AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ ਗਾਹਕ ਬਣ ਆਏ ਬਦਮਾਸ਼ਾਂ ਨੇ ਸੁਨਿਆਰੇ ‘ਤੇ ਕੀਤੇ ਚਾਕੂਆਂ ਨਾਲ ਵਾਰ, ਸੋਨਾ ਲੈ ਕੇ ਹੋਏ ਫ਼ਰਾਰ; CCTV ਫੂਟੇਜ ਆਈ ਸਾਹਮਣੇ

ਲੁਧਿਆਣਾ ਤੋਂ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਹਥਿਆਰਬੰਦ ਲੁਟੇਰਿਆਂ ਨੇ ਇੱਕ ਜਵੈਲਰੀ ਸ਼ਾਪ ਨੂੰ ਆਪਣਾ ਨਿਸ਼ਾਨਾ ਬਣਾਇਆ। ਦੋ ਬਦਮਾਸ਼ਾਂ ਨੇ ਦੁਕਾਨ ਦੇ ਅੰਦਰ ਵੜ ਕੇ ਨਾ ਸਿਰਫ਼ ਸੁਨਿਆਰੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ, ਬਲਕਿ ਉਸ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਲੁਧਿਆਣਾ 'ਚ ਗਾਹਕ ਬਣ ਆਏ ਬਦਮਾਸ਼ਾਂ ਨੇ ਸੁਨਿਆਰੇ 'ਤੇ ਕੀਤੇ ਚਾਕੂਆਂ ਨਾਲ ਵਾਰ, ਸੋਨਾ ਲੈ ਕੇ ਹੋਏ ਫ਼ਰਾਰ; CCTV ਫੂਟੇਜ ਆਈ ਸਾਹਮਣੇ
rajinder-arora-ludhiana
| Published: 22 May 2026 21:29 PM IST
Share

ਲੁਧਿਆਣਾ ਤੋਂ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਹਥਿਆਰਬੰਦ ਲੁਟੇਰਿਆਂ ਨੇ ਇੱਕ ਜਵੈਲਰੀ ਸ਼ਾਪ ਨੂੰ ਆਪਣਾ ਨਿਸ਼ਾਨਾ ਬਣਾਇਆ। ਦੋ ਬਦਮਾਸ਼ਾਂ ਨੇ ਦੁਕਾਨ ਦੇ ਅੰਦਰ ਵੜ ਕੇ ਨਾ ਸਿਰਫ਼ ਸੁਨਿਆਰੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ, ਬਲਕਿ ਉਸ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਆਸਾਨੀ ਨਾਲ ਫ਼ਰਾਰ ਹੋ ਗਏ। ਇਹ ਪੂਰੀ ਘਟਨਾ ਦੁਕਾਨ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਗਾਹਕ ਬਣ ਕੇ ਆਏ ਸਨ ਦੋਵੇਂ ਲੁਟੇਰੇ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਏਟੀਆਈ (ATI) ਰੋਡ ‘ਤੇ ਸਥਿਤ ਇੱਕ ਜਵੈਲਰੀ ਦੁਕਾਨ ‘ਤੇ ਦੁਪਹਿਰ ਤਕਰੀਬਨ 12 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਗਾਹਕ ਬਣ ਕੇ ਦੁਕਾਨ ਦੇ ਅੰਦਰ ਦਾਖ਼ਲ ਹੋਏ ਸਨ। ਕੁਝ ਦੇਰ ਸਾਮਾਨ ਦੇਖਣ ਦਾ ਬਹਾਨਾ ਬਣਾਉਣ ਤੋਂ ਬਾਅਦ, ਉਨ੍ਹਾਂ ਨੇ ਅਚਾਨਕ ਦੁਕਾਨਦਾਰ ‘ਤੇ ਹਮਲਾ ਕਰ ਦਿੱਤਾ ਅਤੇ ਹਥਿਆਰਾਂ ਦੀ ਨੋਕ ‘ਤੇ ਉਸ ਨੂੰ ਆਪਣੇ ਕਾਬੂ ਵਿੱਚ ਕਰ ਲਿਆ। ਸੂਚਨਾ ਹੈ ਕਿ ਲੁਟੇਰੇ ਦੁਕਾਨ ਵਿੱਚੋਂ ਸੋਨੇ-ਚਾਂਦੀ ਦੇ ਗਹਿਣੇ ਲੁੱਟਣ ਦੇ ਨਾਲ-ਨਾਲ ਦੁਕਾਨਦਾਰ ਦਾ ਲਾਇਸੰਸੀ ਰਿਵਾਲਵਰ ਅਤੇ ਉਸ ਦੀ ਸਕੂਟੀ ਵੀ ਆਪਣੇ ਨਾਲ ਲੈ ਗਏ।

ਇਸ ਖ਼ੌਫ਼ਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਦੁਕਾਨ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖ਼ੰਗਾਲਿਆ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਪਹਿਲਾਂ ਤੋਂ ਹੀ ਦੁਕਾਨ ਦੀ ਪੂਰੀ ਰੇਕੀ ਕੀਤੀ ਹੋਈ ਸੀ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਚਚੇਰੇ ਭਰਾ ਦਵਿੰਦਰ ਨੇ ਦਿੱਤੀ ਪੂਰੀ ਜਾਣਕਾਰੀ

ਪੀੜਤ ਸੁਨਿਆਰੇ ਰਣਜੀਤ ਸਿੰਘ ਦੇ ਚਚੇਰੇ ਭਰਾ ਦਵਿੰਦਰ ਸਿੰਘ ਨੇ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰ ਦੇ ਵੇਲੇ ਦੋ ਬਦਮਾਸ਼ ਪੈਦਲ ਹੀ ਦੁਕਾਨ ‘ਤੇ ਆਏ ਸਨ। ਦੋਵਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ। ਇੱਕ ਬਦਮਾਸ਼ ਕੋਲ ਪਿਸਤੌਲ ਅਤੇ ਦੂਜੇ ਕੋਲ ਤੇਜ਼ਧਾਰ ਹਥਿਆਰ ਸੀ। ਉਨ੍ਹਾਂ ਨੇ ਦੁਕਾਨ ਦੇ ਅੰਦਰ ਵੜਦਿਆਂ ਹੀ ਰਣਜੀਤ ਸਿੰਘ ਨੂੰ ਬੰਧਕ ਬਣਾ ਲਿਆ ਅਤੇ ਉਸ ਨੂੰ ਧੱਕਾ ਮਾਰਦੇ ਹੋਏ ਅੰਦਰ ਸਟ੍ਰਾਂਗ ਰੂਮ ਤੱਕ ਲੈ ਗਏ।

ਸਟ੍ਰਾਂਗ ਰੂਮ ਦੇ ਅੰਦਰ ਲੁਟੇਰਿਆਂ ਨੇ ਰਣਜੀਤ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਸਰੀਰ ‘ਤੇ ਕਈ ਜਗ੍ਹਾ ਚਾਕੂਆਂ ਨਾਲ ਵਾਰ ਕੀਤੇ। ਦਵਿੰਦਰ ਸਿੰਘ ਨੇ ਦੱਸਿਆ ਕਿ ਬਦਮਾਸ਼ ਦੁਕਾਨ ਵਿੱਚ ਰੱਖੀ ਨਕਦੀ, ਸੋਨਾ, ਚਾਂਦੀ, ਮੋਬਾਈਲ ਫ਼ੋਨ ਅਤੇ ਰਣਜੀਤ ਸਿੰਘ ਵੱਲੋਂ ਮਹਿਜ਼ ਚਾਰ ਦਿਨ ਪਹਿਲਾਂ ਹੀ ਖਰੀਦਿਆ ਗਿਆ ਨਵਾਂ ਪਿਸਤੌਲ ਵੀ ਲੁੱਟ ਕੇ ਫ਼ਰਾਰ ਹੋ ਗਏ। ਵਾਰਦਾਤ ਤੋਂ ਬਾਅਦ ਰਣਜੀਤ ਸਿੰਘ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲਿਆ, ਜਿਸ ਨੂੰ ਤੁਰੰਤ ਗੰਭੀਰ ਹਾਲਤ ਵਿੱਚ ਇਲਾਜ ਲਈ ਸੀਐਮਸੀ (CMC) ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...