ਨਾਮਜ਼ਦਗੀ ਭਰਨ ਦਾ ਆਖਰੀ ਦਿਨ, 22 IAS ਅਬਜ਼ਰਵਰ ਤਾਇਨਾਤ, 21 ਨੂੰ ਹੋਵੇਗੀ ਵੋਟਿੰਗ

Updated On: 

12 Dec 2024 12:47 PM

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਅਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ।

ਨਾਮਜ਼ਦਗੀ ਭਰਨ ਦਾ ਆਖਰੀ ਦਿਨ, 22 IAS ਅਬਜ਼ਰਵਰ ਤਾਇਨਾਤ, 21 ਨੂੰ ਹੋਵੇਗੀ ਵੋਟਿੰਗ

ਨਾਮਜ਼ਦਗੀ ਭਰਨ ਦਾ ਆਖਰੀ ਦਿਨ, 22 IAS ਅਬਜ਼ਰਵਰ ਤਾਇਨਾਤ, 21 ਨੂੰ ਹੋਵੇਗੀ ਵੋਟਿੰਗ

Follow Us On

ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਅੱਜ (ਵੀਰਵਾਰ) ਆਖਰੀ ਦਿਨ ਹੈ। ਚੋਣ ਕਮਿਸ਼ਨ ਵੱਲੋਂ 22 ਆਈਏਐਸ ਅਧਿਕਾਰੀਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਨੂੰ ਨਗਰ ਨਿਗਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦੋਂਕਿ ਬਾਕੀ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੀ ਅਬਜ਼ਰਵਰ ਤਾਇਨਾਤ ਕੀਤਾ ਗਿਆ ਹੈ।

ਅੱਜ ਤੋਂ ਹੀ ਹਰ ਇੱਕ ਅਧਿਕਾਰੀ ਆਪਣੀ ਡਿਊਟੀ ਨਿਭਾਵੇਗਾ। ਕਮਿਸ਼ਨ ਵੱਲੋਂ ਉਨ੍ਹਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਅਧਿਕਾਰੀ ਸਾਰੇ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ, ਚੋਣ ਸਬੰਧੀ ਸ਼ਿਕਾਇਤਾਂ ਅਤੇ ਚੋਣ ਜ਼ਾਬਤੇ ਸਬੰਧੀ ਆਪਣੀ ਭੂਮਿਕਾ ਨਿਭਾਉਣਗੇ।

ਨਾਮਜ਼ਦਗੀਆਂ ਭਰਨ ਲਈ ਸੰਗਰਾਮ

ਪੰਜਾਬ ਵਿੱਚ 9 ਦਸੰਬਰ ਤੋਂ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਹੈ ਪਰ ਹੁਣ ਤੱਕ ਪੰਜਾਬ ਭਰ ਵਿੱਚ 170 ਦੇ ਕਰੀਬ ਲੋਕ ਨਾਮਜ਼ਦਗੀ ਫਾਰਮ ਭਰ ਚੁੱਕੇ ਹਨ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਆਖਰੀ ਦਿਨ ਵੱਡੀ ਗਿਣਤੀ ‘ਚ ਲੋਕ ਨਾਮਜ਼ਦਗੀ ਦਾਖਲ ਕਰਨ ਲਈ ਜਾਣਗੇ। ਹਾਲਾਂਕਿ ਭਾਜਪਾ ਅਤੇ ਕਾਂਗਰਸ ਦਾ ਇਲਜ਼ਾਮ ਹੈ ਕਿ ਐਨਓਸੀ ਲੈਣ ਵਿੱਚ ਦਿੱਕਤ ਆ ਰਹੀ ਹੈ। ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਨਹੀਂ ਬੈਠੇ ਹਨ। ਹਾਲਾਂਕਿ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਜੇਕਰ ਤੁਸੀਂ ਹਲਫਨਾਮਾ ਦਿਓਗੇ ਤਾਂ ਸਵੀਕਾਰ ਕੀਤਾ ਜਾਵੇਗਾ।

5 ਸ਼ਹਿਰਾਂ ‘ਚ ਵੋਟਿੰਗ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਅਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ।

ਚੋਣਾਂ ਤੋਂ ਬਾਅਦ ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ। ਇਸ ਦੇ ਨਾਲ ਹੀ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ। ਅਮਨ-ਕਾਨੂੰਨ ਲਈ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪੋਲਿੰਗ ਸਟੇਸ਼ਨ ‘ਤੇ 3 ਵਿਅਕਤੀ ਹੋਣਗੇ। ਜੇਕਰ 2 ਪੋਲਿੰਗ ਸਟੇਸ਼ਨ ਹਨ ਤਾਂ ਉੱਥੇ 2 ਅਧਿਕਾਰੀ ਤਾਇਨਾਤ ਕੀਤੇ ਜਾਣਗੇ।

ਚੋਣਾਂ ਦੌਰਾਨ ਅਸਲਾ ਸੰਭਾਲਣ ਵਾਲਿਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੁਣ ਤੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਇਹ ਹੁਕਮ ਭੇਜੇ ਗਏ ਹਨ। ਡੀਸੀ ਦਫ਼ਤਰਾਂ ਨੂੰ ਆਪਣੇ ਪੱਧਰ ਤੇ ਹਥਿਆਰ ਜਮ੍ਹਾਂ ਕਰਵਾਉਣ ਦਾ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ।

Exit mobile version