AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ‘ਚ ਘਰ ਪਰਤ ਰਹੀ ਮਹਿਲਾ ਦੁਕਾਨਦਾਰ ਨੂੰ ਘੇਰ ਕੀਤੀ ਲੁੱਟ-ਖੋਹ, ਪੁਲਿਸ ਵੱਲੋਂ ਭਾਲ ਤੇਜ਼; CCTV ਫੁਟੇਜ ਆਈ ਸਾਹਮਣੇ

ਲੁਧਿਆਣਾ ਸ਼ਹਿਰ ਦੇ ਜਨਤਾ ਨਗਰ ਇਲਾਕੇ ਵਿੱਚ ਬੀਤੀ ਦੇਰ ਰਾਤ ਬੇਖ਼ੌਫ਼ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇੱਕ ਮਹਿਲਾ ਕਾਰੋਬਾਰੀ ਨੂੰ ਆਪਣਾ ਸ਼ਿਕਾਰ ਬਣਾਉਂਦਿਆਂ ਖੋਹ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਭਾਂਡਿਆਂ ਦੀ ਦੁਕਾਨ ਚਲਾਉਣ ਵਾਲੀ ਇਹ ਮਹਿਲਾ ਰਾਤ ਵੇਲੇ ਆਪਣੇ ਨੌਕਰ ਨਾਲ ਐਕਟਿਵਾ ਸਕੂਟਰ ਤੇ ਸਵਾਰ ਹੋ ਕੇ ਘਰ ਪਰਤ ਰਹੀ ਸੀ, ਜਦੋਂ ਰਸਤੇ ਵਿੱਚ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ। ਇਹ ਸਮੁੱਚੀ ਘਟਨਾ ਨੇੜੇ ਲੱਗੇ ਇੱਕ ਸੀਸੀਟੀਵੀ (CCTV) ਕੈਮਰੇ ਵਿੱਚ ਕੈਦ ਹੋ ਗਈ ਹੈ।

ਲੁਧਿਆਣਾ 'ਚ ਘਰ ਪਰਤ ਰਹੀ ਮਹਿਲਾ ਦੁਕਾਨਦਾਰ ਨੂੰ ਘੇਰ ਕੀਤੀ ਲੁੱਟ-ਖੋਹ, ਪੁਲਿਸ ਵੱਲੋਂ ਭਾਲ ਤੇਜ਼; CCTV ਫੁਟੇਜ ਆਈ ਸਾਹਮਣੇ
rajinder-arora-ludhiana
| Updated On: 27 Sep 2026 21:28 PM IST
Share

ਲੁਧਿਆਣਾ ਸ਼ਹਿਰ ਦੇ ਜਨਤਾ ਨਗਰ ਇਲਾਕੇ ਵਿੱਚ ਬੀਤੀ ਦੇਰ ਰਾਤ ਬੇਖ਼ੌਫ਼ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇੱਕ ਮਹਿਲਾ ਕਾਰੋਬਾਰੀ ਨੂੰ ਆਪਣਾ ਸ਼ਿਕਾਰ ਬਣਾਉਂਦਿਆਂ ਖੋਹ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਭਾਂਡਿਆਂ ਦੀ ਦੁਕਾਨ ਚਲਾਉਣ ਵਾਲੀ ਇਹ ਮਹਿਲਾ ਰਾਤ ਵੇਲੇ ਆਪਣੇ ਨੌਕਰ ਨਾਲ ਐਕਟਿਵਾ ਸਕੂਟਰ ਤੇ ਸਵਾਰ ਹੋ ਕੇ ਘਰ ਪਰਤ ਰਹੀ ਸੀ, ਜਦੋਂ ਰਸਤੇ ਵਿੱਚ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ। ਇਹ ਸਮੁੱਚੀ ਘਟਨਾ ਨੇੜੇ ਲੱਗੇ ਇੱਕ ਸੀਸੀਟੀਵੀ (CCTV) ਕੈਮਰੇ ਵਿੱਚ ਕੈਦ ਹੋ ਗਈ ਹੈ।

ਦੁਕਾਨ ਤੋਂ ਮਹਿਜ਼ 500 ਮੀਟਰ ਦੀ ਦੂਰੀ ਤੇ ਲੁਟੇਰਿਆਂ ਨੇ ਘੇਰਿਆ

ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਮਹਿਲਾ ਦੀ ਜਨਤਾ ਨਗਰ ਇਲਾਕੇ ਵਿੱਚ ਹੀ ਭਾਂਡਿਆਂ ਦੀ ਦੁਕਾਨ ਹੈ। ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਜਦੋਂ ਉਹ ਦੁਕਾਨ ਬੰਦ ਕਰਨ ਉਪਰੰਤ ਆਪਣੇ ਨੌਕਰ ਨਾਲ ਐਕਟਿਵਾ ਤੇ ਸਵਾਰ ਹੋ ਕੇ ਘਰ ਲਈ ਰਵਾਨਾ ਹੋਈ ਤਾਂ ਦੁਕਾਨ ਤੋਂ ਮਹਿਜ਼ 500 ਮੀਟਰ ਦੀ ਦੂਰੀ ਤੇ ਹੀ ਘਾਤ ਲਗਾ ਕੇ ਬੈਠੇ ਲੁਟੇਰਿਆਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ।

ਐਕਟਿਵਾ ਅੱਗੇ ਅੜਾਈ ਮੋਟਰਸਾਈਕਲ

ਸੀਸੀਟੀਵੀ ਫੁਟੇਜ ਵਿੱਚ ਸਾਫ਼ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਚੱਲਦੀ ਸੜਕ ਤੇ ਪਿੱਛਿਓਂ ਤੇਜ਼ ਰਫ਼ਤਾਰ ਨਾਲ ਆਏ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬੜੀ ਬੇਖ਼ੌਫ਼ੀ ਨਾਲ ਮਹਿਲਾ ਦੀ ਐਕਟਿਵਾ ਦੇ ਬਿਲਕੁਲ ਅੱਗੇ ਆਪਣਾ ਮੋਟਰਸਾਈਕਲ ਅੜਾ ਕੇ ਉਸ ਨੂੰ ਰੁਕਣ ਲਈ ਮਜਬੂਰ ਕਰ ਦਿੱਤਾ। ਇਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਦੇ ਪਿੱਛੇ ਬੈਠਾ ਨੌਜਵਾਨ ਥੱਲੇ ਉਤਰਿਆ ਅਤੇ ਉਸ ਨੇ ਮਹਿਲਾ ਨੂੰ ਜ਼ਬਰਦਸਤੀ ਫੜ ਕੇ ਝਪਟਾਮਾਰੀ ਸ਼ੁਰੂ ਕਰ ਦਿੱਤੀ।

ਬਚਾਅ ਲਈ ਆਏ ਨੌਕਰ ਨੂੰ ਧਮਕਾਇਆ

ਇਸ ਝੜਪ ਦੌਰਾਨ ਜਦੋਂ ਮਹਿਲਾ ਦੇ ਨੌਕਰ ਨੇ ਆਪਣੀ ਮਾਲਕਣ ਨੂੰ ਬਚਾਉਣ ਲਈ ਅੱਗੇ ਵਧਣ ਦਾ ਯਤਨ ਕੀਤਾ ਤਾਂ ਲੁਟੇਰਿਆਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਡਰਾ ਦਿੱਤਾ ਅਤੇ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਇਸ ਦੌਰਾਨ ਬਦਮਾਸ਼ ਮਹਿਲਾ ਦਾ ਪਰਸ ਜ਼ਬਰਦਸਤੀ ਖੋਹ ਕੇ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਖੋਹੇ ਗਏ ਪਰਸ ਵਿੱਚ ਮਹਿਲਾ ਦਾ ਕੀਮਤੀ ਮੋਬਾਈਲ ਫ਼ੋਨ ਅਤੇ ਨਕਦੀ ਮੌਜੂਦ ਸੀ।

ਪੁਲਿਸ ਕਰ ਰਹੀ ਹੈ CCTV ਫੁਟੇਜ ਦੀ ਜਾਂਚ

ਇਸ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ 6 ਦੇ ਐੱਸ.ਐੱਚ.ਓ. (SHO) ਨੇ ਦੱਸਿਆ ਕਿ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਆ ਚੁੱਕਾ ਹੈ। ਪੁਲਿਸ ਟੀਮਾਂ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲ ਰਹੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਪੀੜਤ ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਮੁਕੱਦਮਾ ਦਰਜ ਕਰਕੇ ਫ਼ਰਾਰ ਲੁਟੇਰਿਆਂ ਦੀ ਪੈੜ ਨੱਪਣ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ।

Follow Us
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...