕਰਨ ਦੀ ਜ਼ਰੂਰਤ ਹੈ।

ਜਗਰਾਉਂ ਚ ਸਕੂਲੀ ਬੱਸ ਹਾਦਸੇ ਚ ਇੱਕ ਵਿਦਿਆਰਥੀ ਦੀ ਮੌਤ, ਸਕੂਲ ਪ੍ਰਸ਼ਾਸਨ ਤੇ ਲਾਪਰਵਾਹੀ ਦੇ ਇਲਜ਼ਾਮ

ਜਗਰਾਉਂ 'ਚ ਸਕੂਲੀ ਬੱਸ ਹਾਦਸੇ ਇੱਕ ਵਿਦਿਆਰਥੀ ਦੀ ਮੌਤ, ਲਾਪਰਵਾਹੀ ਦੇ ਲੱਗੇ ਇਲਜ਼ਾਮ

Follow Us On

Jagraon School Bus Accident: ਜਗਰਾਉਂ ਦੇ ਸਨਮਤੀ ਵਿਮਲ ਜੈਨ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਇਸ ਦੌਰਾਨ ਪਹਿਲੀ ਕਲਾਸ ਦੇ ਵਿਦਿਆਰਥੀ ਦੀ ਜਾਨ ਚਲੀ ਗਈ। ਤਿੰਨ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾ ਦਿੱਤਾ ਗਿਆ ਹੈ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਦੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਡਰਾਇਵਰ ਨਾਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਧਰ ਇਸ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਪਿੰਡ ਦੇ ਲੋਕਾਂ ‘ਤੇ ਸਰਪੰਚ ਨੇ ਕਿਹਾ ਕਿ ਰੋਜ਼ਾਨਾ ਹੀ ਇਸ ਬੱਸ ਵਿੱਚ 50 ਦੇ ਕਰੀਬ ਬੱਚੇ ਹੁੰਦੇ ਹਨ। ਕਈ ਵਾਰ ਸਕੂਲ ਪ੍ਰਸ਼ਾਸਨ ਨੂੰ ਵੀ ਇਸ ਬਾਰੇ ਜਾਣੂ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ ਇਸ ਗੱਲਬਾਤ ਬਾਰੇ ਦੱਸਿਆ ਜਾਂਦਾ ਹੈ ਤਾਂ ਉਹ ਆਪਣੇ ਬੱਚੇ ਇਸ ਸਕੂਲ ਜੋ ਹਟਾਉਣ ਦੀ ਧਮਕੀ ਦਿੰਦੇ ਹਨ।

ਪਰਿਵਾਰਕ ਮੈਂਬਰਾ ਦੇ ਇਲਜ਼ਾਮ

ਹਾਲਾਂਕਿ ਉਹਨਾਂ ਇਹ ਵੀ ਇਲਜ਼ਾਮ ਲਗਾਏ ਹਨ ਕਿ ਇਸ ਹਾਦਸੇ ਤੋਂ ਬਾਅਦ ਸਕੂਲ ਪ੍ਰਸ਼ਾਸਨ ਦਾ ਕੋਈ ਵੀ ਅਧਿਆਪਕ ਜਾਂ ਪ੍ਰਿੰਸੀਪਲ ਮੌਕੇ ‘ਤੇ ਨਹੀਂ ਪਹੁੰਚਿਆ। ਇਸ ਦੌਰਾਨ ਉਹਨਾਂ ਸਕੂਲ ਪ੍ਰਸ਼ਾਸਨ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਹੈ ਕਿ ਇਸ ਸਕੂਲ ਬੱਸਾਂ ਦੀ ਵੀ ਹਾਲਤ ਖਸਤਾ ਹੈ ਜਿਸ ਨੂੰ ਦਰੁਸਤ ਕਰਨ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ: ਕੌਣ ਹੈ ਨਾਹਿਦ ਇਸਲਾਮ? ਜਿਸ ਨੇ ਬਾਂਗਲਾਦੇਸ਼ ਚ ਸ਼ੇਖ ਹਸੀਨਾ ਦਾ ਤਖਤਾ ਪਲਟਿਆ

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਦੀ ਗੱਲ ਕਹੀ ਹੈ। ਉਹਨਾਂ ਕਿਹਾ ਕਿ ਇਸ ਹਾਦਸੇ ਵਿੱਚ ਤਿੰਨ ਦੇ ਕਰੀਬ ਬੱਚੇ ਜ਼ਖ਼ਮੀ ਹੋਏ ਨੇ ਤੇ ਬਾਕੀ ਬੱਚੇ ਸੁਰਖਿਅਤ ਹਨ। ਉਹਨਾਂ ਕਿਹਾ ਕਿ ਇੱਕ ਬੱਚੇ ਦੀ ਮੌਤ ਹੋਈ ਹੈ ਇਸ ਮਾਮਲੇ ਵਿੱਚ ਪਰਿਵਾਰਿਕ ਮੈਂਬਰਾਂ ਅਤੇ ਬੱਸ ਡਰਾਈਵਰ ਪਾਸੋਂ ਪੁੱਛਗਿਛ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ।

Exit mobile version